PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ, ਕਿਹਾ- ਇਹ ਤਿਉਹਾਰ ਜਿੱਤ ਦਾ ਪ੍ਰਤੀਕ

Wednesday, Oct 05, 2022 - 09:52 AM (IST)

PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ, ਕਿਹਾ- ਇਹ ਤਿਉਹਾਰ ਜਿੱਤ ਦਾ ਪ੍ਰਤੀਕ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਬੁੱਧਵਾਰ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਜਿੱਤ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,''ਸਾਰੇ ਦੇਸ਼ ਵਾਸੀਆਂ ਨੂੰ ਜਿੱਤ ਦੇ ਪ੍ਰਤੀਕ-ਤਿਉਹਾਰ ਦੁਸਹਿਰੇ ਦੀ ਬਹੁਤ-ਬਹੁਤ ਵਧਾਈ। ਮੇਰੀ ਕਾਮਨਾ ਹੈ ਕਿ ਇਹ ਪਵਿੱਤਰ ਮੌਕਾ ਹਰ ਕਿਸੇ ਦੇ ਜੀਵਨ 'ਚ ਸਾਹਸ, ਸਬਰ ਅਤੇ ਸਕਾਰਾਤਮਕ ਊਰਜਾ ਲੈ ਕੇ ਆਏ।''

PunjabKesari

ਦੁਸਹਿਰੇ ਨੂੰ ਵਿਜੇਦਸ਼ਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਪ੍ਰਧਾਨ ਮੰਤਰੀ ਦੁਸਹਿਰੇ ਮੌਕੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਦਾ ਉਦਘਾਟਨ ਕਰਨਗੇ ਅਤੇ ਕੁੱਲੂ ਦੇ ਪ੍ਰਸਿੱਧ ਦੁਸਹਿਰਾ ਸਮਾਰੋਹ 'ਚ ਹਿੱਸਾ ਲੈਣਗੇ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News