SIA ਨੇ ਰਾਜੌਰੀ ਮੁਕਾਬਲੇ ''ਚ ਮਾਰੇ ਗਏ ਅੱਤਵਾਦੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ

Tuesday, Oct 15, 2024 - 05:14 PM (IST)

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਪੁਲਸ ਦੀ ਪ੍ਰਦੇਸ਼ ਜਾਂਚ ਏਜੰਸੀ (ਐੱਸ.ਆਈ.ਏ.) ਨੇ ਨਵੰਬਰ 2023 'ਚ ਰਾਜੌਰੀ ਜ਼ਿਲ੍ਹੇ 'ਚ ਮੁਕਾਬਲੇ 'ਚ ਮਾਰੇ ਗਏ 2 ਅੱਤਵਾਦੀਆਂ ਦੀ ਪਛਾਣ ਲਈ ਉਨ੍ਹਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੁਰੱਖਿਆ ਮੁਹਿੰਮ ਦੇ ਅਧੀਨ 22-23 ਨਵੰਬਰ 2023 ਨੂੰ ਕਾਲਾਕੋਟ ਬੈਲਟ ਦੇ ਬਾਜੀਮਾਲ ਇਲਾਕੇ 'ਚ ਭਿਆਨਕ ਮੁਕਾਬਲੇ 'ਚ ਇਹ ਦੋਵੇਂ ਅੱਤਵਾਦੀ ਮਾਰੇ ਗਏ ਸਨ।

ਇਸ ਮੁਕਾਬਲੇ 'ਚ 5 ਫ਼ੌਜੀਆਂ ਦੀ ਵੀ ਜਾਨ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਐੱਸ.ਆਈ.ਏ. ਦੇ ਸੀਨੀਅਰ ਪੁਲਸ ਸੁਪਰਡੈਂਟ ਨੇ ਅਖ਼ਬਾਰਾਂ 'ਚ ਜਨਤਕ ਨੋਟਿਸ ਜਾਰੀ ਕੀਤਾ ਅਤੇ ਉਸ 'ਚ ਇਨ੍ਹਾਂ ਅੱਤਵਾਦੀਆਂ ਦੇ ਫੋਟੋ ਉਨ੍ਹਾਂ ਦੀ ਪਛਾਣ ਕਰਨ ਲਈ ਪਾਏ ਗਏ। ਮੀਡੀਆ ਦੇ ਇਕ ਵਰਗ 'ਚ ਅਣਪਛਾਤੇ ਅੱਤਵਾਦੀਆਂ ਦਾ ਵੇਰਵਾ ਵੀ ਜਾਰੀ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News