ਵੱਡਾ ਹਾਦਸਾ: ਸੜਕ ਤੋਂ ਤਿਲਕ 20 ਫੁੱਟ ਹੇਠਾਂ ਜਾ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ, 4 ਦੀ ਮੌਕੇ ''ਤੇ ਮੌਤ

Saturday, Sep 28, 2024 - 03:02 PM (IST)

ਬਾਲਾਸੋਰ : ਓਡੀਸ਼ਾ ਦੇ ਜਲੇਸ਼ਵਰ 'ਚ ਸ਼ੁੱਕਰਵਾਰ ਦੇਰ ਰਾਤ ਨੈਸ਼ਨਲ ਹਾਈਵੇਅ 60 'ਤੇ ਬੱਸ ਪਲਟ ਜਾਣ ਕਾਰਨ ਇਕ ਔਰਤ ਸਮੇਤ ਚਾਰ ਸ਼ਰਧਾਲੂਆਂ ਦੀ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ 45 ਹੋਰ ਲੋਕ ਜ਼ਖ਼ਮੀ ਹੋ ਗਏ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਹਾਦਸਾ ਜਲੇਸ਼ਵਰ ਪੁਲਸ ਸਟੇਸ਼ਨ ਦੀ ਸੀਮਾ ਦੇ ਅਧੀਨ ਚਲੰਤੀ ਚੱਕ ਦੇ ਕੋਲ ਰਾਤ ਕਰੀਬ 12:45 ਵਜੇ ਵਾਪਰਿਆ ਹੈ।

ਇਹ ਵੀ ਪੜ੍ਹੋ ਇਸ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ, 9 ਲੋਕਾਂ ਨੂੰ ਲਿਆ ਗਿਆ ਹਿਰਾਸਤ 'ਚ

ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਤੋਂ 57 ਯਾਤਰੀਆਂ ਨੂੰ ਲੈ ਕੇ ਪੁਰੀ ਜਾ ਰਹੀ ਇੱਕ ਟੂਰਿਸਟ ਬੱਸ ਸੜਕ ਤੋਂ ਤਿਲਕ ਕੇ 20 ਫੁੱਟ ਹੇਠਾਂ ਖੇਤ ਵਿੱਚ ਜਾ ਡਿੱਗੀ। ਜ਼ਖ਼ਮੀਆਂ ਨੂੰ ਸਥਾਨਕ ਜੀ.ਕੇ.ਭੱਟਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ 'ਚੋਂ 14 ਨੂੰ ਬਾਅਦ 'ਚ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ 'ਚ ਭੇਜ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਸਰਜਰੀ ਅਤੇ ਆਰਥੋਪੀਡਿਕ ਵਾਰਡਾਂ 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਸਮੇਂ ਜ਼ਿਆਦਾਤਰ ਯਾਤਰੀ ਸੁੱਤੇ ਹੋਏ ਸਨ। 

ਇਹ ਵੀ ਪੜ੍ਹੋ ਮੋਬਾਈਲ ਰੀਚਾਰਜ ਲਈ ਨਹੀਂ ਦਿੱਤੇ ਪੈਸੇ, ਪੁੱਤ ਨੇ ਕੁਹਾੜੀ ਨਾਲ ਵੱਡ 'ਤਾ ਪਿਓ

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਧਾਕਰ ਨਾਇਕ ਨੇ ਦੱਸਿਆ ਕਿ ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ ਇੱਕ ਦੀ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲਿਜਾਂਦੇ ਸਮੇਂ ਮੌਤ ਹੋਈ। ਫਾਇਰ ਬ੍ਰਿਗੇਡ ਅਤੇ ਪੁਲਸ ਮੁਲਾਜ਼ਮਾਂ ਨੇ ਡਰਾਈਵਰ ਦੇ ਦਰਵਾਜ਼ੇ ਨੂੰ ਕੱਟ ਕੇ ਪਲਟੀ ਬੱਸ ਵਿੱਚੋਂ ਸਵਾਰੀਆਂ ਨੂੰ ਬਚਾਇਆ। ਮਾਮੂਲੀ ਜ਼ਖ਼ਮੀ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਨੂੰ ਵਾਪਸ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਡਰਾਈਵਰ, ਸਹਾਇਕ ਸਟਾਫ਼ ਅਤੇ ਟਰੈਵਲ ਏਜੰਟ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News