ਦੇਸ਼ ''ਚ ਕੋਰੋਨਾ ਦੇ ਵੱਧਦੇ ਮਾਮਲਿਆਂ ''ਤੇ PM ਨੇ ਕੀਤੀ ਵੱਡੀ ਬੈਠਕ, ਦਿੱਤੇ ਇਹ ਨਿਰਦੇਸ਼

Thursday, Oct 15, 2020 - 07:15 PM (IST)

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਦੀ ਸਥਿਤੀ ਜਾਣਨ ਲਈ ਪੀ.ਐੱਮ. ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਫਸਰਾਂ ਨਾਲ ਉੱਚ ਪੱਧਰੀ ਬੈਠਕ ਕੀਤੀ। ਬੈਠਕ 'ਚ ਪੀ.ਐੱਮ. ਨੇ ਦੇਸ਼ 'ਚ ਕੋਰੋਨਾ ਦੇ ਰਿਕਵਰੀ ਰੇਟ ਨੂੰ ਵਧਾਉਣ 'ਤੇ ਜ਼ੋਰ ਦਿੱਤਾ।

ਦੇਸ਼ 'ਚ 63 ਲੱਖ ਲੋਕ ਕੋਰੋਨਾ ਤੋਂ ਠੀਕ ਹੋਏ
ਦੱਸ ਦਈਏ ਕਿ ਦੇਸ਼ 'ਚ ਫਿਲਹਾਲ ਕੋਰੋਨਾ ਦਾ ਰਿਕਵਰੀ ਰੇਟ ਲੱਗਭੱਗ 90 ਫ਼ੀਸਦੀ ਚੱਲ ਰਿਹਾ ਹੈ। ਦੇਸ਼ 'ਚ 63 ਲੱਖ 8 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਮਹਾਂਮਾਰੀ ਦੀ ਚਪੇਟ 'ਚ ਆਉਣ ਤੋਂ ਬਾਅਦ ਠੀਕ ਹੋ ਚੁੱਕੇ ਹਨ। ਉਥੇ ਹੀ ਦੇਸ਼ 'ਚ ਹੁਣ ਤੱਕ 1 ਲੱਖ 11 ਹਜ਼ਾਰ ਲੋਕ ਕੋਰੋਨਾ ਇਨਫੈਕਸ਼ਨ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਦੇਸ਼ 'ਚ ਇਸ ਸਮੇਂ ਕੋਰੋਨਾ ਦੇ 8 ਲੱਖ 12 ਹਜ਼ਾਰ ਸਰਗਰਮ ਮਾਮਲੇ ਹਨ।

ਦੇਸ਼ 'ਚ ਕੋਰੋਨਾ ਟੈਸਟਿੰਗ ਦੀ ਗਿਣਤੀ ਵਧਾਉਣ ਦਾ ਨਿਰਦੇਸ਼
ਪੀ.ਐੱਮ. ਮੋਦੀ ਨੇ ਸਿਹਤ ਮੰਤਰਾਲਾ ਦੇ ਅਫਸਰਾਂ ਨਾਲ ਬੈਠਕ 'ਚ ਦੇਸ਼ 'ਚ ਕੋਰੋਨਾ ਟੈਸਟਿੰਗ ਦੀ ਗਿਣਤੀ ਵਧਾਉਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨ 'ਚ ਰਹਿਣ ਵਾਲੇ ਸਾਰੇ ਲੋਕਾਂ ਦੇ ਟੈਸਟ 'ਤੇ ਜ਼ਿਆਦਾ ਧਿਆਨ ਦਿੱਤਾ ਜਾਵੇ। ਜਿਸ ਨਾਲ ਕੋਰੋਨਾ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪੀ.ਐੱਮ. ਨੇ ਕੋਰੋਨਾ ਵੈਕਸੀਨ ਆਉਣ ਤੱਕ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਾਮਾਜਿਕ ਦੂਰੀ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ।

ਕੋਰੋਨਾ ਵੈਕਸੀਨ ਦੇ ਟ੍ਰਾਇਲ 'ਚ ਤੇਜ਼ੀ ਲਿਆਉਣ ਦੀ ਅਪੀਲ
ਪੀ.ਐੱਮ. ਮੋਦੀ ਨੇ ਕਿਹਾ ਕਿ ਕੋਰੋਨਾ ਟੈਸਟ ਦੇ ਰੇਟ ਕਿਫਾਇਤੀ ਕੀਤੇ ਜਾਣ। ਜਿਸ ਦੇ ਨਾਲ ਜ਼ਿਆਦਾ ਤੋਂ ਜ਼ਿਆਦਾ ਲੋਕ ਇਸਦਾ ਲਾਭ ਲੈਣ ਸਕਣ। ਪੀ.ਐੱਮ. ਨੇ ਕੋਰੋਨਾ ਇਨਫੈਕਸ਼ਨ ਦੀ ਸਭ ਤੋਂ ਜ਼ਿਆਦਾ ਦਰ ਵਾਲੇ ਸੂਬਿਆਂ ਤੋਂ ਇਲਾਜ, ਟੈਸਟਿੰਗ 'ਤੇ ਵੀ ਜ਼ੋਰ ਦੇਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਦੇਸ਼ 'ਚ ਕੋਰੋਨਾ ਵੈਕਸੀਨ ਦੇ ਟ੍ਰਾਇਲ 'ਚ ਵੀ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ।


Inder Prajapati

Content Editor

Related News