ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੋਦੀ ਨੇ ਮੁਕੰਮਲ ਕੀਤੇ 12 ਸਾਲ ! ਭਾਜਪਾ ਮਨਾ ਰਹੀ ਜਸ਼ਨ
Tuesday, May 26, 2026 - 09:50 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਆਪਣੇ 12 ਸਾਲ ਦਾ ਕਾਰਜਕਾਲ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। 26 ਮਈ 2014 ਨੂੰ ਨਰਿੰਦਰ ਮੋਦੀ ਨੇ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਇਤਿਹਾਸਕ ਮੌਕੇ ਭਾਰਤੀ ਜਨਤਾ ਪਾਰਟੀ ਦੇ ਦੇਸ਼ ਭਰ ਦੇ ਆਗੂਆਂ, ਕੇਂਦਰੀ ਮੰਤਰੀਆਂ ਅਤੇ ਮੁੱਖ ਮੰਤਰੀਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੰਦੇ ਹੋਏ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਪੀ.ਐੱਮ. ਮੋਦੀ ਦੀ ਅਗਵਾਈ 'ਚ ਦੇਸ਼ ਨੇ ਵਿਕਾਸ, ਸੁਰੱਖਿਆ ਅਤੇ ਗਲੋਬਲ ਪੱਧਰ 'ਤੇ ਇੱਕ ਨਵੀਂ ਪਛਾਣ ਹਾਸਲ ਕੀਤੀ ਹੈ। ਪਿਛਲੇ 12 ਸਾਲ ਭਾਰਤ ਦੇ ਨਵ-ਨਿਰਮਾਣ ਅਤੇ ਗੌਰਵ ਦੇ ਸਾਲ ਰਹੇ ਹਨ।
ਇਹ ਵੀ ਪੜ੍ਹੋ- ਈਦ ਦੀਆਂ ਛੁੱਟੀਆਂ ਰੱਦ ! ਹੁਣ ਸਿਰਫ਼ ਇਸ ਦਿਨ ਹੋਵੇਗੀ Holiday, CM ਸ਼ੁਭੇਂਦੂ ਨੇ ਕੀਤਾ ਐਲਾਨ
ਭਾਜਪਾ ਆਗੂਆਂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਹਿਤ ਕਈ ਦਿੱਗਜਾਂ ਨੇ ਪੀ.ਐੱਮ. ਮੋਦੀ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ 12 ਸਾਲਾਂ ਵਿੱਚ ਦੇਸ਼ ਵਿੱਚੋਂ ਗਰੀਬੀ ਹਟਾਉਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਡਿਜੀਟਲ ਕ੍ਰਾਂਤੀ ਲਿਆਉਣ ਵਿੱਚ ਬੇਮਿਸਾਲ ਕੰਮ ਹੋਇਆ ਹੈ। ਧਾਰਾ 370 ਦਾ ਖ਼ਾਤਮਾ, ਰਾਮ ਮੰਦਰ ਦਾ ਨਿਰਮਾਣ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਇਸ ਕਾਰਜਕਾਲ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਪਾਰਟੀ ਇਸ ਮੌਕੇ ਨੂੰ ਦੇਸ਼ ਭਰ ਵਿੱਚ 'ਸੇਵਾ ਅਤੇ ਸੁਸ਼ਾਸਨ' ਦੇ ਰੂਪ ਵਿੱਚ ਮਨਾ ਰਹੀ ਹੈ।
ਇਹ ਵੀ ਪੜ੍ਹੋ- ਵਿਦੇਸ਼ ਜਾਣ ਦੇ ਚਾਹਵਾਨਾਂ ਦੀ ਲੱਗੀ ਲਾਟਰੀ ! ਪੂਰੇ ਪਰਿਵਾਰ ਲਈ ਮਿਲ ਰਿਹਾ ਮਲਟੀਪਲ ਐਂਟਰੀ ਵੀਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
