PM ਮੋਦੀ ਦੀ ਡਿਗਰੀ ਮਾਮਲਾ: ਅਦਾਲਤ ਨੇ ਕੇਜਰੀਵਾਲ ਦੀ ਸਮੀਖਿਆ ਪਟੀਸ਼ਨ ਕੀਤੀ ਖਾਰਜ
Thursday, Nov 09, 2023 - 04:20 PM (IST)
ਅਹਿਮਦਾਬਾਦ- ਗੁਜਰਾਤ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਵੀਰਵਾਰ ਨੂੰ ਖਾਰਜ ਕਰ ਦਿੱਤਾ। ਇਸ ਪਟੀਸ਼ਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਅਕ ਡਿਗਰੀ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਕੇਂਦਰੀ ਸੂਚਨਾ ਕਮਿਸ਼ਨ (ਸੀ. ਆਈ. ਸੀ.) ਦੇ ਗੁਜਰਾਤ ਯੂਨੀਵਰਸਿਟੀ ਨੂੰ ਦਿੱਤੇ ਗਏ ਨਿਰਦੇਸ਼ ਨੂੰ ਰੱਦ ਕਰਨ ਦੇ ਉਸ ਦੇ ਪਹਿਲੇ ਦੇ ਹੁਕਮ 'ਤੇ ਸਮੀਖਿਆ ਦੀ ਬੇਨਤੀ ਕੀਤੀ ਗਈ ਸੀ।
ਮਾਰਚ ਵਿਚ ਹਾਈ ਕੋਰਟ ਦੇ ਜਸਟਿਸ ਬੀਰੇਨ ਵੈਸ਼ਣਵ ਨੇ ਸੀ. ਆਈ. ਸੀ. ਦੇ ਹੁਕਮ ਖਿਲਾਫ਼ ਗੁਜਰਾਤ ਯੂਨੀਵਰਸਿਟੀ ਦੀ ਅਪੀਲ ਸਵੀਕਾਰ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਦੀ ਮਾਸਟਰ ਆਫ਼ ਆਟਰਸ (ਐੱਮ. ਏ.) ਦੀ ਡਿਗਰੀ ਬਾਰੇ ਕੇਜਰੀਵਾਲ ਨੂੰ ਜਾਣਕਾਰੀ ਪ੍ਰਦਾਨ ਕਰਨ ਦੇ ਸੀ. ਆਈ. ਸੀ. ਦੇ ਹੁਕਮ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਕੇਜਰੀਵਾਲ 'ਤੇ 25,000 ਰੁਪਏ ਦਾ ਜੁਰਮਾਨਾ ਵੀ ਲਾਇਆ ਸੀ। ਕੇਜਰੀਵਾਲ ਦੀ ਸਮੀਖਿਆ ਪਟੀਸ਼ਨ ਵਿਚ ਜ਼ਿਕਰਯੋਗ ਮੁੱਖ ਦਲੀਲਾਂ ਵਿਚੋਂ ਇਕ ਇਹ ਵੀ ਸੀ ਕਿ ਮੋਦੀ ਦੀ ਡਿਗਰੀ ਆਨਲਾਈਨ ਉਪਲੱਬਧ ਹੋਣ ਦੇ ਗੁਜਰਾਤ ਯੂਨੀਵਰਸਿਟੀ ਦੇ ਦਾਅਵੇ ਦੇ ਉਲਟ, ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਕੋਈ ਜਾਣਕਾਰੀ ਉਪਲੱਬਧ ਨਹੀਂ ਹੈ।