PM ਮੋਦੀ ਨੇ ''ਮਨ ਕੀ ਬਾਤ'' ਲਈ ਮੰਗੇ ਸੁਝਾਅ
Friday, Jul 19, 2024 - 05:42 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸੇ ਮਹੀਨੇ ਦੇ ਆਖ਼ਰੀ ਐਤਵਾਰ ਨੂੰ ਪ੍ਰਸਾਰਿਤ ਹੋਣ ਵਾਲੇ ਆਕਾਸ਼ਵਾਣੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਲਈ ਸ਼ੁੱਕਰਵਾਰ ਨੂੰ ਨਾਗਰਿਕਾਂ ਤੋਂ ਸੁਝਾਅ ਮੰਗੇ ਹਨ। ਇਸ ਪ੍ਰੋਗਰਾਮ ਦਾ ਪ੍ਰਸਾਰਨ 28 ਜੁਲਾਈ ਨੂੰ ਹੋਵੇਗਾ। ਇਹ 'ਮਨ ਕੀ ਬਾਤ' ਪ੍ਰੋਗਰਾਮ ਦਾ 112ਵਾਂ ਐਡੀਸ਼ਨ ਹੋਵੇਗਾ। ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ 'ਚ ਇਸ ਗੱਲ 'ਤੇ ਵੀ ਖੁਸ਼ੀ ਜ਼ਾਹਰ ਕੀਤੀ ਕਿ ਖਾਸ ਤੌਰ 'ਤੇ ਕਈ ਨੌਜਵਾਨ ਸਮਾਜ 'ਚ ਬਦਲਾਅ ਲਿਆਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਸਮੂਹਿਕ ਯਤਨਾਂ ਨੂੰ ਉਜਾਗਰ ਕਰ ਰਹੇ ਹਨ। ਉਨ੍ਹਾਂ ਕਿਹਾ,“ਮੈਨੂੰ ਇਸ ਮਹੀਨੇ ਦੇ 'ਮਨ ਕੀ ਬਾਤ' ਲਈ ਬਹੁਤ ਸਾਰੇ ਸੁਝਾਅ ਮਿਲ ਰਹੇ ਹਨ, ਜੋ ਕਿ ਐਤਵਾਰ 28 ਤਾਰੀਖ਼ ਨੂੰ ਪ੍ਰਸਾਰਿਤ ਹੋਵੇਗਾ। ਇਹ ਦੇਖ ਕੇ ਖੁਸ਼ੀ ਹੋਈ ਕਿ ਕਈ ਨੌਜਵਾਨ, ਵਿਸ਼ੇਸ਼ ਰੂਪ ਨਾਲ ਸਾਡੇ ਸਮਾਜ ਨੂੰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਸਮੂਹਿਕ ਯਤਨਾਂ ਨੂੰ ਉਜਾਗਰ ਕਰ ਰਹੇ ਹਨ।"
ਉਨ੍ਹਾਂ ਕਿਹਾ,''ਤੁਸੀਂ MyGov ਜਾਂ NaMo App 'ਤੇ ਸੁਝਾਅ ਸਾਂਝਾ ਕਰ ਸਕਦੇ ਹੋ ਜਾਂ 1800-11-7800 'ਤੇ ਆਪਣਾ ਸੰਦੇਸ਼ ਰਿਕਾਰਡ ਕਰ ਸਕਦੇ ਹੋ।'' ਇਸ ਪ੍ਰੋਗਰਾਮ ਦੇ 111ਵੇਂ ਐਪੀਸੋਡ ਦਾ ਪ੍ਰਸਾਰਨ 30 ਜੂਨ ਨੂੰ ਹੋਇਆ ਸੀ। ਪੀ.ਐੱਮ. ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦਾ ਸੰਭਾਲਣ ਤੋਂ ਬਾਅਦ 'ਮਨ ਕੀ ਬਾਤ' ਦਾ ਇਹ ਪਹਿਲਾ ਐਪੀਸੋਡ ਕੀਤਾ ਸੀ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਲਾਗੂ ਚੋਣ ਜ਼ਾਬਤਾ ਦੇ ਮੱਦੇਨਜ਼ਰ ਚੋਣਾਂ ਦੌਰਾਨ ਇਸ ਪ੍ਰੋਗਰਾਮ ਦਾ ਪ੍ਰਸਾਰਨ ਮੁਲਤਵੀ ਕਰ ਦਿੱਤਾ ਗਿਆ ਸੀ। 'ਮਨ ਕੀ ਬਾਤ' ਦੇ ਪਿਛਲੇ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਚਲਾਉਣ ਦੀ ਅਪੀਲ ਕੀਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e