PM ਨੇ ਵੀਡੀਓ ਕਾਨਫਰੰਸਿੰਗ ਕਰ ਕੇ ਕੋਰੋਨਾ ਵਾਇਰਸ ਬਾਰੇ ਮੁੱਖ ਮੰਤਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

Friday, Mar 20, 2020 - 10:29 PM (IST)

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁੱਖ ਮੰਤਰੀਆਂ ਨਾਲ ਵੀਡੀਓ ਲਿੰਕ ਰਾਹੀਂ ਦੇਸ਼ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਵਿਚ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਅਤੇ ਸਿਹਤ ਵਜ਼ਾਰਤ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਇਸ ਦੌਰਾਨ ਕੋਰੋਨਾ ਵਾਇਰਸ ਨੂੰ ਰੋਕਣ ਬਾਰੇ ਸੂਬਿਆਂ ਦੀ ਯੋਗਤਾ ਅਤੇ ਸਥਾਨਕ ਸਿਹਤ ਅਧਿਕਾਰੀਆਂ ਨੂੰ ਸਿਖਲਾਈ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਮੰਤਰੀ ਇਸ ਵਾਇਰਸ ਨੂੰ ਰੋਕਣ ਲਈ ਲਗਾਤਾਰ ਜ਼ੋਰ ਦੇ ਰਹੇ ਹਨ। ਵੀਰਵਾਰ ਨੂੰ ਵੀ ਕੌਮ ਦੇ ਨਾਂ ਸੁਨੇਹੇ ਵਿਚ ਉਨ੍ਹਾਂ ਨੇ ਇਸ ’ਤੇ ਜ਼ੋਰ ਦਿੱਤਾ ਸੀ। ਇਸ ਵਿਚਾਰ ਚਰਚਾ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਹੋਰਨਾਂ ਮੁੱਖ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਇਸ ਵਿਚ ਪੱਛਮੀ ਬੰਗਾਲ, ਗੁਜਰਾਤ, ਕੇਰਲ, ਕਰਨਾਟਕ, ਓਡਿਸ਼ਾ, ਮਣੀਪੁਰ, ਰਾਜਸਥਾਨ, ਗੋਆ, ਨਾਗਾਲੈਂਡ, ਪੁੱਡੂਚੇਰੀ, ਸਿੱਕਮ, ਜੰਮੂ ਅਤੇ ਕਸ਼ਮੀਰ, ਲਕਸ਼ਦੀਪ, ਹਰਿਆਣਾ, ਆਂਧਰਾ ਪ੍ਰਦੇਸ਼, ਬਿਹਾਰ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਅਾਸਾਮ, ਤਾਮਿਲਨਾਡੂ, ਮੇਘਾਲਿਆ, ਦਿੱਲੀ, ਹਿਮਾਚਲ ਪ੍ਰਦੇਸ਼, ਝਾਰਖੰਡ, ਮਿਜ਼ੋਰਮ, ਮੱਧ ਪ੍ਰਦੇਸ਼, ਅੰਡੇਬਾਰ ਤੇ ਨਿਕੋਬਾਰ ਦੇ ਮੁੱਖ ਮੰਤਰੀ ਅਤੇ ਨੁਮਾਇੰਦੇ ਵੀ ਸ਼ਾਮਲ ਹੋਏ।


Gurdeep Singh

Content Editor

Related News