ਮੇਰੇ ਕਹਿਣ ’ਤੇ ਸੰਸਦ ਮੈਂਬਰਾਂ ਦੇ ਪੁੱਤਰਾਂ ਦੀ ਕੱਟੀ ਟਿਕਟ, ਨਹੀਂ ਚਲੇਗੀ ਵੰਸ਼ਵਾਦ ਦੀ ਸਿਆਸਤ: PM ਮੋਦੀ

03/15/2022 4:31:53 PM

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਵੰਸ਼ਵਾਦ ਦੀ ਸਿਆਸਤ ਖਿਲਾਫ਼ ਹੈ ਅਤੇ ਹਾਲ ’ਚ ਹੀ ਹੋਈਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦੇ ਕਾਰਨ ਹੀ ਪਾਰਟੀ ਦੇ ਕਈ ਸੰਸਦ ਮੈਂਬਰਾਂ ਦੇ ਧੀਆਂ-ਪੁੱਤਰਾਂ ਨੂੰ ਟਿਕਟ ਨਹੀਂ ਮਿਲ ਸਕੀ। ਪ੍ਰਧਾਨ ਮੰਤਰੀ ਨੇ ਇਹ ਗੱਲ ਭਾਜਪਾ ਸੰਸਦੀ ਦਲ ਦੀ ਬੈਠਕ ’ਚ ਆਖੀ। ਬੈਠਕ ’ਚ 4 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰ ਕੇ ਸੱਤਾ ’ਚ ਵਾਪਸੀ ਕਰਨ ’ਤੇ ਪ੍ਰਧਾਨ ਮੰਤਰੀ ਅਤੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦਾ ਜ਼ੋਰਦਾਰ ਸਵਾਗਤ ਕੀਤਾ। ਦੱਸ ਦੇਈਏ ਕਿ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਮਣੀਪੁਰ ਅਤੇ ਗੋਆ ਦੀ ਸੱਤਾ ’ਤੇ ਫਿਰ ਤੋਂ ਵਾਪਸੀ ਕੀਤੀ ਹੈ।

ਇਹ ਵੀ ਪੜ੍ਹੋ: ਉੱਤਰਾਖੰਡ: ਹਾਰ ਤੋਂ ਬਾਅਦ ਹਰੀਸ਼ ਰਾਵਤ ’ਤੇ ਲੱਗੇ ਦੋਸ਼, ਕਿਹਾ- ਮੈਨੂੰ ਵੀ ਹੋਲਿਕਾ ਦਹਨ ’ਚ ‘ਸਾੜ’ ਦੇਵੇ ਕਾਂਗਰਸ

ਪ੍ਰਧਾਨ ਮੰਤਰੀ ਮੋਦੀ ਨੇ ਬੈਠਕ 'ਚ ਸੰਸਦ ਮੈਂਬਰਾਂ  ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵੰਸ਼ਵਾਦ ਦੀ ਰਾਜਨੀਤੀ ਲੋਕਤੰਤਰ ਲਈ ਖਤਰਨਾਕ ਹੈ, ਇਸ ਲਈ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਵੰਸ਼ਵਾਦ ਦੀ ਸਿਆਸਤ ਦੇ ਖਿਲਾਫ ਲੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਰਾਜਨੀਤੀ 'ਤੇ ਅੰਕੁਸ਼ ਲਗਾਉਣ ਲਈ ਭਾਜਪਾ ਨੇ ਆਪਣੇ ਸੰਗਠਨ ਦੇ ਅੰਦਰ ਹੀ ਇਕ ਕੋਸ਼ਿਸ਼ ਸ਼ੁਰੂ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਵਿਧਾਨ ਸਭਾ ਚੋਣਾਂ ’ਚ ਕਿਸੇ ਸੰਸਦ ਮੈਂਬਰ ਦੇ ਬੇਟੇ ਜਾਂ ਬੇਟੀ ਨੂੰ ਟਿਕਟ ਨਹੀਂ ਮਿਲੀ ਤਾਂ ਇਹ ਉਨ੍ਹਾਂ ਦੀ ਹੀ ਵਜ੍ਹਾ ਤੋਂ। 

ਇਹ ਵੀ ਪੜ੍ਹੋ: ਕਰਨਾਟਕ ਹਾਈ ਕੋਰਟ ਨੇ ਸਿੱਖਿਅਕ ਸੰਸਥਾਵਾਂ ’ਚ ਹਿਜਾਬ ਕੀਤਾ ਬੈਨ, ਓਵੈਸੀ ਬੋਲੇ- ਮੈਂ ਇਸ ਫ਼ੈਸਲੇ ਤੋਂ ਅਸਹਿਮਤ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਸਦੀ ਦਲ ਦੀ ਬੈਠਕ ਦੀ ਸ਼ੁਰੂਆਤ ’ਚ ਮਹਾਨ ਗਾਇਕਾ ਲਤਾ ਮੰਗੇਸ਼ਕਰ ਦੇ ਸਨਮਾਨ ’ਚ 2 ਮਿੰਟ ਦਾ ਮੌਨ ਰੱਖਿਆ ਗਿਆ। ਮੰਗੇਸ਼ਕਰ ਦਾ 6 ਫਰਵਰੀ ਨੂੰ ਦੇਹਾਂਤ ਹੋ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਬੈਠਕ ’ਚ ਜੰਗ ਪ੍ਰਭਾਵਿਤ ਯੂਕ੍ਰੇਨ ’ਚ ਗੋਲੀਬਾਰੀ ’ਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।

ਇਹ ਵੀ ਪੜ੍ਹੋ: ਯੂਕ੍ਰੇਨ-ਰੂਸ ਜੰਗ ਨੇ 25 ਲੱਖ ਲੋਕਾਂ ਨੂੰ ਬਣਾਇਆ ਸ਼ਰਨਾਰਥੀ, ਯੂਨਾਈਟਿਡ ਸਿੱਖਸ ਇੰਝ ਕਰ ਰਿਹੈ ਮਦਦ

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ?


Tanu

Content Editor

Related News