ਹੋਲੀ ਦੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਭਾਅ

03/10/2020 1:13:52 PM

ਨਵੀਂ ਦਿੱਲੀ — ਅੰਤਰਰਾਸ਼ਟਰੀ ਬਾਜ਼ਾਰ ਵਿਚ ਪਿਛਲੇ ਕੁਝ ਦਿਨਾਂ ਤੋਂ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਦੇ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ। ਹੋਲੀ ਦੇ ਮੌਕੇ 'ਤੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ। ਤੇਲ ਦੀਆਂ ਕੀਮਤਾਂ ਵਿਚ ਆਈ ਇਸ ਕਮੀ ਕਾਰਨ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।

ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ ਵਿਚ ਦਿੱਲੀ 'ਚ 30 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 25 ਪੈਸੇ ਦੀ ਕਟੌਤੀ ਕੀਤੀ ਹੈ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀਆਂ ਕੀਮਤਾਂ ਘਟ ਕੇ ਕ੍ਰਮਵਾਰ 70.29 ਰੁਪਏ, 72.98  ਰੁਪਏ, 75.99 ਰੁਪਏ ਅਤੇ  73.02 ਰੁਪਏ ਪ੍ਰਤੀ ਲੀਟਰ ਹੋ ਗਈਅÎਾਂ। ਇਸ ਦੇ ਨਾਲ ਹੀ ਇਨ੍ਹਾਂ ਚਾਰਾਂ ਸ਼ਹਿਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਘੱਟ ਕੇ ਕ੍ਰਮਵਾਰ 63.01 ਰੁਪਏ, 65.34 ਰੁਪਏ, 65.97 ਰੁਪਏ ਅਤੇ 66.48 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

ਸੋਮਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ 'ਚ 30 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਸੀ। ਸੋਮਵਾਰ ਸਵੇਰੇ ਅੰਤਰਰਾਸ਼ਟਰੀ ਬਾਜ਼ਾਰ ਵਿਚ WTI ਕਰੂਡ ਦੇ ਭਾਅ ਘੱਟ ਕੇ 28 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਏ। ਇਸ ਦੇ ਨਾਲ ਹੀ ਬ੍ਰੇਂਟ ਕਰੂਡ ਦਾ ਭਾਅ 32 ਡਾਲਰ ਤੋਂ ਹੇਠਾਂ ਸੀ। ਰਾਸ਼ਟਰੀ ਰਾਜਧਾਨੀ ਖੇਤਰ ਵਿਚ ਲਗਾਤਾਰ ਪਿਛਲੇ ਪੰਜ ਦਿਨਾਂ 'ਚ ਯਾਨੀ ਕਿ 4 ਮਾਰਚ ਦੇ ਬਾਅਦ ਤੋਂ ਹੁਣ ਤੱਕ ਪੈਟਰੋਲ 1.15 ਰੁਪਏ ਪ੍ਰਤੀ ਲੀਟਰ ਜਦੋਂਕਿ ਡੀਜ਼ਲ 1.02 ਰੁਪਏ ਪ੍ਰਤੀ ਡਾਲਰ ਤੱਕ ਸਸਤਾ ਹੋਇਆ ਹੈ।

ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ

ਸ਼ਹਿਰ                      ਪੈਟਰੋਲ                 ਡੀਜ਼ਲ

ਦਿੱਲੀ                       70.29                 63.01
ਮੁੰਬਈ                      75.99                 65.97
ਕੋਲਕਾਤਾ                  72.98                 65.34
ਚੇਨਈ                      73.02                66.48
ਜਲੰਧਰ                    70.36                62.09
ਅੰਮ੍ਰਿਤਸਰ              70.89                62.58
ਲੁਧਿਆਣਾ                 70.83                62.52
ਬਠਿੰਡਾ                    70.26                 61.99
ਚੰਡੀਗੜ੍ਹ                66.48                 59.99
ਹਿਮਾਚਲ ਪ੍ਰਦੇਸ਼        71.47                63.10
ਹਰਿਆਣਾ                  70.86                62.78

ਰੋਜ਼ ਸਵੇਰੇ 6 ਵਜੇ ਤੈਅ ਹੁੰਦੇ ਹਨ ਪੈਟਰੋਲ-ਡੀਜ਼ਲ ਦੇ ਭਾਅ

ਸਾਰੀਆਂ ਤੇਲ ਕੰਪਨੀਆਂ IOC, BPCL ਅਤੇ HPCL ਦੇ ਪੈਟਰੋਲ-ਡੀਜ਼ਲ ਦੇ ਭਾਅ ਹਰ ਦਿਨ ਵਧਦੇ-ਘਟਦੇ ਰਹਿੰਦੇ ਹਨ। ਪੈਟਰੋਲ-ਡੀਜ਼ਲ ਦਾ ਨਵਾਂ ਭਾਅ ਰੋਜ਼ ਸੇਵੇਰ 6 ਵਜੇ ਤੋਂ ਲਾਗੂ ਹੁੰਦਾ ਹੈ। ਇਸ ਦੀ ਕੀਮਤ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਆਦਿ ਸਭ ਕੁਝ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। 

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ(IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ.(HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।

ਇਹ ਖਾਸ ਖਬਰ ਵੀ ਪੜ੍ਹੋ : ਆਸਟ੍ਰੇਲੀਆ 'ਚ Facebook ਖਿਲਾਫ ਕੇਸ ਦਰਜ, ਹੋ ਸਕਦੈ 8 ਕਰੋੜ ਦਾ ਜੁਰਮਾਨਾ