''ਵੱਧ ਤੋਂ ਵੱਧ ਪਾਰਦਰਸ਼ਿਤਾ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ ਮੋਦੀ ਸਰਕਾਰ''

Monday, Jul 15, 2019 - 11:40 AM (IST)

''ਵੱਧ ਤੋਂ ਵੱਧ ਪਾਰਦਰਸ਼ਿਤਾ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ ਮੋਦੀ ਸਰਕਾਰ''

ਲੰਡਨ/ਨਵੀਂ ਦਿੱਲੀ (ਭਾਸ਼ਾ)— ਰੇਲ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਪਾਰਦਰਸ਼ਿਤਾ ਦਾ ਉਦਾਹਰਣ ਪੇਸ਼ ਕਰਨ ਲਈ ਭ੍ਰਿਸ਼ਟਾਚਾਰ-ਵਿਰੋਧੀ ਵਿਆਪਕ ਮੁਹਿੰਮ ਤਹਿਤ ਰੇਲ ਮੰਤਰਾਲੇ ਦੇ ਅਧਿਕਾਰੀਆਂ ਦੀ ਪ੍ਰੋਫਾਈਲਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ। ਬ੍ਰਿਟੇਨ ਦੀ 3 ਦਿਨ ਦੀ ਯਾਤਰਾ 'ਤੇ ਆਏ ਗੋਇਲ ਨੇ ਐਤਵਾਰ ਨੂੰ ਭਾਰਤੀ ਮੂਲ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਵਿਭਾਗਾਂ ਵਿਚ ਪਾਰਦਰਸ਼ਿਤਾ ਲਿਆਉਣ ਲਈ ਕਦਮ ਚੁੱਕੇ ਹਨ ਅਤੇ ਹਰ ਥਾਂ ਤੋਂ ਗਲਤ ਲੋਕਾਂ ਨੂੰ ਹਟਾਉਣ ਦੀ ਮੁਹਿੰਮ ਚਲ ਰਹੀ ਹੈ।

ਇੰਡੀਆ ਇੰਕ ਦੇ ਸੀ. ਈ. ਓ. ਮਨੋਜ ਲਾਡਵਾ ਨਾਲ 'ਫਾਇਰਸਾਈਡ ਚੈਟ' 'ਚ ਗੋਇਲ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਅਜਿਹੇ ਅਧਿਕਾਰੀਆਂ ਵਿਰੁੱਧ ਕਾਰਵਾਈ ਹੋਈ ਹੈ, ਜਿਨ੍ਹਾਂ 'ਚ ਈਮਾਨਦਾਰੀ ਦੀ ਕਮੀ ਸੀ। ਸਾਡਾ ਰੇਲ ਮੰਤਰਾਲੇ ਵੀ ਕਈ ਅਧਿਕਾਰੀਆਂ ਦੀ ਪ੍ਰੋਫਾਈਲਾਂ ਦਾ ਅਧਿਐਨ ਕਰ ਰਿਹਾ ਹੈ, ਤਾਂ ਕਿ ਯਕੀਨੀ ਕੀਤਾ ਜਾ ਸਕੇ ਕਿ ਦੂਜਿਆਂ ਦੇ ਸੰਦੇਸ਼ ਦੇਣ ਲਈ ਕੁਝ ਲੋਕਾਂ ਵਿਰੁੱਧ ਕਾਰਵਾਈ ਦੀ ਲੋੜ ਹੈ। ਪ੍ਰੋਗਰਾਮ ਦਾ ਆਯੋਜਨ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਅਤੇ ਫਿੱਕੀ ਨਾਲ ਮਿਲ ਕੇ ਕੀਤਾ। 'ਭ੍ਰਿਸ਼ਟਾਚਾਰ ਮੁਕਤ ਭਾਰਤ' ਦੇ ਸੰਬੰਧ ਵਿਚ ਸਵਾਲ ਕਰਨ 'ਤੇ ਗੋਇਲ ਨੇ ਕਿਹਾ ਕਿ ਜਿਨ੍ਹਾਂ ਸੂਬਿਆਂ 'ਚ ਸਾਡੀ ਸਰਕਾਰ ਬਣੀ, ਉੱਥੇ ਅਸੀਂ ਬਦਲਾਅ ਲਿਆਉਣਾ ਚਾਹੁੰਦੇ ਹਾਂ। ਬੈਂਕਿੰਗ ਵਿਚ ਸੁਧਾਰ ਕੀਤਾ ਜਾ ਰਿਹਾ ਹੈ। ਵੱਧ ਤੋਂ ਵੱਧ ਪਾਰਦਰਸ਼ਿਤਾ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


author

Tanu

Content Editor

Related News