ਕੇਂਦਰੀ ਮੰਤਰੀ ਪਿਊਸ਼ ਗੋਇਲ ਰਾਜ ਸਭਾ ''ਚ ਉੱਪ ਨੇਤਾ ਨਿਯੁਕਤ

06/12/2019 5:51:35 PM

ਨਵੀਂ ਦਿੱਲੀ (ਭਾਸ਼ਾ)— ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਬੁੱਧਵਾਰ ਨੂੰ ਰਾਜ ਸਭਾ ਵਿਚ ਸਦਨ ਦਾ ਉੱਪ ਨੇਤਾ ਨਿਯੁਕਤ ਕੀਤਾ ਗਿਆ। ਸੂਤਰਾਂ ਮੁਤਾਬਕ ਦੋ ਵਾਰ ਰਾਜ ਸਭਾ ਦੇ ਮੈਂਬਰ ਰਹੇ ਗੋਇਲ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਦੀ ਥਾਂ ਲੈਣਗੇ, ਜੋ ਲੋਕ ਸਭਾ ਲਈ ਚੁਣੇ ਗਏ ਹਨ। ਨਰਿੰਦਰ ਮੋਦੀ ਸਰਕਾਰ ਵਿਚ ਰੇਲ ਅਤੇ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਰਾਜ ਸਭਾ 'ਚ ਉਪ ਨੇਤਾ ਹੋਣਗੇ, ਜਦਕਿ ਸਮਾਜਿਕ ਨਿਆਂ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਥਾਵਰਚੰਦ ਗਹਿਲੋਤ ਨੂੰ ਰਾਜ ਸਭਾ ਵਿਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ।


ਗੋਇਲ ਮਹਾਰਾਸ਼ਟਰ ਤੋਂ ਰਾਜ ਸਭਾ ਮੈਂਬਰ ਹਨ। ਉਹ ਪਹਿਲਾਂ ਭਾਜਪਾ ਦੇ ਰਾਸ਼ਟਰੀ ਖਜ਼ਾਨਾ ਮੰਤਰੀ ਰਹਿ ਚੁੱਕੇ ਹਨ। ਭਾਜਪਾ ਨੇ ਪਾਰਟੀ ਦੇ ਬਿਹਾਰ ਤੋਂ ਲੋਕ ਸਭਾ ਸੰਸਦ ਮੈਂਬਰ ਸੰਜੈ ਜਾਇਸਵਾਲ ਨੂੰ ਸਦਨ ਵਿਚ ਆਪਣਾ ਮੁੱਖ ਬੁਲਾਰਾ ਬਣਾਉਣ ਦਾ ਫੈਸਲਾ ਕੀਤਾ ਹੈ। ਉਹ ਅਨੁਰਾਗ ਠਾਕੁਰ ਦੀ ਥਾਂ ਲੈਣਗੇ, ਜੋ ਨਵੀਂ ਮੋਦੀ ਸਰਕਾਰ ਵਿਚ ਮੰਤਰੀ ਬਣ ਗਏ ਹਨ।


Tanu

Content Editor

Related News