ਫਿਲਿਪ ਗ੍ਰੀਨ ਹੋਣਗੇ ਭਾਰਤ ''ਚ ਆਸਟ੍ਰੇਲੀਆ ਦੇ ਨਵੇਂ ਰਾਜਦੂਤ
Friday, Jun 16, 2023 - 11:45 AM (IST)
 
            
            ਨਵੀਂ ਦਿੱਲੀ (ਏਜੰਸੀ)- ਆਸਟਰੇਲੀਆ ਦੇ ਵਿਦੇਸ਼ ਮੰਤਰੀ ਪੇਨੀ ਵੋਂਗ ਨੇ ਸ਼ੁੱਕਰਵਾਰ ਨੂੰ ਫਿਲਿਪ ਗ੍ਰੀਨ ਨੂੰ ਭਾਰਤ ਵਿੱਚ ਆਸਟਰੇਲੀਆ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕਰਨ ਦਾ ਐਲਾਨ ਕੀਤਾ। ਗ੍ਰੀਨ, ਜੋ ਹਾਲ ਹੀ ਵਿੱਚ ਜਰਮਨੀ ਵਿੱਚ ਆਸਟ੍ਰੇਲੀਆ ਦੇ ਰਾਜਦੂਤ ਸਨ, ਮੌਜੂਦਾ ਬੈਰੀ ਓ'ਫੈਰਲ ਦੀ ਥਾਂ ਲੈਣਗੇ।
ਇਹ ਵੀ ਪੜ੍ਹੋ: ਸਿੰਗਾਪੁਰ 'ਚ ਇਮਾਰਤ ਦੇ ਮਲਬੇ 'ਚੋਂ ਭਾਰਤੀ ਨਾਗਰਿਕ ਦੀ ਲਾਸ਼ ਬਰਾਮਦ
ਵੋਂਗ ਨੇ ਗ੍ਰੀਨ ਦੀ ਨਿਯੁਕਤੀ ਦੀ ਘੋਸ਼ਣਾ ਕਰਦੇ ਹੋਏ ਕਿਹਾ, "ਆਸਟ੍ਰੇਲੀਆ ਅਤੇ ਭਾਰਤ ਦੇ ਦ੍ਰਿਸ਼ਟੀਕੋਣ, ਚੁਣੌਤੀਆਂ ਅਤੇ ਲੋਕਤੰਤਰੀ ਵਿਰਾਸਤ ਨੂੰ ਸਾਂਝਾ ਕਰਦੇ ਹਨ।" ਵਿਦੇਸ਼ ਮੰਤਰੀ ਨੇ ਕਿਹਾ, 'ਅਸੀਂ ਸ਼ਾਂਤੀਪੂਰਨ, ਸਥਿਰ ਅਤੇ ਖੁਸ਼ਹਾਲ ਇੰਡੋ-ਪੈਸੀਫਿਕ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਿਆਪਕ ਰਣਨੀਤਕ ਭਾਈਵਾਲੀ ਅਤੇ ਕਵਾਡ ਹਿੱਸੇਦਾਰਾਂ ਦੇ ਰੂਪ 'ਚ ਮਿਲ ਕੇ ਕੰਮ ਕਰ ਰਹੇ ਹਾਂ, ਜਿੱਥੇ ਪ੍ਰਭੂਸੱਤਾ ਦਾ ਸਨਮਾਨ ਕੀਤਾ ਜਾਂਦਾ ਹੈ।'
ਇਹ ਵੀ ਪੜ੍ਹੋ: ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਜਾਰੀ ਕੀਤੀ ਐਡਵਾਈਜ਼ਰੀ, ਦਿੱਤੀ ਇਹ ਸਲਾਹ
ਗ੍ਰੀਨ ਇਸ ਤੋਂ ਪਹਿਲਾਂ ਸਿੰਗਾਪੁਰ, ਦੱਖਣੀ ਅਫਰੀਕਾ ਅਤੇ ਕੀਨੀਆ ਵਿੱਚ ਆਸਟਰੇਲੀਆ ਦੇ ਹਾਈ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਵੋਂਗ ਨੇ ਫਿਰ 2020 ਤੋਂ ਭਾਰਤ ਵਿੱਚ ਆਸਟਰੇਲੀਆ ਦੇ ਹਿੱਤਾਂ ਨੂੰ ਅੱਗੇ ਵਧਾਉਣ ਵਿੱਚ ਯੋਗਦਾਨ ਲਈ ਭਾਰਤ ਵਿੱਚ ਅਹੁਦਾ ਛੱਡ ਰਹੇ ਆਸਟਰੇਲੀਅਨ ਹਾਈ ਕਮਿਸ਼ਨਰ ਬੈਰੀ ਓ ਫਰੇਲ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 15 ਲੋਕਾਂ ਦੀ ਦਰਦਨਾਕ ਮੌਤ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            