ਫਿਲੀਪੀਨਜ਼ ਦੇ ਰਾਸ਼ਟਰਪਤੀ ਦਾ ਰਸਮੀ ਸਵਾਗਤ, PM ਮੋਦੀ ਨਾਲ ਕਰਨਗੇ ਗੱਲਬਾਤ
Tuesday, Aug 05, 2025 - 10:58 AM (IST)

ਨਵੀਂ ਦਿੱਲੀ- ਫਿਲੀਪੀਨਜ਼ ਦੇ ਰਾਸ਼ਟਰਪਤੀ ਫਰਡੀਨੈਂਡ ਆਰ ਮਾਰਕੋਸ ਜੂਨੀਅਰ ਦਾ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ਦੇ ਵਿਹੜੇ 'ਚ ਰਸਮੀ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਭਵਨ ਕੰਪਲੈਕਸ 'ਚ ਪਹੁੰਚਣ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ 'ਚ ਮਾਰਕੋਸ ਜੂਨੀਅਰ ਦਾ ਸਵਾਗਤ ਕੀਤਾ। ਰਾਸ਼ਟਰਪਤੀ ਮਾਰਕੋਸ ਜੂਨੀਅਰ ਸੋਮਵਾਰ ਨੂੰ ਪਹਿਲੀ ਮਹਿਲਾ ਮੈਡਮ ਲੁਈਸ ਅਰਨੇਟਾ ਮਾਰਕੋਸ ਅਤੇ ਇਕ ਅਧਿਕਾਰਤ ਵਫ਼ਦ ਦੇ ਨਾਲ ਨਵੀਂ ਦਿੱਲੀ ਪਹੁੰਚੇ।
ਭਾਰਤ ਦੀ ਆਪਣੀ ਪੰਜ ਦਿਨਾਂ ਯਾਤਰਾ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ ਅਤੇ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਨੇ ਪਹਿਲਾਂ ਕਿਹਾ ਸੀ ਕਿ ਫਿਲੀਪੀਨਜ਼ ਦੇ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਮਾਰਕੋਸ ਦੀ ਭਾਰਤ ਦੀ ਪਹਿਲੀ ਯਾਤਰਾ ਹੈ। ਰਾਸ਼ਟਰਪਤੀ ਭਵਨ ਕੰਪਲੈਕਸ ਦੇ ਵਿਹੜੇ 'ਚ ਰਸਮੀ ਸਵਾਗਤ ਦੌਰਾਨ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਸਮੇਤ ਕਈ ਪਤਵੰਤੇ ਮੌਜੂਦ ਸਨ। ਦੌਰੇ ਦੇ ਪਹਿਲੇ ਦਿਨ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਮਾਰਕੋਸ ਨਾਲ ਮੁਲਾਕਾਤ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8