ਪੀਯੂਸ਼ ਗੋਇਲ ਨੇ ਨਿਰਯਾਤਕਾਂ ਨੂੰ ਚੁਣੌਤੀ ਭਰੇ ਸਮੇਂ ਦੌਰਾਨ ਗਲੋਬਲ ਬਾਜ਼ਾਰਾਂ ਨੂੰ ਲੈ ਕੇ ਕੀਤੀ ਇਹ ਅਪੀਲ

Tuesday, Nov 08, 2022 - 02:08 AM (IST)

ਪੀਯੂਸ਼ ਗੋਇਲ ਨੇ ਨਿਰਯਾਤਕਾਂ ਨੂੰ ਚੁਣੌਤੀ ਭਰੇ ਸਮੇਂ ਦੌਰਾਨ ਗਲੋਬਲ ਬਾਜ਼ਾਰਾਂ ਨੂੰ ਲੈ ਕੇ ਕੀਤੀ ਇਹ ਅਪੀਲ

ਜੈਤੋ (ਰਘੁਨੰਦਨ ਪਰਾਸ਼ਰ) : ਵਣਜ ਅਤੇ ਉਦਯੋਗ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ ਕੇਂਦਰੀ ਵਣਜ ਅਤੇ ਉਦਯੋਗ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਕੱਪੜਾ ਮੰਤਰੀ ਪੀਯੂਸ਼ ਗੋਇਲ ਨੇ ਨਿਰਯਾਤ ਪ੍ਰਮੋਸ਼ਨ ਅਤੇ ਉਦਯੋਗ ਕੌਂਸਲਾਂ ਨਾਲ ਬਰਾਮਦਾਂ ਬਾਰੇ ਸੈਕਟਰ ਵਾਰ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਕੇਂਦਰੀ ਕੱਪੜਾ ਰਾਜ ਮੰਤਰੀ ਦਰਸ਼ਨਾ ਵਿਕਰਮ ਜਰਦੋਸ਼, ਵਣਜ ਵਿਭਾਗ ਦੇ ਸਕੱਤਰ ਸੁਨੀਲ ਬਰਤਵਾਲ, ਟੈਕਸਟਾਈਲ ਵਿਭਾਗ ਦੇ ਸਕੱਤਰ ਰਚਨਾ ਸ਼ਾਹ, ਐਕਸਪੋਰਟ ਪ੍ਰਮੋਸ਼ਨ ਕੌਂਸਲਾਂ, ਉਦਯੋਗ ਸੰਘਾਂ ਦੇ ਨੁਮਾਇੰਦੇ ਅਤੇ ਵਣਜ ਵਿਭਾਗ, ਉਦਯੋਗ ਤੇ ਅੰਦਰੂਨੀ ਵਪਾਰ ਉਤਸ਼ਾਹ ਵਿਭਾਗ (ਡੀ.ਪੀ.ਆਈ.ਆਈ.ਟੀ.) ਦੇ ਸੀਨੀਅਰ ਅਧਿਕਾਰੀ ਸਮੀਖਿਆ ਮੀਟਿੰਗ ਦੌਰਾਨ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ - ਪ੍ਰਕਾਸ਼ ਪੁਰਬ ਮੌਕੇ PM ਮੋਦੀ ਦਾ ਸੰਬੋਧਨ, 'ਨਾਮ ਜਪੋ, ਕਿਰਤ ਕਰੋ, ਵੰਡ ਛਕੋ' ਦੇ ਗੁਰੂ ਮੰਤਰ 'ਤੇ ਅੱਗੇ ਵੱਧ ਰਿਹਾ ਦੇਸ਼

ਪੀਯੂਸ਼ ਗੋਇਲ ਨੇ ਨਿਰਯਾਤ ਪ੍ਰਮੋਸ਼ਨ ਕੌਂਸਲਾਂ ਨੂੰ ਅਪੀਲ ਕੀਤੀ ਕਿ ਉਹ ਨਿਰਯਾਤ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਅਤੇ ਪਿਛਲੇ ਸਾਲ ਦਰਜ ਕੀਤੀ ਗਈ ਸਿਹਤਮੰਦ ਵਿਕਾਸ ਗਤੀ ਨੂੰ ਕਾਇਮ ਰੱਖਣ। ਉਨ੍ਹਾਂ ਨੇ ਭਾਰਤੀ ਉਦਯੋਗ ਜਗਤ ਨੂੰ ਰਾਸ਼ਟਰਵਾਦ ਦੀ ਭਾਵਨਾ ਨਾਲ ਮੇਲ-ਜੋਲ ਰੱਖਣ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇਕ ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ। ਗੋਇਲ ਨੇ ਉਦਯੋਗ ਨੂੰ ਨਿਰਯਾਤ ਬਾਜ਼ਾਰਾਂ ਨੂੰ ਬਣਾਈ ਰੱਖਣ ਲਈ ਯਤਨ ਕਰਨ ਲਈ ਕਿਹਾ। ਵਣਜ ਸਕੱਤਰ ਸੁਨੀਲ ਬਰਤਵਾਲ ਨੇ ਸਮੀਖਿਆ ਮੀਟਿੰਗ ਦੌਰਾਨ ਨਿਰਯਾਤ ਨੂੰ ਹੁਲਾਰਾ ਦੇਣ ਲਈ ਮੰਤਰਾਲੇ ਵੱਲੋਂ ਚੁੱਕੇ ਗਏ ਵੱਖੋ-ਵੱਖਰੇ ਕਦਮਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਦੇਸ਼ ਵਪਾਰ ਜਨਰਲ ਸਕੱਤਰ ਸੰਤੋਸ਼ ਸਾਰੰਗੀ ਨੇ ਨਵੀਨਤਮ ਨਿਰਯਾਤ ਰੁਝਾਨਾਂ ਅਤੇ ਸੰਭਾਵਨਾਵਾਂ ਬਾਰੇ ਪੇਸ਼ਕਾਰੀ ਦਿੱਤੀ। 


author

Anmol Tagra

Content Editor

Related News