ਪੁਣੇ ''ਚ ਮੋਹਲੇਧਾਰ ਮੀਂਹ ਕਾਰਨ ਪ੍ਰਧਾਨ ਮੰਤਰੀ ਮੋਦੀ ਦਾ ਮਹਾਰਾਸ਼ਟਰ ਦੌਰਾ ਰੱਦ
Thursday, Sep 26, 2024 - 11:28 AM (IST)

ਨਵੀਂ ਦਿੱਲੀ- ਪੁਣੇ 'ਚ ਮੋਹਲੇਧਾਰ ਮੀਂਹ ਕਾਰਨ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਹਾਰਾਸ਼ਟਰ ਦਾ ਦੌਰਾ ਰੱਦ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਅੱਜ ਪੁਣੇ ਦਾ ਦੌਰਾ ਕਰਨ ਵਾਲੇ ਸਨ। ਪ੍ਰਧਾਨ ਮੰਤਰੀ ਅੱਜ ਪੁਣੇ ਦਾ ਦੌਰਾ ਕਰਨ ਵਾਲੇ ਸਨ, ਜਿੱਥੇ ਉਨ੍ਹਾਂ ਨੇ 20,900 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ, ਨੀਂਹ ਪੱਥਰ ਅਤੇ ਕੁਝ ਨੂੰ ਲੋਕਾਂ ਵਿਚ ਰਿਲੀਜ਼ ਕਰਨਾ ਸੀ।
ਪ੍ਰਧਾਨ ਮੰਤਰੀ ਜ਼ਿਲ੍ਹਾ ਅਦਾਲਤ ਤੋਂ ਸਵਵਾਰਗੇਟ ਪੁਣੇ ਤੱਕ ਚੱਲਣ ਵਾਲੀ ਮੈਟਰੋ ਟਰੇਨ ਨੂੰ ਵੀ ਹਰੀ ਝੰਡੀ ਦਿਖਾਉਣ ਜਾ ਰਹੇ ਸਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਲਗਭਗ 2,950 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਜਾਣ ਵਾਲੇ ਪੁਣੇ ਮੈਟਰੋ ਫੇਜ਼-1 ਦੇ ਸਵਵਾਰਗੇਟ-ਕਟਰਾਜ ਵਿਸਥਾਰ ਅਤੇ ਭਿੜੇਵਾੜਾ ਵਿਚ ਕ੍ਰਾਂਤੀਜਯੋਤੀ ਸਾਵਿਤਰੀਬਾਈ ਫੂਲੇ ਦੀ ਯਾਦਗਾਰ ਦਾ ਨੀਂਹ ਪੱਥਰ ਵੀ ਰੱਖਣ ਵਾਲੇ ਸਨ।
ਪ੍ਰਧਾਨ ਮੰਤਰੀ ਦੇ ਪ੍ਰੋਗਰਾਮਾਂ ਵਿਚ ਸੁਪਰਕੰਪਿਊਟਿੰਗ ਤਕਨਾਲੋਜੀ ਦੇ ਖੇਤਰ ਵਿਚ ਭਾਰਤ ਨੂੰ ਆਤਮ-ਨਿਰਭਰ ਬਣਾਉਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਮੁਤਾਬਕ ਰਾਸ਼ਟਰੀ ਸੁਪਰਕੰਪਿਊਟਿੰਗ ਮਿਸ਼ਨ (NSM) ਤਹਿਤ ਲਗਭਗ 130 ਕਰੋੜ ਰੁਪਏ ਦੇ ਤਿੰਨ ਪਰਮ ਰੁਦਰ ਸੁਪਰਕੰਪਿਊਟਰ ਅਤੇ 10,400 ਕਰੋੜ ਰੁਪਏ ਦੀ ਲਾਗਤ ਵਾਲੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਦੀਆਂ ਵੱਖ-ਵੱਖ ਪਹਿਲੂਆਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਾ ਵੀ ਸ਼ੁਮਾਰ ਸੀ। ਪ੍ਰਧਾਨ ਮੰਤਰੀ ਸੋਲਾਪੁਰ ਹਵਾਈ ਅੱਡੇ ਦਾ ਉਦਘਾਟਨ ਅਤੇ ਬਿਡਕਿਨ ਉਦਯੋਗਿਕ ਖੇਤਰ ਨੂੰ ਰਾਸ਼ਟਰ ਨੂੰ ਸਮਰਪਿਤ ਕਰਨ ਵਾਲੇ ਸਨ।