''''ਹੈਲੋ, ਤੇਰੇ ਪਤੀ ਦੀ...'''', ਇਕ ਫ਼ੋਨ ਨੇ ਖ਼ਾ ਲਈ ਔਰਤ ਦੀ ਜ਼ਿੰਦਗੀ ਭਰ ਦੀ ਕਮਾਈ, ਲੱਗ ਗਿਆ 3 ਕਰੋੜ ਦਾ ਚੂਨਾ
Monday, Jul 07, 2025 - 04:26 PM (IST)

ਨੈਸ਼ਨਲ ਡੈਸਕ- ਮੰਗਲੁਰੂ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਖ਼ੁਦ ਨੂੰ ਪੁਲਸ ਅਫ਼ਸਰ ਦੱਸ ਕੇ ਠੱਗਾਂ ਨੇ ਇਕ ਔਰਤ ਨੂੰ 3.16 ਕਰੋੜ ਰੁਪਏ ਦਾ ਚੂਨਾ ਲਗਾ ਦਿੱਤਾ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਉਕਤ ਠੱਗਾਂ ਨੇ ਖ਼ੁਦ ਨੂੰ ਪੁਲਸ ਅਧਿਕਾਰੀ ਦੱਸ ਕੇ ਔਰਤ ਨੂੰ ਡਿਜੀਟਲ ਅਰੈਸਟ ਦੀ ਧਮਕੀ ਦੇ ਕੇ 3.16 ਕਰੋੜ ਰੁਪਏ ਤੋਂ ਵੱਧ ਦੀ ਰਕਮ ਟ੍ਰਾਂਸਫਰ ਕਰਨ ਲਈ ਮਜਬੂਰ ਕੀਤਾ।
ਠੱਗੀ ਦਾ ਸ਼ਿਕਾਰ ਹੋਈ 40 ਸਾਲਾ ਔਰਤ ਨੇ ਸਾਈਬਰ ਇਕਾਨਮਿਕ ਅਤੇ ਨਾਰਕੋਟਿਕਸ ਕ੍ਰਾਈਮ (CEN) ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਔਰਤ ਨੇ ਕਿਹਾ ਕਿ 6 ਜੂਨ ਨੂੰ ਉਸ ਨੂੰ ਇੱਕ ਵਿਅਕਤੀ ਦਾ ਫੋਨ ਆਇਆ, ਜਿਸ ਨੇ ਨੈਸ਼ਨਲ ਕ੍ਰਾਈਮ ਰਿਪੋਰਟਿੰਗ ਪੋਰਟਲ (NCRP) ਦਾ ਅਧਿਕਾਰੀ ਹੋਣ ਦਾ ਦਾਅਵਾ ਕੀਤਾ।
ਇਹ ਵੀ ਪੜ੍ਹੋ- ਰਿਸ਼ਤੇਦਾਰ ਦੇ ਘਰ ਖਾਣਾ ਖਾਣ ਗਿਆ ਸੀ ਨਵਾਂ ਵਿਆਹਿਆ ਜੋੜਾ, ਪਲਾਂ 'ਚ ਉੱਜੜ ਗਈ ਦੁਨੀਆ
ਉਸ ਨੇ ਕਿਹਾ ਕਿ ਫ਼ੋਨ ਕਰਨ ਵਾਲੇ ਵਿਅਕਤੀ ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ ਦੇ ਨਾਮ 'ਤੇ ਰਜਿਸਟਰਡ ਸਿਮ ਕਾਰਡ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਕਾਲ ਕਈ ਵਾਰ ਟ੍ਰਾਂਸਫਰ ਕੀਤੀ ਗਈ ਅਤੇ ਅੰਤ ਵਿੱਚ ਇੱਕ ਵਿਅਕਤੀ, ਜਿਸ ਨੇ ਸਰਕਾਰੀ ਵਕੀਲ ਹੋਣ ਦਾ ਦਾਅਵਾ ਕੀਤਾ, ਨੇ ਫ਼ੋਨ 'ਤੇ ਗੱਲ ਕੀਤੀ। ਅਗਲੇ ਕੁਝ ਹਫ਼ਤਿਆਂ ਵਿੱਚ ਧੋਖੇਬਾਜ਼ਾਂ ਨੇ ਉਸ ਦੀ ਨਿੱਜੀ ਅਤੇ ਬੈਂਕਿੰਗ ਜਾਣਕਾਰੀ ਇਕੱਠੀ ਕੀਤੀ ਅਤੇ ਉਸ ਨੂੰ ਕਈ ਵਾਰ ਪੈਸੇ ਟ੍ਰਾਂਸਫਰ ਕਰਨ ਲਈ ਕਿਹਾ ਅਤੇ ਉਸ ਨੂੰ ਭਰੋਸਾ ਦਿੱਤਾ ਕਿ ਤਸਦੀਕ ਤੋਂ ਬਾਅਦ ਪੈਸੇ ਵਾਪਸ ਕਰ ਦਿੱਤੇ ਜਾਣਗੇ।
ਇਹ ਸਿਲਸਿਲਾ ਇਕ ਵਿਅਕਤੀ ਵੱਲੋਂ ਖ਼ੁਦ ਨੂੰ ਪੁਲਸ ਅਧਿਕਾਰੀ ਵਜੋਂ ਪੇਸ਼ ਕੀਤੇ ਜਾਣ ਮਗਰੋਂ ਸ਼ੁਰੂ ਹੋਇਆ, ਪਰ ਹੌਲੀ-ਹੌਲੀ ਬਹੁਤ ਸਾਰੇ ਲੋਕ ਇਸ ਮਾਮਲੇ 'ਚ ਸ਼ਾਮਲ ਹੋ ਗਏ। 10 ਤੋਂ 27 ਜੂਨ ਦੌਰਾਨ ਉਸ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਵੱਖ-ਵੱਖ ਬੈਂਕ ਖਾਤਿਆਂ ਵਿੱਚ 3.16 ਕਰੋੜ ਰੁਪਏ ਟ੍ਰਾਂਸਫਰ ਕੀਤੇ। ਪੁਲਸ ਨੇ ਦੱਸਿਆ ਕਿ ਔਰਤ ਨੇ ਆਪਣੇ ਬੱਚਿਆਂ ਨੂੰ ਇਸ ਬਾਰੇ ਦੱਸਿਆ ਤਾਂ ਉਸ ਨੂੰ ਇਹ ਅਹਿਸਾਸ ਹੋਇਆ ਕਿ ਉਸ ਨਾਲ ਠੱਗੀ ਹੋਈ ਹੈ, ਜਿਸ ਮਗਰੋਂਉਸ ਨੇ ਪੁਲਸ ਨਾਲ ਸੰਪਰਕ ਕੀਤਾ। ਫਿਲਹਾਲ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡਾ ਐਨਕਾਊਂਟਰ ; ਮੁਕਾਬਲੇ ਦੌਰਾਨ ਮਾਰਿਆ ਗਿਆ 8 ਲੱਖ ਦਾ ਇਨਾਮੀ ਸਨਾਈਪਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e