PM ਮੋਦੀ ਦਾ ਟੀਚਾ ਗਰੀਬਾਂ ਸਮੇਤ 140 ਕਰੋੜ ਲੋਕਾਂ ਨੂੰ ਆਤਮਨਿਰਭਰ ਬਣਾਉਣਾ : ਅਮਿਤ ਸ਼ਾਹ

Sunday, Dec 24, 2023 - 06:30 PM (IST)

PM ਮੋਦੀ ਦਾ ਟੀਚਾ ਗਰੀਬਾਂ ਸਮੇਤ 140 ਕਰੋੜ ਲੋਕਾਂ ਨੂੰ ਆਤਮਨਿਰਭਰ ਬਣਾਉਣਾ : ਅਮਿਤ ਸ਼ਾਹ

ਅਹਿਮਦਾਬਾਦ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਗਰੀਬਾਂ ਸਮੇਤ 140 ਕਰੋੜ ਲੋਕਾਂ ਨੂੰ 'ਆਤਮ-ਨਿਰਭਰ' ਬਣਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਇਸ ਲਈ ਪੂਰੀ ਲਗਨ ਨਾਲ ਕੰਮ ਕੀਤਾ ਹੈ। ਅਮਿਤ ਸ਼ਾਹ ਇੱਥੇ 'ਪੀਐੱਮ ਸਵਾਨਿਧੀ' ਯੋਜਨਾ ਦੇ ਲਾਭਪਾਤਰੀਆਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਹ ਸਕੀਮ ਸਟ੍ਰੀਟ ਵਿਕਰੇਤਾਵਾਂ ਨੂੰ ਆਸਾਨ ਲੋਨ ਦਿਵਾਉਣ ਵਿਚ ਮਦਦ ਕਰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਭਾਰਤ ਨੂੰ ਪੁਲਾੜ ਤਕਨਾਲੋਜੀ ਅਤੇ ਰੱਖਿਆ ਖੇਤਰ ਵਿਚ ਆਤਮ ਨਿਰਭਰ ਬਣਾਉਣਾ ਚਾਹੁੰਦੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਦਾ ਉਦੇਸ਼ ਗਰੀਬ ਲੋਕਾਂ ਨੂੰ ਵੀ ਆਤਮ-ਨਿਰਭਰ ਬਣਾਉਣਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਵਿਚ ਗਰੀਬ ਲੋਕਾਂ ਨੂੰ ਸਭ ਤੋਂ ਵੱਧ ਫਾਇਦਾ ਹੋਇਆ ਹੈ। ਪ੍ਰਧਾਨ ਮੰਤਰੀ 'ਸਟ੍ਰੀਟ ਵੈਂਡਰ ਸਵੈ-ਨਿਰਭਰ ਫੰਡ' (ਪੀਐੱਮ-ਸਵਨਿਧੀ ਯੋਜਨਾ) ਦੇ ਲਾਭਪਾਤਰੀਆਂ ਨੂੰ ਕਰਜ਼ਾ ਦੇਣ ਦੇ ਪ੍ਰੋਗਰਾਮ ਵਿਚ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਵੀ ਮੌਜੂਦ ਸਨ। ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਨੂੰ "ਆਤਮ-ਨਿਰਭਰ" ਬਣਾਉਣ ਦਾ ਸੱਦਾ ਦਿੱਤਾ ਹੈ ਅਤੇ ਉਹ ਦੇਸ਼ ਨੂੰ ਪੁਲਾੜ ਤਕਨਾਲੋਜੀ, ਰੱਖਿਆ, ਹਰ ਤਰ੍ਹਾਂ ਦੇ ਕਾਰੋਬਾਰਾਂ ਅਤੇ ਹੋਰ ਖੇਤਰਾਂ ਵਿਚ ਆਤਮ-ਨਿਰਭਰ ਬਣਾਉਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : PM