ਜੰਮੂ-ਕਸ਼ਮੀਰ ਨੂੰ ਲੈ ਕੇ ਹਲਚਲ ਤੇਜ਼, ਫਾਰੂਕ, ਮਹਿਬੂਬਾ ਅਤੇ ਆਜ਼ਾਦ ਸਮੇਤ 14 ਨੇਤਾਵਾਂ ਨੂੰ ਸੱਦਾ

06/19/2021 10:35:20 PM

ਨਵੀਂ ਦਿੱਲੀ - ਜੰਮੂ-ਕਸ਼ਮੀਰ ਵਿੱਚ ਵਿਧਾਨਸਭਾ ਚੋਣਾਂ ਦੀਆਂ ਅਟਕਲਾਂ ਵਿਚਾਲੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ 14 ਨੇਤਾਵਾਂ ਨੂੰ ਸੱਦਾ ਭੇਜਿਆ ਗਿਆ ਹੈ, ਜਿਨ੍ਹਾਂ ਵਿੱਚ ਸੂਬੇ ਦੇ ਚਾਰ ਸਾਬਕਾ ਮੁੱਖ ਮੰਤਰੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਨੇਤਾਵਾਂ ਨੂੰ 24 ਜੂਨ ਨੂੰ ਦਿੱਲੀ ਬੁਲਾਇਆ ਗਿਆ ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਹੋ ਰਹੀ ਅਜਿਹੀ ਬੈਠਕ ਲਈ ਸਾਰੇ ਨੇਤਾਵਾਂ ਨੂੰ ਕੋਰੋਨਾ ਜਾਂਚ ਰਿਪੋਰਟ ਵੀ ਨਾਲ ਲਿਆਉਣ ਨੂੰ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਦੁਬਈ 'ਚ ਕੋਰੋਨਾ ਨਾਲ ਮਾਂ ਦੀ ਮੌਤ, ਇੰਝ ਭਾਰਤ ਲਿਆਇਆ ਗਿਆ 11 ਮਹੀਨੇ ਦਾ ਬੱਚਾ

ਜੰਮੂ-ਕਸ਼ਮੀਰ ਨੂੰ ਲੈ ਕੇ ਅੱਗੇ ਦੀਆਂ ਯੋਜ਼ਨਾਵਾਂ 'ਤੇ ਚਰਚਾ ਲਈ ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਇਨ੍ਹਾਂ ਨੇਤਾਵਾਂ ਨਾਲ ਸੰਪਰਕ ਕੀਤਾ ਹੈ ਅਤੇ ਪੀ.ਐੱਮ. ਰਿਹਾਇਸ਼ 'ਤੇ ਮੁਲਾਕਾਤ ਲਈ ਸੱਦਾ ਕੀਤਾ ਹੈ। ਜਿਨ੍ਹਾਂ ਨੇਤਾਵਾਂ ਨੂੰ ਬੁਲਾਇਆ ਗਿਆ ਹੈ ਉਨ੍ਹਾਂ ਵਿੱਚ ਚਾਰ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਉਨ੍ਹਾਂ ਦੇ ਬੇਟੇ ਉਮਰ ਅਬਦੁੱਲਾ, ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਅਤੇ ਪੀ.ਡੀ.ਪੀ. ਨੇਤਾ ਮਹਿਬੂਬਾ ਮੁਫਤੀ ਸ਼ਾਮਲ ਹਨ।

ਇਹ ਵੀ ਪੜ੍ਹੋ- ਗਾਂਜੇ ਨੂੰ ਲੈ ਕੇ ਵਿਗਿਆਨੀਆਂ ਦਾ ਨਵਾਂ ਦਾਅਵਾ, ਦਿਮਾਗ ਦੀਆਂ ਇਨ੍ਹਾਂ ਬੀਮਾਰੀਆਂ ਦਾ ਹੋਵੇਗਾ ਇਲਾਜ

ਜੰਮੂ-ਕਸ਼ਮੀਰ ਤੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਤਾਰਾ ਚੰਦ, ਪੀਪੁਲਜ਼ ਕਾਨਫਰੰਸ ਲੀਡਰ ਮੁਜ਼ੱਫਰ ਹੁਸੈਨ ਬੇਗ ਅਤੇ ਬੀਜੇਪੀ ਨੇਤਾ ਨਿਰਮਲ ਸਿੰਘ ਅਤੇ ਕਵੀਂਦਰ ਗੁਪਤਾ ਨੂੰ ਵੀ ਬੁਲਾਇਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸੀ.ਬੀ.ਆਈ. (ਐੱਮ.) ਨੇਤਾ ਮੁਹੰਮਦ ਯੁਸੂਫ ਤਾਰਾਗਾਮੀ, ਜੰਮੂ-ਕਸ਼ਮੀਰ ਆਪਣੀ ਪਾਰਟੀ ਦੇ ਚੀਫ ਅਲਤਾਫ ਬੁਖਾਰੀ, ਪੀਪੁਲਜ਼ ਕਾਨਫਰੰਸ ਦੇ ਸੱਜਾਦ ਲੋਨ, ਪੈਂਥਰਸ ਪਾਰਟੀ ਦੇ ਨੇਤਾ ਭੀਮ ਸਿੰਘ ਨੂੰ ਵੀ ਸੱਦਾ ਦਿੱਤਾ ਗਿਆ ਹੈ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 

Inder Prajapati

This news is Content Editor Inder Prajapati