ਨੇਪਾਲ ਸੜਕ ਹਾਦਸਾ : PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
Saturday, Aug 24, 2024 - 05:32 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮੱਧ ਨੇਪਾਲ ਦੇ ਤਨਹੁਨ ਵਿਚ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਮੱਧ ਨੇਪਾਲ 'ਚ ਸ਼ੁੱਕਰਵਾਰ ਨੂੰ ਇਕ ਭਾਰਤੀ ਯਾਤਰੀ ਬੱਸ ਦੇ ਹਾਈਵੇਅ ਤੋਂ ਉਤਰ ਕੇ 150 ਮੀਟਰ ਤੱਕ ਤੇਜ਼ ਵਹਾਅ ਵਾਲੀ ਨਦੀ 'ਚ ਡਿੱਗ ਗਈ, ਇਸ ਹਾਦਸੇ 'ਚ ਘੱਟੋ-ਘੱਟ 27 ਭਾਰਤੀ ਸ਼ਰਧਾਲੂ ਮਾਰੇ ਗਏ ਅਤੇ 16 ਹੋਰ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਦਫਤਰ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਨੇਪਾਲ ਦੇ ਤਨਹੁਨ ਜ਼ਿਲ੍ਹੇ 'ਚ ਸੜਕ ਹਾਦਸੇ 'ਚ ਮਾਰੇ ਗਏ ਹਰਕੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।''
ਪੀ.ਐੱਮ. ਮੋਦੀ ਨੇ ਸ਼ੁੱਕਰਵਾਰ ਨੂੰ ਇਸ ਹਾਦਸੇ 'ਚ ਭਾਰਤੀ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਸੀ। ਉੱਤਰ ਪ੍ਰਦੇਸ਼ ਦੇ ਗੋਰਖਪੁਰ ਦੀ ਇਹ ਬੱਸ ਪੋਖਰਾ ਤੋਂ ਕਾਠਮੰਡੂ ਵੱਲ ਜਾ ਰਹੀ ਸੀ, ਉਦੋਂ ਤਨਹੁਨ ਜ਼ਿਲ੍ਹੇ ਦੇ ਆਇਨਾ ਪਹਾੜਾ ਵਿਖੇ ਹਾਈਵੇਅ 'ਤੇ ਪਲਟ ਗਈ। ਬੱਸ 'ਚ ਡਰਾਈਵਰ ਅਤੇ ਸਹਿ-ਡਰਾਈਵਰ ਸਮੇਤ 43 ਲੋਕ ਸਵਾਰ ਸਨ। ਪ੍ਰਧਾਨ ਮੰਤਰੀ ਨੇ ਕਿਹਾ,''ਨੇਪਾਲ ਦੇ ਤਨਹੁਨ ਜ਼ਿਲ੍ਹੇ 'ਚ ਸੜਕ ਹਾਦਸੇ ਕਾਰਨ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤੀ ਦੂਤਘਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8