ਪੀਰਨਿਗਾਹ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਵੱਡਾ ਹਾਦਸਾ
Friday, Jun 13, 2025 - 11:49 AM (IST)

ਊਨਾ- ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪ੍ਰਸਿੱਧ ਧਾਰਮਿਕ ਸਥਾਨ ਪੀਰਨਿਗਾਹ 'ਚ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦਾ ਟੈਂਪੂ ਅਚਾਨਕ ਪਲਟ ਗਿਆ, ਜਿਸ ਵਿਚ ਡਰਾਈਵਰ ਦੀ ਮੌਤ ਹੋ ਗਈ ਅਤੇ ਲੱਗਭਗ 30 ਤੋਂ ਵੱਧ ਸ਼ਰਧਾਲੂ ਜ਼ਖਮੀ ਹੋਏ ਹਨ। ਵੀਰਵਾਰ ਦੇਰ ਸ਼ਾਮ ਇਸ ਹਾਦਸੇ ਵਿਚ ਜ਼ਖਮੀਆਂ 'ਚ ਪੁਰਸ਼, ਔਰਤਾਂ ਅਤੇ ਬੱਚੇ ਸ਼ਾਮਲ ਹਨ, ਜਿਨ੍ਹਾਂ ਵਿਚੋਂ 3 ਬੱਚਿਆਂ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਸਿਟੀ ਸਕੈਨ ਕਰਵਾਇਆ ਜਾ ਰਿਹਾ ਹੈ।
ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਜੀਠਾ (ਅੰਮ੍ਰਿਤਸਰ) ਦੇ ਸ਼ਰਧਾਲੂਆਂ ਦਾ ਜੱਥਾ ਟੈਂਪੂ ਵਿਚ ਸਵਾਰ ਹੋ ਕੇ ਪੀਰਨਿਗਾਹ ਜਾ ਰਹੇ ਸਨ ਕਿ ਇਕ ਕਾਰ ਨੇ ਟੈਂਪੂ ਨੂੰ ਕੱਟ ਮਾਰ ਦਿੱਤਾ ਅਤੇ ਡਰਾਈਵਰ ਨੇ ਟੈਂਪੂ ਤੋਂ ਕੰਟਰੋਲ ਗੁਆ ਦਿੱਤਾ ਅਤੇ ਸੜਕ 'ਤੇ ਪਲਟ ਗਿਆ। ਇਸ ਹਾਦਸੇ ਵਿਚ ਸਾਰੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਕ ਪ੍ਰਾਈਵੇਟ ਬੱਸ ਜ਼ਰੀਏ ਖੇਤਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਹ ਜੇਰੇ ਇਲਾਜ ਹਨ। ASP ਸੰਜੀਵ ਭਾਟੀਆ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਦੀ ਜਾਂਚ ਵਿਚ ਜੁੱਟੀ ਹੋਈ ਹੈ ਅਤੇ ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ।