ਦਰਸ਼ਨ ਕਰ ਕੇ ਪਰਤਦੇ ਸ਼ਰਧਾਲੂਆਂ ਨਾਲ ਵਾਪਰ ਗਿਆ ਭਿਆਨਕ ਹਾਦਸਾ ! 5 ਦੀ ਮੌਤ, 4 ਹੋਰ ਜ਼ਖ਼ਮੀ
Saturday, Jan 31, 2026 - 03:44 PM (IST)
ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਗਰਾ ਜ਼ਿਲ੍ਹੇ ਵਿੱਚ ਖੰਡੋਲੀ ਖੇਤਰ ਦੇ ਨਗਲਾ ਚੰਦਨ ਦੇ ਕੋਲ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਪੁਲਸ ਅਨੁਸਾਰ, ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇੱਕ ਆਟੋ ਦੂਜੇ ਆਟੋ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਸਾਹਮਣੇ ਤੋਂ ਆ ਰਹੇ ਕੈਂਟਰ ਨੇ ਦੋਵਾਂ ਆਟੋਆਂ ਨੂੰ ਕੁਚਲ ਦਿੱਤਾ। ਮ੍ਰਿਤਕ ਅਤੇ ਜ਼ਖਮੀ ਲੋਕ ਹਾਥਰਸ ਜ਼ਿਲ੍ਹੇ ਦੇ ਨਗਲਾ ਮਨੀ ਅਤੇ ਧਾਂਧਊ ਪਿੰਡ ਦੇ ਨਿਵਾਸੀ ਸਨ। ਉਹ ਜਗਨਨਾਥਪੁਰੀ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਅਤੇ ਆਗਰਾ ਕੈਂਟ ਸਟੇਸ਼ਨ ਤੋਂ ਆਟੋ ਰਾਹੀਂ ਆਪਣੇ ਘਰ ਜਾ ਰਹੇ ਸਨ। ਮ੍ਰਿਤਕਾਂ ਵਿੱਚ ਇੱਕ ਆਟੋ ਚਾਲਕ ਸਈਦ ਵੀ ਸ਼ਾਮਲ ਹੈ।
ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।
