ਸੋਨੀਆ ਤੇ ਰਾਹੁਲ ਗਾਂਧੀ ਨੂੰ ਲਿਜਾ ਰਹੇ ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਵਜ੍ਹਾ

07/18/2023 11:22:48 PM

ਭੋਪਾਲ (ਭਾਸ਼ਾ): ਕਾਂਗਰਸੀ ਆਗੂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਜਹਾਜ਼ ਦੀ ਮੰਗਲਵਾਰ ਸ਼ਾਮ ਨੂੰ ਭੋਪਾਲ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - NDA ਦੀ ਮੀਟਿੰਗ 'ਚ PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ; ਵਿਰੋਧੀਆਂ ਦੇ ਗੱਠਜੋੜ 'ਤੇ ਵੀ ਵਿੰਨ੍ਹੇ ਨਿਸ਼ਾਨੇ

ਭੋਪਾਲ ਦੇ ਪੁਲਸ ਕਮਿਸ਼ਨਰ ਹਰਿਨਾਰਾਇਣਚਾਰੀ ਮਿਸ਼ਰਾ ਨੇ ਪੀ.ਟੀ.ਆਈ. ਭਾਸ਼ਾ ਨੂੰ ਦੱਸਿਆ ਕਿ ਵਿਮਾਨ ਨੂੰ ਭੋਪਾਲ ਹਵਾਈ ਅੱਡੇ 'ਤੇ ਐਮਰਜੈਂਸੀ ਹਾਲਤ ਵਿਚ ਉਤਾਰਿਆ ਗਿਆ। ਇਸ ਤੋਂ ਕੁੱਝ ਘੰਟੇ ਪਹਿਲਾਂ ਬੈਂਗਲੁਰੂ ਵਿਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਦੋਵੇਂ ਆਗੂ ਸ਼ਾਮਲ ਹੋਏ ਸਨ। ਸੀਨੀਅਰ ਕਾਂਗਰਸੀ ਆਗੂ ਸ਼ੋਭਾ ਓਝਾ ਨੇ ਕਿਹਾ ਕਿ ਐਮਰਜੈਂਸੀ ਲੈਂਡਿੰਗ ਦੀ ਸੂਚਨਾ ਮਿਲਣ ਤੋਂ  ਬਾਅਦ ਅਸੀਂ ਹਵਾਈ ਅੱਡੇ ਵੱਲ ਜਾ ਰਹੇ ਹਾਂ।

ਇਹ ਖ਼ਬਰ ਵੀ ਪੜ੍ਹੋ - ਬਾਰਿਸ਼ ਕਾਰਨ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਨੂੰ ਪਹੁੰਚਿਆ ਭਾਰੀ ਨੁਕਸਾਨ

ਭੋਪਾਲ ਪੁਲਸ ਤੋਂ ਮਿਲੀ ਸੂਚਨਾ ਮੁਤਾਬਕ ਖ਼ਰਾਬ ਮੌਸਮ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ ਸੀ। ਇਸ ਜਹਾਜ਼ ਵਿਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਵਾਰ ਸਨ। ਲੈਂਡਿੰਗ ਮਗਰੋਂ ਭੋਪਾਲ ਕਾਂਗਰਸ ਦੇ ਆਗੂਆਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Anmol Tagra

This news is Content Editor Anmol Tagra