ਬਾਗਪਤ ''ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ ਗਿਆ ਪਿਕਅੱਪ ਟਰੱਕ, 4 ਦੀ ਮੌਤ, 32 ਜ਼ਖਮੀ

Monday, Sep 07, 2026 - 10:05 AM (IST)

ਬਾਗਪਤ ''ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ ਗਿਆ ਪਿਕਅੱਪ ਟਰੱਕ, 4 ਦੀ ਮੌਤ, 32 ਜ਼ਖਮੀ

ਬਾਗਪਤ (ਯੂਪੀ) : ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਖੇਖੜਾ ਖੇਤਰ ਵਿੱਚ ਇੱਕ ਪਿਕਅੱਪ ਟਰੱਕ ਦੇ ਡਿਵਾਈਡਰ ਨਾਲ ਟਕਰਾਉਣ ਪਲਟ ਜਾਣ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 32 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਰਾਜਸਥਾਨ ਤੋਂ ਬਦਾਯੂੰ ਜਾ ਰਿਹਾ ਇੱਕ ਪਿਕਅੱਪ ਟਰੱਕ ਐਤਵਾਰ ਨੂੰ ਦੁਪਹਿਰ 12:30 ਵਜੇ ਦੇ ਕਰੀਬ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ।

ਇਹ ਵੀ ਪੜ੍ਹੋ : ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਨੇ ਰਾਹਤ ਅਤੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਸੂਤਰਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਤੁਰੰਤ ਨਹੀਂ ਹੋ ਸਕੀ। ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਬੱਤੀ ਹੋਰ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਕੁਝ ਗੰਭੀਰ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ ਉੱਚ ਮੈਡੀਕਲ ਕੇਂਦਰਾਂ ਵਿੱਚ ਭੇਜਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News