PM ਮੋਦੀ ਦੀ ਸੁਪਰੀਮ ਕੋਰਟ ਨੂੰ ਅਪੀਲ, ਕਿਹਾ- ਔਰਤਾਂ ਨੂੰ ਜਲਦੀ ਮਿਲੇ ਨਿਆਂ'

Saturday, Aug 31, 2024 - 02:56 PM (IST)

ਨਵੀਂ ਦਿੱਲੀ (ਭਾਸ਼ਾ) - ਔਰਤਾਂ ਵਿਰੁੱਧ ਅਪਰਾਧਾਂ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਨਿਆਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਨਾਲ ਔਰਤਾਂ ਵਿੱਚ ਆਪਣੀ ਸੁਰੱਖਿਆ ਨੂੰ ਲੈ ਕੇ ਭਰੋਸਾ ਵਧੇਗਾ। ਮੋਦੀ ਨੇ ਕਿਹਾ ਕਿ ਨਿਆਂਪਾਲਿਕਾ ਨੂੰ ਸੰਵਿਧਾਨ ਦਾ ਰਖਵਾਲਾ ਮੰਨਿਆ ਜਾਂਦਾ ਹੈ ਅਤੇ ਸੁਪਰੀਮ ਕੋਰਟ ਅਤੇ ਨਿਆਂਪਾਲਿਕਾ ਨੇ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ।

ਇਹ ਵੀ ਪੜ੍ਹੋ ਓਡੀਸ਼ਾ ਦੇ ਗੰਜਮ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋਈ

ਉਹਨਾਂ ਨੇ ਚੀਫ਼ ਜਸਟਿਸ ਡੀ. ਵਾਈ ਚੰਦਰਚੂੜ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਲੋਕਾਂ ਨੇ ਕਦੇ ਵੀ ਸੁਪਰੀਮ ਕੋਰਟ ਜਾਂ ਨਿਆਂਪਾਲਿਕਾ ਪ੍ਰਤੀ ਕੋਈ ਅਵਿਸ਼ਵਾਸ ਨਹੀਂ ਦਿਖਾਇਆ। ਪ੍ਰਧਾਨ ਮੰਤਰੀ ਮੋਦੀ ਨੇ ਐਮਰਜੈਂਸੀ ਦੇ ਲਾਗੂ ਕੀਤੇ ਜਾਣ ਨੂੰ ਇਕ 'ਕਾਲਾ' ਦੌਰ ਦੱਸ਼ਦੇ ਹੋਏ ਕਿਹਾ ਕਿ ਨਿਆਂਪਾਲਿਕਾ ਨੇ ਬੁਨਿਆਦੀ ਅਧਿਕਾਰਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੋਦੀ ਨੇ ਰਾਸ਼ਟਰੀ ਸੁਰੱਖਿਆ ਦੇ ਮਾਮਲਿਆਂ 'ਤੇ ਕਿਹਾ ਕਿ ਨਿਆਂਪਾਲਿਕਾ ਨੇ ਰਾਸ਼ਟਰੀ ਹਿੱਤਾਂ ਨੂੰ ਮੁੱਖ ਰੱਖ ਕੇ ਰਾਸ਼ਟਰੀ ਅਖੰਡਤਾ ਦੀ ਰੱਖਿਆ ਕੀਤੀ ਹੈ।

ਇਹ ਵੀ ਪੜ੍ਹੋ ਕਿਸਾਨ ਅੰਦੋਲਨ 'ਚ ਪੁੱਜੀ ਵਿਨੇਸ਼ ਫੋਗਾਟ, ਕਿਹਾ- ਤੁਹਾਡੀ ਧੀ ਤੁਹਾਡੇ ਨਾਲ ਹੈ

ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਅਤੇ ਠਾਣੇ ਦੇ ਇੱਕ ਸਕੂਲ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਦੇ ਪਿਛੋਕੜ ਵਿੱਚ ਉਹਨਾਂ ਨੇ ਕਿਹਾ ਕਿ ਔਰਤਾਂ ਵਿਰੁੱਧ ਅੱਤਿਆਚਾਰ ਅਤੇ ਬੱਚਿਆਂ ਦੀ ਸੁਰੱਖਿਆ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, 'ਔਰਤਾਂ ਦੇ ਖ਼ਿਲਾਫ਼ ਅੱਤਿਆਚਾਰਾਂ ਦੇ ਮਾਮਲਿਆਂ ਵਿੱਚ ਜਿੰਨੀ ਤੇਜ਼ੀ ਨਾਲ ਨਿਆਂ ਮਿਲੇਗਾ, ਅੱਧੀ ਆਬਾਦੀ ਨੂੰ ਆਪਣੀ ਸੁਰੱਖਿਆ ਨੂੰ ਲੈ ਕੇ ਓਨਾ ਹੀ ਭਰੋਸਾ ਹੋਵੇਗਾ।' ਮੋਦੀ ਨੇ ਕਿਹਾ ਕਿ ਔਰਤਾਂ ਵਿਰੁੱਧ ਅਪਰਾਧਾਂ ਨਾਲ ਨਜਿੱਠਣ ਲਈ ਕਈ ਸਖ਼ਤ ਕਾਨੂੰਨ ਹਨ ਅਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ ਵੱਡਾ ਹਾਦਸਾ! ਹੈਲੀਕਾਪਟਰ ਤੋਂ ਡਿੱਗਾ ਹੈਲੀਕਾਪਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News