ਪਿਕਅੱਪ ਵਾਹਨ ਨੇ ਕਈ ਲੋਕਾਂ ਨੂੰ ਦਰੜਿਆ, 2 ਬੱਚਿਆਂ ਸਣੇ 5 ਦੀ ਮੌਤ
Monday, Dec 23, 2024 - 01:29 PM (IST)
ਪੂਰਨੀਆ- ਇਕ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਸੜਕ ਕਿਨਾਰੇ ਕਈ ਲੋਕਾਂ ਨੂੰ ਦਰੜ ਦਿੱਤਾ, ਜਿਸ ਨਾਲ 2 ਬੱਚਿਆਂ ਸਣੇ 5 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਬਿਹਾਰ ਦੇ ਪੂਰਨੀਆ ਜ਼ਿਲ੍ਹੇ 'ਚ ਵਾਪਰਿਆ। ਪੁਲਸ ਨੇ ਦੱਸਿਆ ਕਿ ਘਟਨਾ ਐਤਵਾਰ ਰਾਤ ਕਰੀਬ 8 ਵਜੇ ਢੋਕਵਾ ਪਿੰਡ 'ਚ ਹੋਈ।
ਇਹ ਵੀ ਪੜ੍ਹੋ : ਜਨਮ ਦਿਨ ਪਾਰਟੀ 'ਚ ਆਏ ਤਿੰਨ ਦੋਸਤਾਂ 'ਤੇ ਫਾਇਰਿੰਗ, ਕੁੜੀ ਤੇ 2 ਨੌਜਵਾਨਾਂ ਦੀ ਮੌਤ
ਪੁਲਸ ਅਹੁਦਾ ਅਧਿਕਾਰੀ ਸੰਦੀਪ ਗੋਲਡੀ ਨੇ ਦੱਸਿਆ,''ਡਰਾਈਵਰ ਵਾਹਨ ਲੈ ਕੇ ਫਰਾਰ ਹੋ ਗਿਆ... 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕਰੀਬ 11 ਜ਼ਖ਼ਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਤਿੰਨ ਹੋਰ ਲੋਕਾਂ ਨੇ ਦਮ ਤੋੜ ਦਿੱਤਾ।'' ਮ੍ਰਿਤਕਾਂ ਦੀ ਪਛਾਣ ਜੋਤਿਸ਼ ਠਾਕੁਰ (50), ਸੰਯੁਕਤਾ ਦੇਵੀ (45), ਅਖਿਲੇਸ਼ (11) ਅਤੇ ਅਮਰਦੀਪ (6) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਅਧਿਕਾਰੀ ਨੇ ਕਿਹਾ ਕਿ ਵਾਹਨ ਡਰਾਈਵਰ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8