ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪ੍ਰਧਾਨ ਮੰਤਰੀ: ਮਮਤਾ ਬੈਨਰਜੀ

12/25/2020 7:47:21 PM

ਕੋਲਕਾਤਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਮਿਲਣ ਵਾਲੇ ਵਿੱਤੀ ਲਾਭ ਦੀ ਕਿਸਤ ਜਾਰੀ ਕੀਤੀ। ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਪੀ.ਐੱਮ. ਮੋਦੀ ਨੇ ਮਮਤਾ ਬੈਨਰਜੀ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੱਛਮੀ ਬੰਗਾਲ ਦੀ ਸਰਕਾਰ ਨੂੰ ਪੀ.ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਨਹੀਂ ਮਿਲ ਰਿਹਾ ਹੈ। ਪੱਛਮੀ ਬੰਗਾਲ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਾਗੂ ਨਹੀਂ ਕੀਤੇ ਜਾਣ ਦੇ ਦੋਸ਼ਾਂ 'ਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਲਟਵਾਰ ਕੀਤਾ ਹੈ।

ਸੀ.ਐੱਮ. ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਕਿਹਾ, ਅੱਜ (ਸ਼ੁੱਕਰਵਾਰ ਨੂੰ) ਪੀ.ਐੱਮ. ਮੋਦੀ ਨੇ ਆਪਣੇ ਟੈਲੀਵਿਜ਼ਨ ਭਾਸ਼ਣ ਵਿੱਚ ਕਿਸਾਨਾਂ ਦੇ ਮੁੱਦਿਆਂ ਨੂੰ ਸੁਲਝਾਉਣ 'ਤੇ ਕੰਮ ਕਰਨ ਦੀ ਬਜਾਏ ਉਨ੍ਹਾਂ ਪ੍ਰਤੀ ਆਪਣੀ ਚਿੰਤਾ ਜਤਾਈ। ਇਸ ਦੌਰਾਨ ਉਨ੍ਹਾਂ ਨੇ ਜਨਤਕ ਤੌਰ 'ਤੇ ਪੱਛਮੀ ਬੰਗਾਲ ਦੇ ਕਿਸਾਨਾਂ ਨੂੰ ਸਨਮਾਨ ਨਿਧੀ ਯੋਜਨਾ  ਦੇ ਤਹਿਤ ਮਦਦ ਕਰਨ ਦੇ ਆਪਣੇ ਇਰਾਦੇ ਦਾ ਦਾਅਵਾ ਕੀਤਾ। ਫੈਕਟ ਇਹ ਹੈ ਕਿ ਉਹ ਲੋਕਾਂ ਨੂੰ ਆਪਣੇ ਅੱਧੇ ਸੱਚ ਤੋਂ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਮਮਤਾ ਨੇ ਅੱਗੇ ਕਿਹਾ ਕਿ ਸੱਚਾਈ ਇਹ ਹੈ ਕਿ ਮੋਦੀ ਸਰਕਾਰ ਨੇ ਕਿਸਾਨਾਂ ਲਈ ਕੁੱਝ ਨਹੀਂ ਕੀਤਾ ਹੈ। ਉਨ੍ਹਾਂ ਨੇ ਹੁਣ ਤੱਕ ਬਾਕੀ ਰਾਸ਼ੀ ਦੇ 85 ਹਜ਼ਾਰ ਕਰੋੜ ਇੱਕ ਹਿੱਸੇ ਤੱਕ ਨੂੰ ਵੀ ਹੁਣ ਤੱਕ ਜਾਰੀ ਨਹੀਂ ਕੀਤਾ ਹੈ।  ਇਸ ਦੌਰਾਨ 8 ਹਜ਼ਾਰ ਕਰੋੜ ਦਾ ਅਨਪੇਡ ਜੀ.ਐੱਸ.ਟੀ. ਬਾਕੀ ਵੀ ਸ਼ਾਮਲ ਹੈ। ਉਥੇ ਹੀ ਦੂਜੇ ਪਾਸੇ ਮਮਤਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਪੱਛਮੂ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿਹਾ ਕਿ, ਹੁਣ ਤੱਕ ਪੀ.ਐੱਮ. ਕਿਸਾਨ ਸਨਮਾਨ ਨਿਧੀ ਦੇ ਅਨੁਸਾਰ ਭਾਰਤ ਦੇ ਹਰ ਕਿਸਾਨ ਨੂੰ 6000 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਹੁਣ ਤੱਕ 14,000 ਰੁਪਏ ਮਿਲ ਚੁੱਕੇ ਹਨ। ਪੱਛਮੀ ਬੰਗਾਲ ਵਿੱਚ 73 ਲੱਖ ਕਿਸਾਨਾਂ ਨੂੰ ਇਹ ਲਾਭ ਨਹੀਂ ਮਿਲਿਆ ਹੈ। ਮੈਂ ਲਗਾਤਾਰ ਮੁੱਖ ਮੰਤਰੀ ਦਾ ਧਿਆਨ ਇਸ ਪਾਸੇ ਆਕਰਸ਼ਿਤ ਕੀਤਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

Inder Prajapati

This news is Content Editor Inder Prajapati