PM ਮੋਦੀ ਨੇ ਮੰਤਰੀਆਂ ਨੂੰ ਨਵੀਂ ਸਰਕਾਰ ਲਈ ਪਹਿਲੇ 100 ਦਿਨਾਂ ਦਾ ਏਜੰਡਾ ਤੈਅ ਕਰਨ ਲਈ ਕਿਹਾ

03/17/2024 7:49:42 PM

ਨਵੀਂ ਦਿੱਲੀ, (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਆਪਣੇ ਸਾਥੀ ਕੈਬਨਿਟ ਮੰਤਰੀਆਂ ਨੂੰ ਨਵੀਂ ਸਰਕਾਰ ਦੇ ਪਹਿਲੇ 100 ਦਿਨਾਂ ਅਤੇ ਅਗਲੇ ਪੰਜ ਸਾਲਾਂ ਲਈ ਰੋਡਮੈਪ ਤਿਆਰ ਕਰਨ ਲਈ ਕਿਹਾ।

ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸਵੇਰੇ ਇੱਥੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਮੰਤਰਾਲਿਆਂ ਦੇ ਸਕੱਤਰਾਂ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਕੇ ਚਰਚਾ ਕਰਨ ਕਿ ਨਵੀਂ ਸਰਕਾਰ ਦੇ ਪਹਿਲੇ 100 ਦਿਨਾਂ ਤੇ ਅਗਲੇ ਪੰਜ ਸਾਲਾਂ ਦੇ ਏਜੰਡੇ ਨੂੰ ਕਿਵੇਂ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ?

ਇਹ ਮੀਟਿੰਗ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਤੋਂ ਇਕ ਦਿਨ ਬਾਅਦ ਹੋਈ। ਮੰਤਰੀ ਮੰਡਲ ਨੇ ਚੋਣ ਕਮਿਸ਼ਨ ਦੀ ਸਿਫ਼ਾਰਸ਼ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜ ਕੇ 7 ਪੜਾਵਾਂ ਵਾਲੀਆਂ ਚੋਣਾਂ ਦੀਆਂ ਤਰੀਕਾਂ ਨੂੰ ਨੋਟੀਫਾਈ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਪਹਿਲੇ ਪੜਾਅ ਅਧੀਨ 19 ਅਪ੍ਰੈਲ ਨੂੰ 102 ਸੀਟਾਂ ’ਤੇ ਹੋਣ ਵਾਲੀ ਪੋਲਿੰਗ ਲਈ ਪਹਿਲਾ ਨੋਟੀਫਿਕੇਸ਼ਨ 20 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 26 ਅਪ੍ਰੈਲ, 7 ਮਈ, 13 ਮਈ, 20 ਮਈ, 25 ਮਈ ਅਤੇ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣਗੇ।


Rakesh

Content Editor

Related News