"ਮੇਰੇ ਕੋਲੋ ਬਹੁਤ ਵੱਡੀ ਗਲਤੀ ਹੋ ਗਈ", PM Modi ਨੂੰ ਮਾੜਾ ਬੋਲਣ ਵਾਲੀ ਕੁੜੀ ਨੇ ਹੱਥ ਜੋੜ ਮੰਗੀ ਮੁਆਫ਼ੀ
Saturday, Aug 01, 2026 - 11:21 AM (IST)
ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ 'ਤੇ 23 ਜੁਲਾਈ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਵਾਲੀ ਕੁੜੀ ਨੇ ਮੁਆਫ਼ੀ ਮੰਗਦੇ ਹੋਏ ਇਕ ਵੀਡੀਓ ਜਾਰੀ ਕੀਤੀ ਹੈ। ਕੁੜੀ ਦੀ ਵਾਇਰਲ ਹੋ ਰਹੀ ਵੀਡੀਓ ਵਿਚ ਉਹ ਆਨਲਾਈਨ ਹੋ ਕੇ ਹੱਥ ਜੋੜਦੇ ਹੋਏ ਕਹਿ ਰਹੀ ਹੈ ਕਿ ਉਸ ਕੋਲੋ ਬਹੁਤ ਵੱਡੀ ਗਲਤੀ ਹੋ ਗਈ ਹੈ, ਜਿਸ ਕਰਕੇ ਉਸ ਨੂੰ ਮੁਆਫ਼ ਕੀਤਾ ਜਾਵੇ।
ਵਾਇਰਲ ਵੀਡੀਓ ਵਿੱਚ ਨੌਜਵਾਨ ਕੁੜੀ ਇਹ ਕਹਿੰਦੇ ਹੋਏ ਦਿਖਾਈ ਦੇ ਰਹੀ ਹੈ ਕਿ ਉਹ ਕਨਾਟ ਪਲੇਸ ਜਾਣ ਤੋਂ ਬਾਅਦ ਆਪਣੇ ਦੋਸਤਾਂ ਨਾਲ ਪ੍ਰਦਰਸ਼ਨ ਵਿੱਚ ਗਈ ਸੀ। ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਤੋਂ ਪ੍ਰਭਾਵਿਤ ਹੋ ਗਈ, ਜੋ ਪ੍ਰਧਾਨ ਮੰਤਰੀ ਵਿਰੁੱਧ ਅਪਮਾਨਜਨਕ ਨਾਅਰੇ ਲਗਾ ਰਹੇ ਸਨ। ਇਹ ਵੀਡੀਓ ਜਿਸ ਵਿੱਚ ਉਸਨੂੰ ਹੱਥ ਜੋੜ ਕੇ ਦਿਖਾਇਆ ਗਿਆ ਹੈ, ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਆਨਲਾਈਨ ਵੀਡੀਓ ਵਿਚ ਉਸ ਨੇ ਕਿਹਾ, "ਮੈਂ ਉਨ੍ਹਾਂ ਲੋਕਾਂ ਦੇ ਪ੍ਰਭਾਵ ਹੇਠ ਆ ਗਈ ਸੀ। ਮੈਂ ਜੋ ਕੁਝ ਵੀ ਕੀਤਾ, ਉਹ ਮਾਫ਼ ਕਰਨ ਯੋਗ ਨਹੀਂ ਸੀ। ਮੈਂ ਬਹੁਤ ਮਾੜੀਆਂ ਗੱਲਾਂ ਕਹੀਆਂ ਹਨ।"
ਇਸਨੂੰ ਆਪਣੀ ਪਹਿਲੀ ਅਤੇ ਆਖਰੀ ਗਲਤੀ ਦੱਸਦੇ ਹੋਏ ਉਸ ਨੇ ਕਿਹਾ, "ਮੈਂ ਪੂਰੇ ਦੇਸ਼ ਤੋਂ ਮੁਆਫ਼ੀ ਮੰਗਦੀ ਹਾਂ। ਮੇਰੇ ਕੋਲੋ ਬਹੁਤ ਵੱਡੀ ਗਲਤੀ ਹੋ ਗਈ ਹੈ, ਕਿਰਪਾ ਕਰਕੇ ਮੈਨੂੰ ਮਾਫ਼ ਕਰ ਦਿਓ।" ਇਹ ਵੀਡੀਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸੰਦੇਸ਼ ਪੋਸਟ ਕਰਨ ਤੋਂ ਕੁਝ ਘੰਟਿਆਂ ਬਾਅਦ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਦੋਸ਼ੀ ਵਿਦਿਆਰਥੀਆਂ ਨੂੰ ਮਾਫ਼ ਕਰ ਦਿੱਤਾ ਹੈ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨੂੰ ਸਹੀ ਰਸਤਾ ਦਿਖਾਉਣ।
