ਜਾਧਵ ਮਾਮਲੇ ''ਚ ਆਈ.ਸੀ.ਜੇ. ਦੇ ਫੈਸਲੇ ''ਤੇ ਪ੍ਰਧਾਨ ਮੰਤਰੀ ਨੇ ਸੰਤੋਸ਼ ਜ਼ਾਹਰ ਕੀਤਾ

05/18/2017 6:00:11 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ''ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ''ਚ ਕੌਮਾਂਤਰੀ ਅਦਾਲਤ ਦੇ ਫੈਸਲੇ ''ਤੇ ਸੰਤੋਸ਼ ਜ਼ਾਹਰ ਕੀਤਾ ਹੈ, ਜਿਸ ਨੇ ਜਾਧਵ ਦੀ ਫਾਂਸੀ ''ਤੋ ਰੋਕ ਲਾ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਫੋਨ ਕੀਤਾ ਅਤੇ ਉਨ੍ਹਾਂ ਨੂੰ ਇਸ ਮਾਮਲੇ ''ਚ ਭਾਰਤ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਵਕੀਲ ਹਰੀਸ਼ ਸਾਲਵੇ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਇਹ ਪ੍ਰਤੀਕਿਰਿਆ ਉਸ ਸਮੇਂ ਆਈ ਹੈ, ਜਦੋਂ ਕੌਮਾਂਤਰੀ ਅਦਾਲਤ ਨੇ ਪਾਕਿਸਤਾਨੀ ਫੌਜ ਅਦਾਲਤ ਤੋਂ ਜਾਸੂਸੀ ਗਤੀਵਿਧੀਆਂ ਦੇ ਦੋਸ਼ ''ਚ ਮੌਤ ਦੀ ਸਜ਼ਾ ਪਾਏ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ''ਤੇ ਰੋਕ ਲਾ ਦਿੱਤੀ। 
ਮੌਤ ਦੀ ਸਜ਼ਾ ਦੇ ਖਿਲਾਫ ਸੰਯੁਕਤ ਰਾਸ਼ਟਰ ਦੀ ਸਰਵਉੱਚ ਨਿਆਇਕ ਸੰਸਥਾ ''ਚ ਭਾਰਤ ਦੇ ਪੱਖ ਨੂੰ ਮਜ਼ਬੂਤੀ ਦਿੰਦੇ ਹੋਏ ਕੌਮਾਂਤਰੀ ਅਦਾਲਤ ਨੇ ਪਾਕਿਸਤਾਨ ਨੂੰ ਨਿਰਦੇਸ਼ ਦਿੱਤਾ ਕਿ ਉਹ ਇਹ ਯਕੀਨੀ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਕਿ ਉਸ ਵੱਲੋਂ (ਕੌਮਾਂਤਰੀ ਅਦਾਲਤ) ਅੰਤਿਮ ਫੈਸਲਾ ਸੁਣਾਈ ਜਾਣ ਤੱਕ ਜਾਧਵ ਨੂੰ ਫਾਂਸੀ ਨਾ ਦਿੱਤੀ ਜਾਵੇ। ਅਦਾਲਤ ਦੇ ਪ੍ਰਧਾਨ ਰੋਨੀ ਅਬਰਾਹਿਮ ਨੇ ਫੈਸਲਾ ਪੜ੍ਹਦੇ ਹੋਏ ਕਿਹਾ ਕਿ 11 ਜੱਜਾਂ ਦੀ ਬੈਂਚ ਨੇ ਇਕਮਤ ਨਾਲ ਇਹ ਫੈਸਲਾ ਲਿਆ ਹੈ। ਅਦਾਲਤ ਨੇ ਕਿਹਾ ਕਿ ਵਿਯਨਾ ਸੰਧੀ ਅਨੁਸਾਰ ਭਾਰਤ ਨੂੰ ਉਸ ਦੇ ਨਾਗਰਿਕ ਤੋਂ ਦੂਤਘਰ ਸੰਪਰਕ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਭਾਰਤ ਅਤੇ ਪਾਕਿਸਤਾਨ ਦੋਵੇਂ ਹੀ 1977 ''ਚ ਵਿਯਨਾ ਸੰਧੀ ''ਤੇ ਦਸਤਖ਼ਤ ਕਰ ਚੁਕੇ ਹਨ।

Disha

This news is News Editor Disha