PM ਮੋਦੀ ਨੇ ਕੇਰਲ ਹਾਦਸੇ ''ਚ ਹੋਈਆਂ ਮੌਤਾਂ ''ਤੇ ਜਤਾਇਆ ਦੁਖ਼, ਮੁਆਵਜ਼ੇ ਦਾ ਕੀਤਾ ਐਲਾਨ

10/06/2022 2:44:01 PM

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ਦੇ ਪਲੱਕੜ ਜ਼ਿਲ੍ਹੇ 'ਚ ਬੁੱਧਵਾਰ ਨੂੰ ਹੋਏ ਸੜਕ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਮੁਆਵਜ਼ੇ ਦਾ ਐਲਾਨ ਕੀਤਾ। ਪਲੱਕੜ ਜ਼ਿਲ੍ਹੇ ਦੇ ਵਡੱਕਨਚੇਰੀ 'ਚ ਇਕ ਨਿੱਜੀ ਟੂਰਿਸਟ ਬੱਸ ਅਤੇ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇ.ਐੱਸ.ਆਰ.ਟੀ.ਸੀ.) ਦੀ ਬੱਸ ਦੀ ਟੱਕਰ 'ਚ 5 ਵਿਦਿਆਰਥੀਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ।

ਇਹ ਹਾਦਸਾ ਬੁੱਧਵਾਰ ਰਾਤ ਕਰੀਬ 11.30 ਵਜੇ ਵਾਪਰਿਆ ਜਦੋਂ ਇਕ ਤੇਜ਼ ਰਫਤਾਰ ਪ੍ਰਾਈਵੇਟ ਬੱਸ ਨੇ ਇਕ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕੇ.ਐੱਸ.ਆਰ.ਟੀ.ਸੀ. ਬੱਸ ਨੂੰ ਟੱਕਰ ਮਾਰ ਦਿੱਤੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਇਕ ਟਵੀਟ ਦੇ ਅਨੁਸਾਰ, ਮੋਦੀ ਨੇ ਪਲੱਕੜ ਜ਼ਿਲ੍ਹੇ 'ਚ ਸੜਕ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਪੀ.ਐੱਮ.ਓ. ਨੇ ਕਿਹਾ ਕਿ ਹਰੇਕ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) 'ਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਕੇਰਲ 'ਚ ਭਿਆਨਕ ਟੱਕਰ ਤੋਂ ਬਾਅਦ ਪਲਟੀਆਂ 2 ਬੱਸਾਂ, 5 ਵਿਦਿਆਰਥੀਆਂ ਸਮੇਤ 9 ਲੋਕਾਂ ਦੀ ਮੌਤ

DIsha

This news is Content Editor DIsha