ਪਿਊਸ਼ ਗੋਇਲ ਬੋਲੇ, ਚੰਦਰਯਾਨ ਮਗਰੋਂ ਗਗਨਯਾਨ ਦੀ ਵਾਰੀ, ਜੈਰਾਮ ਨੇ ਦਿੱਤਾ ਇਹ ਜਵਾਬ
Thursday, Sep 21, 2023 - 06:44 PM (IST)
ਨਵੀਂ ਦਿੱਲੀ (ਅਨਸ)-ਪਿਊਸ਼ ਗੋਇਲ ਨੇ ਬੁੱਧਵਾਰ ਨੂੰ ਰਾਜ ਸਭਾ ’ਚ ਭਾਰਤ ਦੇ ਗਗਨਯਾਨ ਮਿਸ਼ਨ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਚੰਦਰਯਾਨ ਮਿਸ਼ਨ ਤੋਂ ਬਾਅਦ ਹੁਣ ਭਾਰਤ ਗਗਨਯਾਨ ਮਿਸ਼ਨ ਦੀ ਤਿਆਰੀ ਕਰ ਰਿਹਾ ਹੈ। ਪਿਊਸ਼ ਗੋਇਲ ਨੇ ਕਿਹਾ ਕਿ ਗਗਨਯਾਨ ਮਿਸ਼ਨ ਆਉਣ ਵਾਲੇ ਸਾਲ 2024 ਲਈ ਪਲਾਨ ਕੀਤਾ ਗਿਆ ਹੈ। ਇਸ ਦੌਰਾਨ ਪਿਊਸ਼ ਗੋਇਲ ਨੇ ਰਾਜ ਸਭਾ ’ਚ ਚੰਦਰਯਾਨ-3, ਆਦਿਤਿਆ ਐੱਲ-1 ਮਿਸ਼ਨ, ਪੁਲਾੜ ਮਿਸ਼ਨ ’ਚ ਵਰਤੀ ਜਾ ਰਹੀ ਸਵਦੇਸ਼ੀ ਤਕਨੀਕ ਅਤੇ ਇਸਰੋ ਦੇ ਵਿਗਿਆਨੀਆਂ ਅਤੇ ਗਤੀਵਿਧੀਆਂ ਦਾ ਜ਼ਿਕਰ ਕੀਤਾ।
ਇਸ ’ਤੇ ਜਵਾਬ ਕਾਂਗਰਸ ਵੱਲੋਂ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਦਿੱਤਾ। ਜੈਰਾਮ ਨੇ ਸਭ ਤੋਂ ਪਹਿਲਾਂ ਚੰਦਰਯਾਨ-3 ਦੀ ਸਾਫਟ ਲੈਂਡਿੰਗ ਲਈ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਇਸ ਤਰ੍ਹਾਂ ਪ੍ਰਚਾਰ ਕਰ ਰਹੀ ਹੈ ਜਿਵੇਂ ਇਹ ਪ੍ਰਾਪਤੀਆਂ 2014 ਤੋਂ ਬਾਅਦ ਹੀ ਸ਼ੁਰੂ ਹੋਈਆਂ ਹੋਣ ਅਤੇ ਇਸ ਦੇ ਸੂਤਰਧਾਰ ਸਿਰਫ ਪ੍ਰਧਾਨ ਮੰਤਰੀ ਮੋਦੀ ਹਨ।
ਇਹ ਵੀ ਪੜ੍ਹੋ- ਜਲੰਧਰ ਦੇ ਇਸ ਸਕੂਲ 'ਚ ਭਲਕੇ ਛੁੱਟੀ ਦਾ ਐਲਾਨ, ਪ੍ਰੀਖਿਆ ਮੁਲਤਵੀ
ਜੈਰਾਮ ਨੇ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਦੇ ਵਿਕਰਮ ਸਾਰਾਭਾਈ ਨਾਲ ਸਹਿਯੋਗ ਦੀ ਗੱਲ ਕਹੀ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇ ਪੁਲਾੜ ਖੋਜ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ। ਉਨ੍ਹਾਂ 1963 ’ਚ ਕਰਵਾਏ ਗਏ ਪਹਿਲੇ ਟੈਸਟ ਦਾ ਵੀ ਜ਼ਿਕਰ ਕੀਤਾ। ਜੈਰਾਮ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਪੂਰੀ ਤਰ੍ਹਾਂ ਇਸਰੋ ਅਤੇ ਵਿਗਿਆਨੀਆਂ ਦੇ ਨਾਲ ਖੜ੍ਹੀਆਂ ਰਹੀਆਂ ਹਨ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਕੱਪਲ ਦੀਆਂ ਇਕ ਤੋਂ ਬਾਅਦ ਇਕ ਇਤਰਾਜ਼ਯੋਗ ਵੀਡੀਓਜ਼ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