ਪਿੱਜ਼ਾ ਡਿਲਿਵਰੀ ਬੁਆਏ ਨੇ ਕਰਜ਼ਾ ਚੁੱਕ ਕੇ ਪਤਨੀ ਨੂੰ ਪੜ੍ਹਾਇਆ, ਨਰਸ ਬਣਦੇ ਹੀ ਪ੍ਰੇਮੀ ਨਾਲ ਹੋਈ ਫ਼ਰਾਰ

Friday, Oct 06, 2023 - 07:27 PM (IST)

ਪਿੱਜ਼ਾ ਡਿਲਿਵਰੀ ਬੁਆਏ ਨੇ ਕਰਜ਼ਾ ਚੁੱਕ ਕੇ ਪਤਨੀ ਨੂੰ ਪੜ੍ਹਾਇਆ, ਨਰਸ ਬਣਦੇ ਹੀ ਪ੍ਰੇਮੀ ਨਾਲ ਹੋਈ ਫ਼ਰਾਰ

ਗੋਡਾ- ਝਾਰਖੰਡ ਦੇ ਗੋਡਾ ਜ਼ਿਲ੍ਹੇ 'ਚ 'ਪਤੀ-ਪਤਨੀ ਅਤੇ ਉਹ' ਦੇ ਵਿਚਕਾਰ ਅਜੀਬੋਗਰੀਬ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੋਡਾ ਦੇ ਟਿੰਕੂ ਯਾਦਵ ਨੇ ਆਪਣੀ ਪਤਨੀ ਪ੍ਰਿਆ ਨੂੰ 2.5 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਏ.ਐੱਨ.ਐੱਮ. ਦੀ ਪੜ੍ਹਾਈ ਕਰਵਾਈ ਸੀ। ਪਤਨੀ ਨਰਸ ਬਣੀ ਤਾਂ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ। ਇਸ ਤੋਂ ਬਾਅਦ ਟਿੰਕੂ ਨੇ ਇਸ ਮਾਮਲੇ ਨੂੰ ਲੈ ਕੇ ਗੋਡਾ ਸਿਟੀ ਥਾਣੇ 'ਚ ਪਤਨੀ ਪ੍ਰਿਆ ਅਤੇ ਉਸ ਦੇ ਪ੍ਰੇਮੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।

ਇਹ ਵੀ ਪੜ੍ਹੋ- ਉਧਾਰ ਮੰਗੇ 40 ਰੁਪਇਆਂ ਨੇ ਬਦਲੀ ਮਜ਼ਦੂਰ ਦੀ ਕਿਸਮਤ, ਪਲਾਂ 'ਚ ਬਣ ਗਿਆ ਕਰੋੜਪਤੀ

ਟਿੰਕੂ ਨੇ ਦੱਸਿਆ ਕਿ ਉਸ ਦਾ ਵਿਆਹ ਡੇਢ ਸਾਲ ਪਹਿਲਾਂ ਪ੍ਰਿਆ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਪ੍ਰਿਆ ਪੜ੍ਹਾਈ ਕਰਨਾ ਚਾਹੁੰਦੀ ਸੀ, ਜਿਸ 'ਤੇ ਟਿੰਕੂ ਨੇ ਬਿਨਾਂ ਸੋਚੇ-ਸਮਝੇ 'ਹਾਂ' ਆਖ ਦਿੱਤੀ। ਪੜ੍ਹਾਈ ਲਈ ਉਸ ਨੇ 2.5 ਲੱਖ ਰੁਪਏ ਦਾ ਕਰਜ਼ਾ ਚੁੱਕ ਲਿਆ ਸੀ। ਇਸ ਦੌਰਾਨ ਪਤਨੀ ਨੇ ਆਪਣੀ ਪੜ੍ਹਾਈ ਪੂਰੀ ਕੀਤੀ ਅਤੇ ਪੜ੍ਹਾਈ ਦੌਰਾਨ ਉਸ ਨੂੰ ਆਪਣੇ ਗੁਆਂਢੀ ਦਿਲਖੁਸ਼ ਰਾਵਤ ਨਾਲ ਪਿਆਰ ਹੋ ਗਿਆ। ਜਿਸ ਤੋਂ ਬਾਅਦ ਉਹ ਬੀਤੇ ਦਿਨੀਂ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ।

ਟਿੰਕੂ ਦੀ ਪਤਨੀ ਪ੍ਰਿਆ 17 ਸਤੰਬਰ ਨੂੰ ਕਾਲਜ ਦੀਆਂ ਛੁੱਟੀਆਂ ਤੋਂ ਬਾਅਦ ਆਪਣੇ ਪ੍ਰੇਮੀ ਨਾਲ ਫਰਾਰ ਹੋ ਕੇ ਦਿੱਲੀ ਚਲੀ ਗਈ। ਹੁਣ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ ਅਤੇ ਪਿੰਡ ਦੇ ਲੋਕਾਂ 'ਚ ਵੀ ਗੁੱਸਾ ਹੈ। ਟਿੰਕੂ ਨੇ ਗੋਡਾ ਜ਼ਿਲ੍ਹਾ ਦੇ ਨਗਰ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਦੋ ਸਮੱਗਲਰ ਜੰਮੂ ਕਸ਼ਮੀਰ 'ਚ ਗ੍ਰਿਫ਼ਤਾਰ, ਬਰਾਮਦ ਹੋਈ 300 ਕਰੋੜ ਦੀ ਕੋਕੀਨ


author

Rakesh

Content Editor

Related News