PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ

06/29/2022 5:26:26 PM

ਸ਼ਾਰਜਾਹ (ਇੰਟ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਮੰਗਲਵਾਰ ਇਕ ਦਿਨ ਦੇ ਦੌਰੇ ’ਤੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਪਹੁੰਚੇ। ਮੋਦੀ ਨੂੰ ਰਿਸੀਵ ਕਰਨ ਲਈ ਯੂ. ਏ. ਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਖੁਦ ਪ੍ਰੋਟੋਕੋਲ ਤੋੜ ਕੇ ਹਵਾਈ ਅੱਡੇ ’ਤੇ ਪਹੁੰਚੇ। ਉਨ੍ਹਾਂ ਗਲੇ ਮਿਲ ਕੇ ਮੋਦੀ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: ਮਾਣ ਵਾਲੀ ਗੱਲ, ਆਸਟ੍ਰੇਲੀਆ 'ਚ 'ਪੰਜਾਬੀ' ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ 5 ਭਾਸ਼ਾਵਾਂ 'ਚ ਹੋਈ ਸ਼ਾਮਲ

ਮੋਦੀ ਯੂ. ਏ. ਈ. ਦੇ ਸਾਬਕਾ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦੇਹਾਂਤ ’ਤੇ ਸੋਗ ਪ੍ਰਗਟ ਕਰਨ ਲਈ ਇੱਥੇ ਪਹੁੰਚੇ। ਨਾਹਯਾਨ ਦੀ ਮੌਤ 13 ਮਈ ਨੂੰ ਹੋਈ ਸੀ। ਸ਼ੇਖ ਖਲੀਫਾ 3 ਨਵੰਬਰ 2004 ਤੋਂ ਅਬੂ ਧਾਬੀ ਦੇ ਰਾਸ਼ਟਰਪਤੀ ਸਨ। ਉਨ੍ਹਾਂ ਦੇ ਪਿਤਾ ਸ਼ੇਖ ਜਾਏਦ ਬਿਨ ਸੁਲਤਾਨ ਅਲ ਨਾਹਯਾਨ 1971 ਤੋਂ 2004 ਤੱਕ ਰਾਸ਼ਟਰਪਤੀ ਰਹੇ। ਉਹ ਦੇਸ਼ ਦੇ ਪਹਿਲੇ ਰਾਸ਼ਟਰਪਤੀ ਸਨ। 1948 ਵਿੱਚ ਜਨਮੇ ਸ਼ੇਖ ਖਲੀਫਾ ਆਬੂ ਧਾਬੀ ਦੇ 16ਵੇਂ ਅਮੀਰ ਸਨ।

ਇਹ ਵੀ ਪੜ੍ਹੋ: ਯੂਕ੍ਰੇਨ ਦੀ ਖੁਫੀਆ ਸੇਵਾ ਦੇ ਪ੍ਰਮੁੱਖ ਦਾ ਦਾਅਵਾ, ਪੁਤਿਨ ਕੋਲ ਬਚਿਆ ਹੈ 2 ਵਰ੍ਹਿਆਂ ਤੋਂ ਵੀ ਘੱਟ ਸਮਾਂ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry