''''ਅਗਲੇ 4-5 ਦਿਨਾਂ ''ਚ..!'''', ਭਾਰਤ-US ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਦਿੱਤਾ ਵੱਡਾ ਬਿਆਨ
Thursday, Feb 05, 2026 - 01:49 PM (IST)
ਨਵੀਂ ਦਿੱਲੀ : ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਦੇ ਪਹਿਲੇ ਪੜਾਅ ਲਈ ਅਗਲੇ 4 ਤੋਂ 5 ਦਿਨਾਂ ਤੱਕ ਇੱਕ ਸਾਂਝੇ ਬਿਆਨ ਨੂੰ ਅੰਤਿਮ ਰੂਪ ਦੇ ਕੇ ਉਸ 'ਤੇ ਦਸਤਖਤ ਕਰਨਗੇ।
ਸਾਂਝੇ ਬਿਆਨ 'ਤੇ ਦਸਤਖਤ ਹੋਣ ਤੋਂ ਬਾਅਦ, ਅਮਰੀਕਾ ਭਾਰਤੀ ਵਸਤੂਆਂ 'ਤੇ ਲੱਗਣ ਵਾਲੇ ਟੈਰਿਫ ਨੂੰ ਘਟਾ ਕੇ 18 ਫੀਸਦੀ ਕਰਨ ਲਈ ਇੱਕ ਕਾਰਜਕਾਰੀ ਆਦੇਸ਼ ਜਾਰੀ ਕਰੇਗਾ। ਵਰਤਮਾਨ ਵਿੱਚ, ਭਾਰਤੀ ਵਸਤੂਆਂ 'ਤੇ 25 ਫੀਸਦੀ ਟੈਰਿਫ ਅਤੇ ਰੂਸੀ ਕੱਚਾ ਤੇਲ ਖਰੀਦਣ ਕਾਰਨ 25 ਫੀਸਦੀ ਵਾਧੂ ਟੈਰਿਫ ਲੱਗਦਾ ਹੈ।
ਸਾਂਝੇ ਬਿਆਨ ਤੋਂ ਬਾਅਦ ਇੱਕ ਵਿਸਤ੍ਰਿਤ ਕਾਨੂੰਨੀ ਸਮਝੌਤਾ ਕੀਤਾ ਜਾਵੇਗਾ, ਜਿਸ 'ਤੇ ਮਾਰਚ ਦੇ ਅੱਧ ਤੱਕ ਦਸਤਖਤ ਹੋਣ ਦੀ ਉਮੀਦ ਹੈ। ਕਾਨੂੰਨੀ ਦਸਤਾਵੇਜ਼ਾਂ 'ਤੇ ਦਸਤਖਤ ਹੋਣ ਨਾਲ ਭਾਰਤ ਵੀ ਅਮਰੀਕਾ ਦੀਆਂ ਕੁਝ ਖਾਸ ਵਸਤੂਆਂ 'ਤੇ ਲੱਗਣ ਵਾਲੇ ਟੈਰਿਫ ਵਿੱਚ ਕਟੌਤੀ ਕਰੇਗਾ। ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਵਪਾਰਕ ਸਮਝੌਤੇ ਵਿੱਚ ਕਿਸੇ ਵੀ ਕਿਸਮ ਦੀ ਨਿਵੇਸ਼ ਵਚਨਬੱਧਤਾ ਸ਼ਾਮਲ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਹ ਸਮਝੌਤਾ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਵਿੱਚ ਇੱਕ ਨਵਾਂ ਮੋੜ ਲਿਆਵੇਗਾ, ਜਿਸ ਨਾਲ ਭਾਰਤੀ ਉਤਪਾਦਾਂ ਲਈ ਅਮਰੀਕੀ ਬਾਜ਼ਾਰ ਵਿੱਚ ਮੁਕਾਬਲੇਬਾਜ਼ੀ ਵਧੇਗੀ।
