PM ਮੋਦੀ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਡੀਪੀ ''ਚ ਤਿਰੰਗੇ ਦੀ ਤਸਵੀਰ ਲਗਾਉਣ ਦੀ ਕੀਤੀ ਅਪੀਲ
Sunday, Aug 13, 2023 - 12:11 PM (IST)

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਲੋਕਾਂ ਤੋਂ 'ਹਰ ਘਰ ਤਿਰੰਗਾ' ਮੁਹਿੰਮ ਦੇ ਅਧੀਨ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡਿਸਪਲੇ ਪਿਕਚਰ (ਡੀਪੀ) 'ਚ ਤਿਰੰਗੇ ਦੀ ਤਸਵੀਰ ਲਗਾਉਣ ਦੀ ਅਪੀਲ ਕੀਤੀ। ਪੀ.ਐੱਮ. ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੀ ਡੀਪੀ 'ਚ ਵੀ ਰਾਸ਼ਟਰੀ ਝੰਡੇ ਦੀ ਤਸਵੀਰ ਲਗਾਈ ਹੈ।
ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਲੋਕਾਂ ਤੋਂ 13 ਤੋਂ 15 ਅਗਸਤ 'ਹਰ ਘਰ ਤਿਰੰਗਾ' ਅੰਦੋਲਨ 'ਚ ਹਿੱਸਾ ਲੈਣ ਦੀ ਅਪੀਲ ਕੀਤੀ ਸੀ। ਮੋਦੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ,''ਹਰ ਘਰ ਤਿਰੰਗਾ ਅੰਦੋਲਨ ਦੀ ਭਾਵਨਾ ਨਾਲ ਆਈਏ ਅਸੀਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੀ ਡੀਪੀ ਨੂੰ ਬਦਲੀਏ ਅਤੇ ਇਸ ਅਨੋਖੀ ਕੋਸ਼ਿਸ਼ ਨੂੰ ਸਮਰਥਨ ਦੇਣ, ਜੋ ਸਾਡੇ ਪਿਆਰੇ ਦੇਸ਼ ਅਤੇ ਸਾਡੇ ਵਿਚ ਬੰਧਨ ਨੂੰ ਡੂੰਘਾ ਕਰੇਗਾ।'' ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਹਰ ਘਰ ਤਿਰੰਗਾ' ਵੈੱਬਸਾਈਟ 'ਤੇ ਰਾਸ਼ਟਰੀ ਝੰਡੇ ਨਾਲ ਆਪਣੀਆਂ ਤਸਵੀਰਾਂ ਅਪਲੋਡ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8