ਹਿਮਾਚਲ ਪ੍ਰਦੇਸ਼: ਖੱਡ ''ਚ ਡਿੱਗਾ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਟਰੱਕ, 40 ਜ਼ਖਮੀ

Tuesday, Aug 25, 2026 - 01:44 PM (IST)

ਹਿਮਾਚਲ ਪ੍ਰਦੇਸ਼: ਖੱਡ ''ਚ ਡਿੱਗਾ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਟਰੱਕ, 40 ਜ਼ਖਮੀ

ਊਨਾ : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਟਰੱਕ ਖੱਡ ਵਿੱਚ ਡਿੱਗ ਗਿਆ, ਜਿਸ ਨਾਲ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਇਸ ਹਾਦਸੇ ਦੌਰਾਨ ਹਰਿਆਣਾ ਦੇ ਘੱਟੋ-ਘੱਟ 40 ਸ਼ਰਧਾਲੂ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਰਧਾਲੂ ਜ਼ਿਲ੍ਹੇ ਦੇ ਪੀਰ ਨਿਗਾਹ ਮੰਦਰ ਦੇ ਦਰਸ਼ਨ ਕਰਨ ਆਏ ਸਨ। ਮੰਦਰ ਵਿੱਚ ਪ੍ਰਾਰਥਨਾ ਕਰਨ ਤੋਂ ਬਾਅਦ ਉਹ ਮਾਤਾ ਨੈਣਾ ਦੇਵੀ ਮੰਦਰ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।

ਪੜ੍ਹੋ ਇਹ ਵੀ - ਭਾਰੀ ਮੀਂਹ ਦਾ ਕਹਿਰ! ਸਕੂਲ ਹੋਏ ਬੰਦ, ਆਨਲਾਈਨ ਕਲਾਸਾਂ ਦੇ ਹੁਕਮ, ਗੁਰੂਗ੍ਰਾਮ ਪ੍ਰਸ਼ਾਸਨ ਦਾ ਵੱਡਾ ਫੈਸਲਾ

ਊਨਾ ਖੇਤਰੀ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਸੰਜੇ ਮਨਕੋਟੀਆ ਨੇ ਕਿਹਾ, "ਪੀਰ ਨਿਗਾਹ ਹਾਦਸੇ ਵਿੱਚ ਜ਼ਖਮੀ ਹੋਏ 40 ਤੋਂ ਵੱਧ ਸ਼ਰਧਾਲੂਆਂ ਨੂੰ ਊਨਾ ਖੇਤਰੀ ਹਸਪਤਾਲ ਲਿਆਂਦਾ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।" ਉਨ੍ਹਾਂ ਕਿਹਾ ਕਿ ਮੁੱਢਲੇ ਇਲਾਜ ਤੋਂ ਬਾਅਦ ਇੱਕ ਬੱਚੇ ਸਮੇਤ ਤਿੰਨ ਲੋਕਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਬੱਚੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ, ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਰਾਜੀਵ ਬਿੰਦਲ ਨੇ ਸੜਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪੜ੍ਹੋ ਇਹ ਵੀ - ਸਟੇਜ ਤੋਂ ਉਤਰਨ ਲੱਗੇ ਰਾਹੁਲ ਗਾਂਧੀ ਨੂੰ ਕੁੜੀ ਨੇ ਕਰ'ਤੀ Kiss, ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News