ਖ਼ਰਾਬ ਮੌਸਮ ਕਾਰਨ ਪੀਐੱਮ ਮੋਦੀ ਦਾ ਹਿਮਾਚਲ ਪ੍ਰਦੇਸ਼ ਦਾ ਦੌਰਾ ਰੱਦ : ਮੁੱਖ ਮੰਤਰੀ ਸੁੱਖੂ

Monday, Aug 12, 2024 - 11:22 PM (IST)

ਸ਼ਿਮਲਾ (ਭਾਸ਼ਾ) : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਾ ਸੀ ਪਰ ਖ਼ਰਾਬ ਮੌਸਮ ਕਾਰਨ ਇਹ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਸਮ 'ਚ ਸੁਧਾਰ ਹੋਣ 'ਤੇ ਪ੍ਰਧਾਨ ਮੰਤਰੀ ਦਾ ਦੌਰਾ ਮੁੜ ਤੈਅ ਕੀਤਾ ਜਾਵੇਗਾ। ਮੋਦੀ ਦੇ ਦੌਰੇ ਬਾਰੇ ਪਹਿਲਾਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਸੀ। 

ਸੁੱਖੂ ਨੇ ਪੱਤਰਕਾਰਾਂ ਨੂੰ ਦੱਸਿਆ, ''ਉਨ੍ਹਾਂ ਦੀ (ਪ੍ਰਧਾਨ ਮੰਤਰੀ ਮੋਦੀ ਦੀ) ਫੇਰੀ ਸੋਮਵਾਰ ਨੂੰ ਹੋਣੀ ਸੀ ਅਤੇ ਉਨ੍ਹਾਂ ਨੇ ਇਸ ਸਬੰਧ 'ਚ ਮੁੱਖ ਸਕੱਤਰ ਨਾਲ ਗੱਲ ਵੀ ਕੀਤੀ ਸੀ, ਪਰ ਖਰਾਬ ਮੌਸਮ ਕਾਰਨ ਇਹ ਦੌਰਾ ਰੱਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਦੌਰੇ ਦੀ ਨਵੀਂ ਤਰੀਕ ਦਿੱਤੀ ਜਾਵੇਗੀ। ਮੌਸਮ ਸਾਫ਼ ਹੋ ਗਿਆ ਹੈ ਅਤੇ ਹੁਣ ਬਾਅਦ ਵਿਚ ਤਰੀਕ ਦਾ ਫੈਸਲਾ ਕੀਤਾ ਜਾਵੇਗਾ।" 

ਉਨ੍ਹਾਂ ਕਿਹਾ ਕਿ ਕੇਂਦਰ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਜਾਰੀ ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ, ਬੱਦਲ ਫਟਣ, ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਸੂਬੇ ਵਿਚ ਹੋਈ ਤਬਾਹੀ ਦੇ ਮੱਦੇਨਜ਼ਰ ਸਹਾਇਤਾ ਦਾ ਭਰੋਸਾ ਦਿੱਤਾ ਹੈ। ਅਧਿਕਾਰੀਆਂ ਮੁਤਾਬਕ ਸੂਬੇ 'ਚ 27 ਜੂਨ ਤੋਂ 12 ਅਗਸਤ ਦਰਮਿਆਨ ਮੀਂਹ ਨਾਲ ਸਬੰਧਤ ਘਟਨਾਵਾਂ 'ਚ 110 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੂਬੇ ਨੂੰ ਕਰੀਬ 1,004 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Sandeep Kumar

Content Editor

Related News