ਮਨੁੱਖੀ ਤਸਕਰੀ ਦਾ ਮਾਮਲਾ: ਫਰਾਂਸ ''ਚ ਰੋਕੇ ਗਏ 303 ਯਾਤਰੀਆਂ ਨੂੰ ਲੈ ਕੇ ਮੁੰਬਈ ਹਵਾਈ ਅੱਡੇ ਉਤਰੇਗਾ ਜਹਾਜ਼
Monday, Dec 25, 2023 - 04:57 PM (IST)
ਮੁੰਬਈ/ਪੈਰਿਸ- ਮਨੁੱਖੀ ਤਸਕਰੀ ਦੇ ਸ਼ੱਕ ਵਿਚ ਫਰਾਂਸੀਸੀ ਅਧਿਕਾਰੀਆਂ ਵਲੋਂ ਹਿਰਾਸਤ 'ਚ ਲਏ ਜਾਣ ਦੇ ਤਿੰਨ ਦਿਨ ਬਾਅਦ 303 ਯਾਤਰੀਆਂ ਨੂੰ ਲੈ ਕੇ ਇਕ ਜਹਾਜ਼ ਦੇ ਸੋਮਵਾਰ ਦੇਰ ਰਾਤ ਮੁੰਬਈ ਹਵਾਈ ਅੱਡੇ 'ਤੇ ਉਤਰਨ ਦੀ ਉਮੀਦ ਹੈ। ਯਾਤਰੀਆਂ ਵਿਚ ਜ਼ਿਆਦਾਤਰ ਭਾਰਤੀ ਹਨ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਰੋਮਾਨੀਆ ਦੀ ਲੀਜੈਂਡ ਏਅਰਲਾਈਨਜ਼ ਵਲੋਂ ਸੰਚਾਲਿਤ ਏ340 ਜਹਾਜ਼ ਦੇ ਦੇਰ ਰਾਤ ਕਰੀਬ 1 ਵਜੇ ਮੁੰਬਈ ਹਵਾਈ ਅੱਡੇ 'ਤੇ ਉਤਰਨ ਦੀ ਉਮੀਦ ਹੈ। ਜਹਾਜ਼ ਨੂੰ ਫਰਾਂਸ ਦੇ ਵੈਟਰੀ ਹਵਾਈ ਅੱਡੇ 'ਤੇ ਰੋਕ ਕੇ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ- ਫਰਾਂਸ 'ਚ ਰੋਕੇ ਗਏ 303 ਯਾਤਰੀਆਂ ਵਾਲੇ ਜਹਾਜ਼ ਨੂੰ 3 ਦਿਨ ਬਾਅਦ ਮਿਲੀ ਉਡਾਣ ਭਰਨ ਦੀ ਇਜਾਜ਼ਤ
ਸੰਯੁਕਤ ਅਰਬ ਅਮੀਰਾਤ (UAE) ਦੇ ਦੁਬਈ ਤੋਂ 303 ਯਾਤਰੀਆਂ ਨੂੰ ਲੈ ਕੇ ਨਿਕਾਰਾਗੁਆ ਜਾਣ ਵਾਲੀ ਉਡਾਣ ਨੂੰ ਮਨੁੱਖੀ ਤਸਕਰੀ ਦੇ ਸ਼ੱਕ 'ਚ ਵੀਰਵਾਰ ਨੂੰ ਪੈਰਿਸ ਤੋਂ 150 ਕਿਲੋਮੀਟਰ ਪਹਿਲਾਂ ਵੈਟਰੀ ਹਵਾਈ ਅੱਡੇ ਰੋਕ ਦਿੱਤਾ ਗਿਆ ਸੀ। ਐਤਵਾਰ ਨੂੰ ਫਰਾਂਸ ਦੇ 4 ਜੱਜਾਂ ਨੇ ਹਿਰਾਸਤ 'ਚ ਲਏ ਗਏ ਯਾਤਰੀਆਂ ਤੋਂ ਪੁੱਛਗਿੱਛ ਕੀਤੀ। ਇਹ ਸੁਣਵਾਈ ਮਨੁੱਖੀ ਤਸਕਰੀ ਦੇ ਸ਼ੱਕ 'ਚ ਪੈਰਿਸ ਪ੍ਰੌਸੀਕਿਊਟਰ ਦੇ ਦਫ਼ਤਰ ਵਲੋਂ ਸ਼ੁਰੂ ਕੀਤੀ ਗਈ ਜਾਂਚ ਤਹਿਤ ਆਯੋਜਿਤ ਕੀਤੀ ਗਈ ਸੀ। ਫਰਾਂਸੀਸੀ ਮੀਡੀਆ ਮੁਤਾਬਕ ਕੁਝ ਯਾਤਰੀ ਹਿੰਦੀ ਅਤੇ ਕੁਝ ਤਾਮਿਲ ਭਾਸ਼ੀ ਸਨ।
ਇਹ ਵੀ ਪੜ੍ਹੋ- ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ
ਜਹਾਜ਼ ਨੂੰ ਰਵਾਨਾ ਹੋਣ ਦੀ ਇਜਾਜ਼ਤ ਦੇਣ ਤੋਂ ਬਾਅਦ ਫਰਾਂਸ ਦੇ ਜੱਜਾਂ ਨੇ ਐਤਵਾਰ ਨੂੰ ਪ੍ਰਕਿਰਿਆ 'ਚ ਬੇਨਿਯਮੀਆਂ ਕਾਰਨ ਯਾਤਰੀਆਂ ਦੀ ਸੁਣਵਾਈ ਨੂੰ ਰੱਦ ਕਰਨ ਦਾ ਫੈਸਲਾ ਕੀਤਾ। ਜਹਾਜ਼ 'ਚ 11 ਨਾਬਾਲਗ ਸਵਾਰ ਸਨ, ਜਿਨ੍ਹਾਂ ਦੇ ਨਾਲ ਕੋਈ ਵੀ ਨਹੀਂ ਸੀ। ਫ੍ਰੈਂਚ ਵਕੀਲਾਂ ਮੁਤਾਬਕ ਸ਼ੁੱਕਰਵਾਰ ਤੋਂ ਹਿਰਾਸਤ 'ਚ ਲਏ ਗਏ ਦੋ ਯਾਤਰੀਆਂ ਦੀ ਹਿਰਾਸਤ ਸ਼ਨੀਵਾਰ ਸ਼ਾਮ ਨੂੰ 48 ਘੰਟਿਆਂ ਲਈ ਵਧਾ ਦਿੱਤੀ ਗਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8