PM ਮੋਦੀ ਨੇ ਤਬਾਹ ਕਰ ''ਤੀ ਅਰਥਵਿਵਸਥਾ, 2025 ''ਚ ਏਸ਼ੀਆ ''ਚ ਵੱਧ ਡਿੱਗਾ ਰੁਪਿਆ: ਕਾਂਗਰਸ
Wednesday, Jan 14, 2026 - 02:33 PM (IST)
ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਉਨ੍ਹਾਂ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਦੀ ਅਰਥਵਿਵਸਥਾ ਬਰਬਾਦ ਹੋ ਗਈ। ਇਸੇ ਕਾਰਨ ਭਾਰਤੀ ਰੁਪਿਆ 2025 ਵਿੱਚ ਏਸ਼ੀਆ ਦੀ ਸਭ ਤੋਂ ਕਮਜ਼ੋਰ ਮੁਦਰਾ ਸਾਬਤ ਹੋਇਆ ਹੈ। ਕਾਂਗਰਸ ਪਾਰਟੀ ਨੇ ਕਿਹਾ ਕਿ ਰੁਪਏ ਵਿੱਚ ਹੋਰ ਏਸ਼ੀਆਈ ਮੁਦਰਾਵਾਂ ਦੇ ਮੁਕਾਬਲੇ ਸਭ ਤੋਂ ਵੱਧ ਗਿਰਾਵਟ ਆਈ ਹੈ, ਜਦੋਂ ਕਿ ਚੀਨੀ ਯੁਆਨ ਨੇ ਭਾਰਤੀ ਰੁਪਏ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ।
ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! 3 ਦਿਨ ਮਹਾਰਾਸ਼ਟਰ ਦੇ ਇਨ੍ਹਾਂ ਸ਼ਹਿਰਾਂ 'ਚ ਨਹੀਂ ਮਿਲੇਗੀ ਸ਼ਰਾਬ
ਪਾਰਟੀ ਦਾ ਕਹਿਣਾ ਹੈ ਕਿ ਡਾਲਰ ਦੇ ਮੁਕਾਬਲੇ ਰੁਪਏ ਦੀ ਰਿਕਾਰਡ ਗਿਰਾਵਟ ਨਾ ਸਿਰਫ਼ ਅਰਥਵਿਵਸਥਾ 'ਤੇ ਸਵਾਲ ਖੜ੍ਹੇ ਕਰਦੀ ਹੈ, ਸਗੋਂ ਸਾਡੀ ਭਰੋਸੇਯੋਗਤਾ 'ਤੇ ਵੀ ਸਵਾਲ ਖੜ੍ਹੇ ਕਰਦੀ ਹੈ। ਬੁੱਧਵਾਰ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ 'ਤੇ ਇੱਕ ਪੋਸਟ ਵਿੱਚ ਪਾਰਟੀ ਨੇ ਕਿਹਾ, "ਰੁਪਇਆ ਏਸ਼ੀਆ ਵਿੱਚ ਸਭ ਤੋਂ ਖਰਾਬ ਪ੍ਰਦਰਸ਼ਨ ਕਰਨ ਵਾਲੀ ਮੁਦਰਾ ਬਣ ਗਿਆ ਅਤੇ 2025 ਵਿੱਚ ਏਸ਼ੀਆ ਵਿੱਚ ਹੋਰ ਮੁਦਰਾਵਾਂ ਦੇ ਮੁਕਾਬਲੇ ਰੁਪਏ ਵਿੱਚ ਸਭ ਤੋਂ ਵੱਡੀ ਗਿਰਾਵਟ ਦਰਜ ਕੀਤੀ ਹੈ।
ਇਹ ਵੀ ਪੜ੍ਹੋ : ਹੁਣ ਘਰ ਬੈਠੇ ਮਿਲੇਗੀ ਜ਼ਮੀਨ/ਫਲੈਟ ਦੀ ਰਜਿਸਟਰੀ ਦੀ ਸਹੂਲਤ, ਇਸ ਸੂਬੇ ਦੇ CM ਦਾ ਵੱਡਾ ਐਲਾਨ
ਜਦੋਂ ਕਿ ਡਾਲਰ ਦੇ ਮੁਕਾਬਲੇ ਰੁਪਿਆ -6.03 ਪ੍ਰਤੀਸ਼ਤ ਕਮਜ਼ੋਰ ਹੋਇਆ, ਉਥੇ ਚੀਨੀ ਯੁਆਨ ਨੇ ਬਿਹਤਰ ਪ੍ਰਦਰਸ਼ਨ ਕੀਤਾ। ਪਾਰਟੀ ਨੇ ਕਿਹਾ ਕਿ ਰੁਪਏ ਵਿੱਚ ਇੰਨੀ ਰਿਕਾਰਡ ਗਿਰਾਵਟ ਨਾ ਸਿਰਫ਼ ਸਾਡੀ ਆਰਥਿਕਤਾ ਬਾਰੇ ਸਗੋਂ ਭਾਰਤ ਦੀ ਭਰੋਸੇਯੋਗਤਾ ਬਾਰੇ ਵੀ ਸਵਾਲ ਖੜ੍ਹੇ ਕਰਦੀ ਹੈ। ਪਾਰਟੀ ਨੇ ਪ੍ਰਧਾਨ ਮੰਤਰੀ ਨੂੰ ਘੇਰਦਿਆਂ ਕਿਹਾ ਕਿ ਸ੍ਰੀ ਮੋਦੀ ਦੇਸ਼ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
