ਖੇਤੀਬਾੜੀ ਮੰਤਰੀ ਤੋਮਰ ਦੀ ਚਿੱਠੀ ''ਤੇ ਪੀ.ਐੱਮ. ਮੋਦੀ ਦੀ ਕਿਸਾਨਾਂ ਨੂੰ ਖਾਸ ਅਪੀਲ

12/17/2020 11:47:49 PM

ਨਵੀਂ ਦਿੱਲੀ - ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਅੱਠ ਪੰਨਿਆਂ ਦੀ ਚਿੱਠੀ ਲਿਖ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਖਾਸ ਅਪੀਲ ਕੀਤੀ ਹੈ। ਇਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਖੇਤੀਬਾੜੀ ਮੰਤਰੀ ਦੀ ਚਿੱਠੀ ਨੂੰ ਜ਼ਰੂਰ ਪੜ੍ਹਨ। ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਨੂੰ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਪਹੁੰਚਾਉਣ। ਦਰਅਸਲ, 22 ਦਿਨਾਂ ਤੋਂ ਜਾਰੀ ਕਿਸਾਨਾਂ ਦੇ ਵਿਰੋਧ ਦਾ ਕੋਈ ਹੱਲ ਨਾ ਨਿਕਲਦਾ ਵੇਖ ਖੇਤੀਬਾੜੀ ਮੰਤਰੀ  ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ 8 ਪੰਨਿਆਂ ਦੀ ਚਿੱਠੀ ਲਿਖ ਕੇ ਸਰਕਾਰ ਦੀਆਂ ਸਾਰੀਆਂ ਗੱਲਾਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਵੀ ਕਿਸਾਨ ਪਰਿਵਾਰ ਤੋਂ ਹੀ ਆਉਂਦੇ ਹਨ।
ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਆਗੂਆਂ ਨੇ ਕੀਤੀ ਪ੍ਰੈੱਸ ਕਾਨਫਰੰਸ

ਕਿਸਾਨਾਂ ਨੂੰ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਚਿੱਟੀ ਪੜ੍ਹਨ ਦੀ ਅਪੀਲ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਜੀ ਨੇ ਕਿਸਾਨ ਭਰਾ-ਭੈਣਾਂ ਨੂੰ ਪੱਤਰ ਲਿਖ ਕੇ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ, ਇੱਕ ਸੰਜੀਦਾ ਵਾਰਤਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਾਰੇ ਕਿਸਾਨਾਂ ਨੂੰ ਮੇਰੀ ਅਪੀਲ ਹੈ ਕਿ ਉਹ ਇਸ ਨੂੰ ਜਰੂਰ ਪੜ੍ਹਨ। ਦੇਸ਼ਵਾਸੀਆਂ ਨੂੰ ਵੀ ਅਪੀਲ ਹੈ ਕਿ ਉਹ ਇਸ ਨੂੰ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਪਹੁੰਚਾਉਣ।

ਇਸ ਤੋਂ ਪਹਿਲਾਂ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਚਿੱਠੀ ਲਿਖ ਕੇ ਆਪਣੇ ਵਲੋਂ ਪੂਰੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਕਈ ਕਿਸਾਨ ਸੰਗਠਨਾਂ ਨੇ ਸੁਧਾਰਾਂ ਦਾ ਸਵਾਗਤ ਕੀਤਾ ਹੈ ਪਰ ਕੁੱਝ ਕਿਸਾਨ ਸੰਗਠਨਾਂ ਵਿੱਚ ਇਸ ਨੂੰ ਲੈ ਕੇ ਭੁਲੇਖਾ ਪੈਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਦੇਸ਼ ਦਾ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਭੁਲੇਖਾ ਦੂਰ ਕਰਨਾ ਉਨ੍ਹਾਂ ਦੀ ਜ਼ਿੰਮੇਦਾਰੀ ਹੈ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਲਿਖੀ ਅੱਠ ਪੰਨਿਆਂ ਦੀ ਚਿੱਠੀ, ਦਿੱਤੇ 8 ਭਰੋਸੇ

ਤੋਮਰ ਨੇ ਲਿਖਿਆ ਹੈ ਕਿ ਉਹ ਵੀ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਸ ਲਈ ਖੇਤੀ ਦੀਆਂ ਬਾਰੀਕੀਆਂ ਅਤੇ ਉਸਦੀ ਚੁਣੌਤੀਆਂ ਤੋਂ ਉਹ ਪੂਰੀ ਤਰ੍ਹਾਂ ਵਾਕਫ਼ ਹਨ। ਉਨ੍ਹਾਂ ਕਿਹਾ ਹੈ ਕਿ ਫਸਲ ਕਟਣ ਤੋਂ ਬਾਅਦ ਉਸ ਨੂੰ ਵੇਚਣ ਲਈ ਹਫਤਿਆਂ ਦਾ ਇੰਤਜ਼ਾਰ ਵੀ ਉਨ੍ਹਾਂ ਨੇ ਵੇਖਿਆ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
 


Inder Prajapati

Content Editor

Related News