ਦਿੱਲੀ ’ਚ ਮੌਸਮ ਹੋਇਆ ਸੁਹਾਵਨਾ, ਲੋਕਾਂ ਨੂੰ ਮਿਲੀ ਰਾਹਤ

07/10/2022 12:54:12 PM

ਨਵੀਂ ਦਿੱਲੀ– ਦਿੱਲੀ ’ਚ ਐਤਵਾਰ ਸਵੇਰੇ ਮੌਸਮ ਸੁਹਾਵਨਾ ਰਿਹਾ ਅਤੇ ਘੱਟ ਤੋਂ ਘੱਟ ਤਾਪਮਾਨ 27.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਮੁਤਾਬਕ ਸਵੇਰੇ ਸਾਢੇ 8 ਵਜੇ ਰਾਸ਼ਟਰੀ ਰਾਜਧਾਨੀ ’ਚ ਨਮੀ 82 ਫ਼ੀਸਦੀ ਰਹੀ।

IMD ਦੇ ਵਿਗਿਆਨੀਆਂ ਮੁਤਾਬਕ ਦਿਨ ’ਚ ਆਸਮਾਨ ’ਚ ਬੱਦਲ ਛਾਏ ਰਹਿਣ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ’ਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦਾ ਅਨੁਮਾਨ ਹੈ। ਰਾਸ਼ਟਰੀ ਰਾਜਧਾਨੀ ’ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1 ਡਿਗਰੀ ਘੱਟ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜਦਕਿ ਘੱਟ ਤੋਂ ਘੱਟ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ 30.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Tanu

This news is Content Editor Tanu