ਅਹਿਮਦਾਬਾਦ ਜਹਾਜ਼ ਹਾਦਸਾ: DNA ਟੈਸਟਾਂ ਨਾਲ 190 ਮ੍ਰਿਤਕਾਂ ਦੀ ਪਛਾਣ, ਪਰਿਵਾਰਾਂ ਨੂੰ ਸੌਂਪੀਆਂ 159 ਲਾਸ਼ਾਂ

Wednesday, Jun 18, 2025 - 12:39 PM (IST)

ਅਹਿਮਦਾਬਾਦ ਜਹਾਜ਼ ਹਾਦਸਾ: DNA ਟੈਸਟਾਂ ਨਾਲ 190 ਮ੍ਰਿਤਕਾਂ ਦੀ ਪਛਾਣ, ਪਰਿਵਾਰਾਂ ਨੂੰ ਸੌਂਪੀਆਂ 159 ਲਾਸ਼ਾਂ

ਅਹਿਮਦਾਬਾਦ : ਅਹਿਮਦਾਬਾਦ ਵਿਚ ਪਿਛਲੇ ਹਫ਼ਤੇ ਵਾਪਰੇ ਏਅਰ ਇੰਡੀਆ ਜਹਾਜ਼ ਹਾਦਸੇ ਵਿਚ ਮਾਰੇ ਗਏ ਘੱਟੋ-ਘੱਟ 190 ਲੋਕਾਂ ਦੀ ਪਛਾਣ ਡੀਐੱਨਏ ਮੈਚਿੰਗ ਟੈਸਟ ਰਾਹੀਂ ਕੀਤੀ ਗਈ ਹੈ। ਡੀਐੱਨਏ ਮੈਚਿੰਗ ਹੋਣ ਤੋਂ ਬਾਅਦ 159 ਲਾਸ਼ਾਂ ਉਹਨਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਗੱਲ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ 242 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਲੈ ਕੇ 12 ਜੂਨ ਨੂੰ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਇਕ ਜਹਾਜ਼ ਅਹਿਮਦਾਬਾਦ ਦੇ ਇਕ ਮੈਡੀਕਲ ਕਾਲਜ ਕੈਂਪਸ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ। 

ਇਹ ਵੀ ਪੜ੍ਹੋ : ਹੋਟਲ 'ਚ ਪ੍ਰੇਮੀ ਨੂੰ ਮਿਲਣ ਗਈ ਨੂੰਹ, ਪਤੀ ਨੂੰ ਦੇਖ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸਹੁਰਿਆਂ ਨੇ ਬਣਾਈ ਵੀਡੀਓ

ਦੂਜੇ ਪਾਸੇ ਇਸ ਹਾਦਸੇ ਵਿਚ ਇਕ ਵਿਅਕਤੀ ਨੂੰ ਛੱਡ ਕੇ ਬਾਕੀ ਸਾਰੇ 241 ਯਾਤਰੀਆਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਜ਼ਮੀਨ 'ਤੇ ਮੌਜੂਦ ਹੋਰ 29 ਲੋਕਾਂ ਦੀ ਵੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਗੰਭੀਰ ਜ਼ਖ਼ਮੀ ਵੀ ਹੋਏ ਹਨ। ਇਸ ਹਾਦਸੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਵਲੋਂ ਪੀੜਤਾਂ ਦੀ ਪਛਾਣ ਕਰਨ ਲਈ ਡੀਐੱਨਏ ਟੈਸਟ ਕਰਵਾਏ ਜਾ ਰਹੇ ਹਨ। ਇਸ ਹਾਦਸੇ ਦੌਰਾਨ ਜਹਾਜ਼ ਨੂੰ ਅੱਗ ਲੱਗਣ ਕਾਰਨ ਸਾਰੇ ਯਾਤਰੀ ਇੰਨੇ ਬੁਰੇ ਤਰੀਕੇ ਨਾਲ ਸੜ ਚੁੱਕੇ ਹਨ ਕਿ ਉਹਨਾਂ ਦੀ ਪਛਾਣ ਨਹੀਂ ਹੋ ਸਕਦੀ। ਇਸੇ ਕਰਕੇ ਉਹਨਾਂ ਦੇ ਪਰਿਵਾਰਾਂ ਦੇ ਨਾਲ-ਨਾਲ ਮ੍ਰਿਤਕਾਂ ਦੇ ਡੀਐੱਨਏ ਟੈਸਟ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : IMD Rain Alert: ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਰੈੱਡ ਅਲਰਟ ਜਾਰੀ

ਇਸ ਮਾਮਲੇ ਦੇ ਸਬੰਧ ਵਿਚ ਅਹਿਮਦਾਬਾਦ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ.ਰਾਕੇਸ਼ ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਬੁੱਧਵਾਰ ਦੀ ਸਵੇਰ ਤੱਕ 190 ਡੀਐਨਏ ਨਮੂਨੇ ਮਿਲਾਏ ਜਾ ਚੁੱਕੇ ਹਨ। ਇਸ ਦੌਰਾਨ 159 ਲਾਸ਼ਾਂ ਦੀ ਪਛਾਣ ਕਰਕੇ ਪਹਿਲਾਂ ਹੀ ਉਹਨਾਂ ਦੇ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਬਾਕੀ ਦੀਆਂ ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ। ਰਾਜ ਸਰਕਾਰ ਨੇ ਪਹਿਲਾ ਹੀ ਕਿਹਾ ਸੀ ਕਿ 250 ਪੀੜਤਾਂ ਨੇ ਨਮੂਨੇ ਇਕੱਠੇ ਕੀਤੇ ਗਏ ਹਨ, ਜਿਹਨਾਂ ਵਿਚ ਜਹਾਜ਼ ਵਿਚ ਸਵਾਰ ਅਤੇ ਜ਼ਮੀਨ 'ਤੇ ਮਾਰੇ ਗਏ ਲੋਕ ਸ਼ਾਮਲ ਹਨ।

ਇਹ ਵੀ ਪੜ੍ਹੋ : ਜਹਾਜ਼ ਹਾਦਸੇ 'ਚ ਮਾਰਿਆ ਗਿਆ ਲਾਰੈਂਸ, ਪਿਤਾ ਦੇ ਸਸਕਾਰ ਲਈ ਆਇਆ ਸੀ ਭਾਰਤ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News