ਵੱਡਾ ਹਾਦਸਾ : ਓਡੀਸ਼ਾ 'ਚ ਯਾਤਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼

Saturday, Jan 10, 2026 - 03:14 PM (IST)

ਵੱਡਾ ਹਾਦਸਾ : ਓਡੀਸ਼ਾ 'ਚ ਯਾਤਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼

ਨੈਸ਼ਨਲ ਡੈਸਕ : ਓਡੀਸ਼ਾ ਦੇ ਰਾਉਰਕੇਲਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਰਘੁਨਾਥਪਾਲੀ ਇਲਾਕੇ ਵਿੱਚ ਉਡਾਣ ਭਰਨ ਤੋਂ ਲਗਭਗ 10 ਕਿਲੋਮੀਟਰ ਬਾਅਦ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ਹਾਦਸੇ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ 9 ਸੀਟਾਂ ਵਾਲੇ ਇਸ ਜਹਾਜ਼ ਨਾਲ ਵਾਪਰੇ ਹਾਦਸੇ ਦੌਰਾਨ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ

ਹਾਦਸੇ ਦੌਰਾਨ ਜ਼ਖਮੀ ਹੋਏ ਸਾਰੇ ਯਾਤਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਬਚਾਅ ਟੀਮਾਂ ਤੁਰੰਤ ਘਟਨਾ ਸਥਾਨ 'ਤੇ ਪਹੁੰਚੀ ਗਈਆਂ ਹਨ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਦੇ ਕਾਰਨਾਂ ਦੀ ਮੁੱਢਲੀ ਜਾਂਚ ਨੂੰ ਲੈ ਕੇ ਕਈ ਪੁਲਸ ਅਧਿਕਾਰੀ ਵੀ ਪਹੁੰਚ ਚੁੱਕੇ ਹਨ। ਸੂਤਰਾਂ ਮੁਤਾਬਕ ਉਡਾਣ ਦੌਰਾਨ ਤਕਨੀਕੀ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਸੀ। ਇਸ ਹਾਦਸੇ ਦੌਰਾਨ ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ ਪਰ ਪਾਇਲਟ ਨੂੰ ਗੰਭੀਰ ਸੱਟਾਂ ਲੱਗੀਆਂ ਹਨ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ

ਇਸ ਸਬੰਧ ਵਿਚ ਓਡੀਸ਼ਾ ਦੇ ਵਣਜ ਅਤੇ ਆਵਾਜਾਈ ਮੰਤਰੀ ਬੀ.ਬੀ. ਜੇਨਾ ਨੇ ਕਿਹਾ, "ਰੁੜਕੇਲਾ ਤੋਂ ਭੁਵਨੇਸ਼ਵਰ ਜਾ ਰਿਹਾ ਨੌਂ ਸੀਟਾਂ ਵਾਲਾ ਨਿੱਜੀ ਏ-1 ਜਹਾਜ਼, ਜਿਸ ਵਿਚ ਛੇ ਯਾਤਰੀ ਸਵਾਰ ਸਨ, 10 ਕਿਲੋਮੀਟਰ ਦੂਰ ਹਾਦਸਾਗ੍ਰਸਤ ਹੋ ਗਿਆ। ਪ੍ਰਮਾਤਮਾ ਦੀ ਕਿਰਪਾ ਨਾਲ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ।" ਹਵਾਈ ਅੱਡੇ ਦੇ ਸੂਤਰਾਂ ਨੇ ਕਿਹਾ ਕਿ ਇਹ ਇੱਕ ਨਿੱਜੀ ਆਪਰੇਟਰ ਦੁਆਰਾ ਰੁੜਕੇਲਾ ਅਤੇ ਭੁਵਨੇਸ਼ਵਰ ਵਿਚਕਾਰ ਚਲਾਈ ਜਾਣ ਵਾਲੀ ਇੱਕ ਨਿਯਮਤ ਉਡਾਣ ਸੀ। ਬੀਜੂ ਪਟਨਾਇਕ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਪ੍ਰਸੰਨਾ ਪ੍ਰਧਾਨ ਨੇ ਕਿਹਾ, "ਇਹ ਇੰਡੀਆ ਵਨ ਏਅਰਲਾਈਨਜ਼ ਦਾ ਜਹਾਜ਼ ਹੈ ਜਿਸਦਾ ਫਲਾਈਟ ਨੰਬਰ C-208 ਹੈ। ਜਹਾਜ਼ ਭੁਵਨੇਸ਼ਵਰ ਤੋਂ ਰੁੜਕੇਲਾ ਜਾ ਰਿਹਾ ਸੀ, ਜੋ ਰੁੜਕੇਲਾ ਤੋਂ 10 ਕਿਲੋਮੀਟਰ ਪਹਿਲਾਂ ਲੈਂਡਿੰਗ ਕਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ।"

ਇਹ ਵੀ ਪੜ੍ਹੋ : Instagram 'ਤੇ 10K Views 'ਤੇ ਕਿੰਨੀ ਹੁੰਦੀ ਹੈ ਕਮਾਈ? ਜਾਣ ਤੁਸੀਂ ਵੀ ਬਣਾਉਣ ਲੱਗ ਜਾਓਗੇ Reels

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News