''ਪਲੇਅ ਸਕੂਲ'' ''ਚ ਬੱਚੀ ਨਾਲ ਛੇੜਛਾੜ, ਜਾਂਚ ਲਈ ਗਠਿਤ ਹੋਈ SIT

Wednesday, Nov 06, 2024 - 11:40 AM (IST)

''ਪਲੇਅ ਸਕੂਲ'' ''ਚ ਬੱਚੀ ਨਾਲ ਛੇੜਛਾੜ, ਜਾਂਚ ਲਈ ਗਠਿਤ ਹੋਈ SIT

ਗੁਰੂਗ੍ਰਾਮ (ਭਾਸ਼ਾ)- ਇਕ ਜਾਣੇ-ਮਾਣੇ 'ਪਲੇਅ ਸਕੂਲ' 'ਚ ਇਕ ਮਾਸੂਮ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਗੁਰੂਗ੍ਰਾਮ ਦੇ ਪੁਲਸ ਕਮਿਸ਼ਨਰ ਵਿਕਾਸ ਕੁਮਾਰ ਅਰੋੜਾ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਗਠਿਤ ਕੀਤਾ ਹੈ। ਬੱਚੀ ਦੇ ਪਰਿਵਾਰ ਵਾਲਿਆਂ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ 'ਪਲੇਅਸਕੂਲ' ਦੇ ਬਾਹਰ ਪ੍ਰਦਰਸ਼ਨ ਕੀਤਾ। 'ਪਲੇਅ ਸਕੂਲ' ਨੇ ਅਜੇ ਤੱਕ ਇਸ ਮਾਮਲੇ 'ਚ ਕੋਈ ਬਿਆਨ ਨਹੀਂ ਦਿੱਤਾ ਹੈ, ਕਈ ਕੋਸ਼ਿਸ਼ਾਂ ਦੇ ਬਾਵਜੂਦ ਸਕੂਲ ਦੇ ਪ੍ਰਿੰਸੀਪਲ ਨਾਲ ਸੰਪਰਕ ਨਹੀਂ ਹੋ ਸਕਿਆ। ਬੱਚੀ ਦੇ ਪਰਿਵਾਰ ਵਾਲਿਆਂ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ 28 ਅਕਤੂਬਰ ਨੂੰ ਇਕ 'ਡਿਲਿਵਰੀ ਮੈਨ' ਬੱਚੀ ਦੇ ਘਰ ਆਇਆ ਅਤੇ ਸਾਮਾਨ ਦੇਣ ਤੋਂ ਬਾਅਦ ਬੱਚੀ ਦੇ ਵਾਲਾਂ ਨੂੰ ਸਹਿਲਾਇਆ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਲਈ ਰਹੋ ਤਿਆਰ, 6 ਦਿਨਾਂ ਤੱਕ ਮੀਂਹ ਦਾ ਅਲਰਟ

ਇਸ ਤੋਂ ਬਾਅਦ ਬੱਚੀ ਨੇ ਆਪਣੀ ਮਾਂ ਨੂੰ 'ਪਲੇਅ ਸਕੂਲ' 'ਚ ਉਸ ਨੂੰ ਗਲਤ ਤਰੀਕੇ ਨਾਲ ਛੂਹੇ ਜਾਣ ਦੀ ਇਕ ਹੋਰ ਘਟਨਾ ਬਾਰੇ ਦੱਸਿਆ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਲਾਂਕਿ ਬੱਚੀ ਦੋਸ਼ੀ ਦਾ ਨਾਂ ਨਹੀਂ ਦੱਸ ਸਕੀ ਅਤੇ ਨਾ ਹੀ ਉਹ ਉਸ ਨੂੰ ਪਛਾਣ ਸਕੀ। ਅਧਿਕਾਰੀ ਨੇ ਦੱਸਿਆ ਕਿ ਉਹ ਇਹ ਵੀ ਨਹੀਂ ਦੱਸ ਸਕੀ ਕਿ 'ਪਲੇਅ ਸਕੂਲ' 'ਚ ਇਹ ਘਟਨਾ ਕਦੋਂ ਅਤੇ ਕਿੱਥੇ ਹੋਈ। ਸਦਰ ਪੁਲਸ ਥਾਣੇ 'ਚ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ ਗਈ ਅਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਗੁਰੂਗ੍ਰਾਮ ਪੁਲਸ ਦੇ ਬੁਲਾਰੇ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਵਿਕਾਸ ਕੁਮਾਰ ਅਰੋੜਾ ਨੇ ਮਾਮਲੇ ਦੀ ਜਾਂਚ ਲਈ ਐੱਸ.ਆਈ.ਟੀ. ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਜਾਂਚ 'ਚ ਦੋਸ਼ੀ ਦੀ ਪਛਾਣ ਸਪੱਸ਼ਟ ਨਹੀਂ ਹੋਈ ਹੈ ਅਤੇ ਪੁਲਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News