ਮੋਦੀ ਨੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਉਨ੍ਹਾਂ ਕਿਹਾ,"ਪ੍ਰਧਾਨ ਮੰਤਰੀ ਮੋਦੀ ਸਾਰੇ ਗਰੀਬਾਂ ਸਮੇਤ 140 ਕਰੋੜ ਲੋਕਾਂ ਨੂੰ ਆਤਮ-ਨਿਰਭਰ ਬਣਾਉਣਾ ਚਾਹੁੰਦੇ ਹਨ। ਪੁਲਾੜ ਤਕਨਾਲੋਜੀ, ਖੋਜ ਅਤੇ ਵਿਕਾਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ 60 ਕਰੋੜ ਗਰੀਬਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਪੂਰੀ ਲਗਨ ਨਾਲ ਕੰਮ ਕੀਤਾ ਹੈ।" ਸ਼ਾਹ ਨੇ ਕਿਹਾ,''ਪਿਛਲੇ 9 ਸਾਲਾਂ 'ਚ ਕਰੀਬ ਤਿੰਨ ਕਰੋੜ ਲੋਕਾਂ ਨੂੰ ਘਰ ਮਿਲੇ, ਚਾਰ ਕਰੋੜ ਲੋਕਾਂ ਨੂੰ ਬਿਜਲੀ ਦੇ ਕੁਨੈਕਸ਼ਨ ਮਿਲੇ, 10 ਕਰੋੜ ਲੋਕਾਂ ਨੂੰ ਗੈਸ ਸਿਲੰਡਰ ਮਿਲੇ, 12 ਕਰੋੜ ਲੋਕਾਂ ਨੂੰ ਟਾਇਲਟ ਮਿਲੇ, 80 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਮਿਲਿਆ ਅਤੇ 60 ਕਰੋੜ ਲੋਕਾਂ ਨੂੰ 5 ਲੱਖ ਰੁਪਏ ਦੀ ਸਿਹਤ ਬੀਮਾ (ਸਕੀਮ) ਵਿਚ ਸ਼ਾਮਲ ਕੀਤਾ ਗਿਆ ਹੈ।'' ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਣ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਗ੍ਰਹਿ ਮੰਤਰੀ ਨੇ ਕਿਹਾ,"ਮੇਰੇ ਹਲਕੇ (ਗੁਜਰਾਤ ਵਿਚ ਗਾਂਧੀਨਗਰ) ਵਿਚ 1.5 ਲੱਖ ਤੋਂ ਵੱਧ ਲੋਕਾਂ ਨੇ ਪੀਐਮ-ਸਵਨਿਧੀ ਯੋਜਨਾ ਦਾ ਲਾਭ ਲਿਆ ਹੈ, ਜਿਸ ਦੇ ਤਹਿਤ ਛੋਟੇ ਕਾਰੋਬਾਰਾਂ ਅਤੇ ਬਿਨਾਂ ਕਿਸੇ ਗਾਰੰਟੀ ਦੇ ਹੱਥ ਗੱਡੀਆਂ ਚਲਾਉਣ ਵਾਲਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।" ਮੁੱਖ ਮੰਤਰੀ ਪਟੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਦੇ ਨਤੀਜੇ ਵਜੋਂ ਦੇਸ਼ ਦੇ ਗਰੀਬ ਲੋਕ ਹੁਣ ਆਤਮ-ਨਿਰਭਰ ਜੀਵਨ ਬਤੀਤ ਕਰ ਰਹੇ ਹਨ। ਸ਼ਾਹ ਆਪਣੇ ਹਲਕੇ ਦੇ ਇਕ ਦਿਨ ਦੇ ਦੌਰੇ 'ਤੇ ਹਨ, ਜਿੱਥੇ ਉਹ ਵੱਖ-ਵੱਖ ਪ੍ਰੋਗਰਾਮਾਂ 'ਚ ਸ਼ਿਰਕਤ ਕਰਨ ਵਾਲੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News