Positive News: ਅੱਜ ਖਾਤਿਆਂ 'ਚ ਆਉਣਗੇ ਪੈਸੇ, PM ਮੋਦੀ ਦਾ ਕਿਸਾਨਾਂ ਨੂੰ ਤੋਹਫ਼ਾ
Saturday, Oct 05, 2024 - 08:20 AM (IST)
ਨਵੀਂ ਦਿੱਲੀ (ਯੂ. ਐੱਨ. ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ 'ਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ. ਐੱਮ.-ਕਿਸਾਨ) ਯੋਜਨਾ ਦੀ 18ਵੀਂ ਕਿਸ਼ਤ ਜਾਰੀ ਕਰਨਗੇ, ਜਿਸ ਨਾਲ 9.4 ਕਰੋੜ ਤੋਂ ਵੱਧ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦਾ ਲਾਭ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾ ਭਰੀ ਖ਼ਬਰ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਪੀ. ਐੱਮ.-ਕਿਸਾਨ ਦੇ ਨਾਲ ਹੀ ਸੂਬੇ ਦੇ ਵਾਸ਼ਿਮ 'ਚ ਮਹਾਰਾਸ਼ਟਰ ਸਰਕਾਰ ਦੀ 'ਨਮੋ ਸ਼ੇਤਕਰੀ ਮਹਾਸਨਮਾਨ ਨਿਧੀ ਯੋਜਨਾ' ਦੀ 5ਵੀਂ ਕਿਸ਼ਤ ਦੀ ਵੀ ਵੰਡ ਹੋਵੇਗੀ। ਮੋਦੀ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੇ ਤਹਿਤ ਪੂਰੇ ਕੀਤੇ ਗਏ 7516 ਪ੍ਰਾਜੈਕਟਾਂ ਦਾ ਵੀ ਆਨਲਾਈਨ ਉਦਘਾਟਨ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8