ਫ਼ਿਲਮ ''ਲਾਲ ਸਿੰਘ ਚੱਢਾ'' ਲਈ ਆਮਿਰ ਖ਼ਾਨ ਨੂੰ ਇਕ ਹੋਰ ਵੱਡਾ ਝਟਕਾ

Tuesday, Aug 23, 2022 - 01:53 PM (IST)

ਫ਼ਿਲਮ ''ਲਾਲ ਸਿੰਘ ਚੱਢਾ'' ਲਈ ਆਮਿਰ ਖ਼ਾਨ ਨੂੰ ਇਕ ਹੋਰ ਵੱਡਾ ਝਟਕਾ

ਮੁੰਬਈ (ਬਿਊਰੋ) : ਬਾਲੀਵੁੱਡ ਦੇ ਸੁਪਰਸਟਾਰ ਆਮਿਰ ਖ਼ਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਆਏ ਦਿਨ ਕਿਸੇ ਨਾ ਕਿਸੇ ਵਿਵਾਦ ਵਿਚ ਲਗਾਤਰਾ ਘਿਰ ਰਹੀ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਫ਼ਿਲਮ ਨੂੰ ਲੈ ਕੇ ਕਾਫ਼ੀ ਵਿਵਾਦ ਚੱਲ ਰਹੇ ਹਨ। ਜਿੱਥੇ ਆਮਿਰ ਖ਼ਾਨ ਦੀ ਇਹ ਫ਼ਿਲਮ ਬਾਕਸ ਆਫਿਸ 'ਤੇ ਫਲਾਪ ਸਾਬਤ ਹੋਈ, ਉਥੇ ਹੀ ਨੈੱਟਫਲਿਕਸ (Netflix0 ਨੇ ਵੀ ਇਸ ਦੇ OTT ਰਾਈਟਸ ਖਰੀਦਣ ਤੋਂ ਇਨਕਾਰ ਕਰ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ : ਦਵਿੰਦਰ ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ਲਿਖਿਆ- ‘ਤੂੰ ਦੋਸ਼ੀ ਹੈ ਸਾਡੀ...’

ਲੱਗਿਆ ਇਹ ਦੋਸ਼
ਦੱਸ ਦਈਏ ਕਿ ਹੁਣ ਖ਼ਬਰ ਆ ਰਹੀ ਹੈ ਕਿ ਪੱਛਮੀ ਬੰਗਾਲ 'ਚ ਆਮਿਰ ਖ਼ਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਖ਼ਿਲਾਫ਼ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਫ਼ਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਆਮਿਰ ਖ਼ਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਨੂੰ ਲੈ ਕੇ ਕੋਲਕਾਤਾ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ 'ਲਾਲ ਸਿੰਘ ਚੱਢਾ' ਵਿਚ ਫ਼ੌਜ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ ਹੈ। ਪਟੀਸ਼ਨ ਵਿਚ ਅੱਗੇ ਕਿਹਾ ਗਿਆ ਹੈ ਕਿ ਇਸ ਸਮੇਂ ਬੰਗਾਲ ਵਿਚ ਜੋ ਮਾਹੌਲ ਬਣਿਆ ਹੋਇਆ ਹੈ, ਉਹ ਧਾਰਮਿਕ ਮੁੱਦਿਆਂ ਨੂੰ ਲੈ ਕੇ ਬਹੁਤ ਅਸਥਿਰ ਹੈ, ਜਿਸ ਦਾ ਗਲਤ ਪ੍ਰਭਾਵ ਪੈ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਹੁਣ ਸਲਮਾਨ ਖ਼ਾਨ 'ਤੇ 'ਬਿੱਗ ਬੌਸ' ਫ਼ੇਮ ਆਸਿਮ ਰਿਆਜ਼ ਨੇ ਲਾਏ ਵੱਡੇ ਇਲਜ਼ਾਮ

ਫ਼ਿਲਮ ਬੈਨ ਕਰਨ ਦੀ ਉੱਠੀ ਮੰਗ 
ਇਸ ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਬੰਗਾਲ 'ਚ ਸ਼ਾਂਤੀ ਵਿਵਸਥਾ ਠੀਕ ਹੈ, ਇਸ ਲਈ ਆਮਿਰ ਖ਼ਾਨ ਦੀ ਫ਼ਿਲਮ 'ਤੇ ਪਾਬੰਦੀ ਲਗਾਈ ਜਾਵੇ। ਇਸ ਤੋਂ ਇਲਾਵਾ ਜੇਕਰ ਫ਼ਿਲਮ 'ਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ ਤਾਂ ਸਾਰੇ ਸਿਨੇਮਾਘਰਾਂ ਦੇ ਬਾਹਰ ਪੁਲਸ ਬਲ ਤਾਇਨਾਤ ਕੀਤੇ ਜਾਣ। ਇਹ ਪਟੀਸ਼ਨ ਵਕੀਲ ਨਾਜ਼ੀਆ ਇਲਾਹੀ ਖ਼ਾਨ ਨੇ ਆਮਿਰ ਖ਼ਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਖ਼ਿਲਾਫ਼ ਦਾਇਰ ਕੀਤੀ ਹੈ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News