25-28 ਰੁਪਏ ਤੱਕ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਵੋਟਾਂ ਤੋਂ ਬਾਅਦ ਲੱਗੇਗਾ ਵੱਡਾ ਝਟਕਾ
Thursday, Apr 23, 2026 - 10:56 AM (IST)
ਨੈਸ਼ਨਲ ਡੈਸਕ- ਪੱਛਮੀ ਬੰਗਾਲ ਤੇ ਤਾਮਿਲਨਾਡੂ 'ਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਵੱਡਾ ਝਟਕਾ ਲੱਗਣ ਵਾਲਾ ਹੈ। ਤਾਜ਼ਾ ਰਿਪੋਰਟਾਂ ਅਨੁਸਾਰ, ਇਰਾਨ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25 ਤੋਂ 28 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਹੋਣ ਦੀ ਸੰਭਾਵਨਾ ਹੈ।
ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਕਾਰਨ ਸਟ੍ਰੇਟ ਆਫ਼ ਹੋਰਮੁਜ਼ ਤੋਂ ਤੇਲ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਦੁਨੀਆ ਭਰ 'ਚ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈਆਂ ਹਨ। ਰਿਪੋਰਟ ਅਨੁਸਾਰ, ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ (OMCs) ਮੌਜੂਦਾ ਸਮੇਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ 'ਤੇ ਭਾਰੀ ਘਾਟਾ ਝੱਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਚੋਣਾਂ ਕਾਰਨ ਕੀਮਤਾਂ ਨੂੰ ਸਥਿਰ ਰੱਖਿਆ ਗਿਆ ਹੈ, ਪਰ ਚੋਣਾਂ ਤੋਂ ਬਾਅਦ ਇਸ ਘਾਟੇ ਦੀ ਭਰਪਾਈ ਲਈ ਉਨ੍ਹਾਂ ਨੂੰ ਕੀਮਤਾਂ ਵਧਾਉਣ ਦੀ ਖੁੱਲ੍ਹ ਮਿਲ ਜਾਵੇਗੀ।
ਇਹ ਵੀ ਪੜ੍ਹੋ- 2008 ਤੋਂ ਬਾਅਦ ਜੰਮੇ ਹੁਣ ਕਦੇ ਨਹੀਂ ਪੀ ਸਕਣਗੇ ਸਿਗਰਟ ! ਲੱਗ ਗਿਆ ਪੱਕਾ Ban
ਜੇਕਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੰਨਾ ਵੱਡਾ ਵਾਧਾ ਹੁੰਦਾ ਹੈ, ਤਾਂ ਇਸ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ 'ਤੇ ਪਵੇਗਾ। ਤੇਲ ਦੀਆਂ ਕੀਮਤਾਂ ਵਧਣ ਨਾਲ ਟਰਾਂਸਪੋਰਟ ਖਰਚੇ ਵਧਣਗੇ, ਜਿਸ ਮਗਰੋਂ ਸਬਜ਼ੀਆਂ, ਫਲ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਉਛਾਲ ਆ ਸਕਦਾ ਹੈ।
ਹਾਲਾਂਕਿ ਸਰਕਾਰ ਨੇ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ, ਪਰ ਮਾਹਿਰਾਂ ਦਾ ਮੰਨਣਾ ਹੈ ਕਿ ਸਰਕਾਰ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਕੇ ਜਨਤਾ ਨੂੰ ਕੁਝ ਰਾਹਤ ਦੇਣ ਦੀ ਕੋਸ਼ਿਸ਼ ਕਰ ਸਕਦੀ ਹੈ। ਪਰ ਤੇਲ ਦੀਆਂ ਕੌਮਾਂਤਰੀ ਕੀਮਤਾਂ ਨੂੰ ਦੇਖਦੇ ਹੋਏ ਕੀਮਤਾਂ 'ਚ ਵੱਡੇ ਵਾਧੇ ਤੋਂ ਬਚਣਾ ਮੁਸ਼ਕਲ ਲੱਗ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਛੇਤੀ ਹੀ ਹੋਰਮੁਜ਼ ਖੁੱਲ੍ਹਣ ਮਗਰੋਂ ਸਪਲਾਈ ਨਿਰੰਤਰ ਸ਼ੁਰੂ ਹੁੰਦੀ ਹੈ, ਜਾਂ ਫਿਰ ਮਜਬੂਰਨ ਦੇਸ਼ ਵਾਸੀਆਂ ਨੂੰ ਮਹਿੰਗੀਆਂ ਕੀਮਤਾਂ 'ਤੇ ਪੈਟਰੋਲ-ਡੀਜ਼ਲ ਖਰੀਦਣ ਲਈ ਮਜਬੂਰ ਹੋਣਾ ਪਵੇਗਾ।
ਇਹ ਵੀ ਪੜ੍ਹੋ- 20,000 ਫਲਾਈਟਾਂ ਰੱਦ ! ਯਾਤਰੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਲੁਫਥਾਂਸਾ ਏਅਰਲਾਈਨ ਨੇ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
