PM ਮੋਦੀ ਨੇ ਅੰਡਮਾਨ-ਨਿਕੋਬਾਰ ਦੇ 21 ਟਾਪੂਆਂ ਦਾ ਨਾਮ 'ਪਰਮਵੀਰ ਚੱਕਰ ਜੇਤੂਆਂ' ਦੇ ਨਾਂ 'ਤੇ ਰੱਖਿਆ

01/23/2023 12:11:10 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬਹਾਦਰੀ ਦਿਵਸ ਦੇ ਮੌਕੇ ਅੰਡਮਾਨ-ਨਿਕੋਬਾਰ ਟਾਪੂ ਸਮੂਹ ਦੇ 21 ਸਭ ਤੋਂ ਵੱਡੇ ਟਾਪੂਆਂ ਦਾ ਨਾਂ ਪਰਮਵੀਰ ਚੱਕਰ ਜੇਤੂਆਂ ਦੇ ਨਾਂ 'ਤੇ ਰੱਖਿਆ। ਵੀਡੀਓ ਕਾਨਫਰੰਸ ਰਾਹੀਂ ਸਮਾਗਮ ਵਿਚ ਹਿੱਸਾ ਲੈਂਦੇ ਹੋਏ ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਟਾਪੂ 'ਤੇ ਬਣਾਏ ਜਾਣ ਵਾਲੇ ਨੇਤਾਜੀ ਰਾਸ਼ਟਰੀ ਸਮਾਰਕ ਦੇ ਮਾਡਲ ਦਾ ਵੀ ਉਦਘਾਟਨ ਕੀਤਾ। ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ 23 ਜਨਵਰੀ ਨੂੰ ਬਹਾਦਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ- PM ਮੋਦੀ ਨੇ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਕੀਤਾ ਨਮਨ, ਕਿਹਾ- ਉਨ੍ਹਾਂ ਦੇ ਵਿਲੱਖਣ ਯੋਗਦਾਨ ਨੂੰ ਯਾਦ ਕਰਦਾ ਹਾਂ

ਅੰਡਮਾਨ ਅਤੇ ਨਿਕੋਬਾਰ ਟਾਪੂ ਦੇ ਸਭ ਤੋਂ ਵੱਡੇ ਟਾਪੂ ਦਾ ਨਾਮ ਪਹਿਲੇ ਪਰਮਵੀਰ ਚੱਕਰ ਜੇਤੂ ਦੇ ਨਾਂ 'ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਹੋਰ ਟਾਪੂਆਂ ਦਾ ਨਾਮਕਰਣ ਵੀ ਕੀਤਾ ਗਿਆ ਹੈ। ਪਰਮਵੀਰ ਚੱਕਰ ਜੇਤੂਆਂ ਵਿਚ ਮੇਜਰ ਸੋਮਨਾਥ ਸ਼ਰਮਾ, ਨਾਇਕ ਜਦੂਨਾਥ ਸਿੰਘ, ਕੰਪਨੀ ਹੌਲਦਾਰ ਮੇਜਰ ਪੀਰੂ ਸਿੰਘ, ਲਾਂਸ ਨਾਇਕ ਅਲਬਰਟ ਏਕਾ, ਮੇਜਰ ਰਾਮਾਸਵਾਮੀ ਪਰਮੇਸ਼ਵਰਨ, ਕੈਪਟਨ ਵਿਕਰਮ ਬੱਤਰਾ ਅਤੇ ਲੈਫਟੀਨੈਂਟ ਮਨੋਜ ਕੁਮਾਰ ਪਾਂਡੇ ਸ਼ਾਮਲ ਹਨ।

ਇਹ ਵੀ ਪੜ੍ਹੋ- ਬੀਅਰ ਪੀਂਦੇ ਹੋਏ ਚਲਾ ਰਿਹਾ ਸੀ ਬੁਲੇਟ, ਵੀਡੀਓ ਵਾਇਰਲ ਹੁੰਦੇ ਹੀ ਹੋਇਆ 31 ਹਜ਼ਾਰ ਰੁਪਏ ਦਾ ਚਲਾਨ

ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ ਟਾਪੂਆਂ ਦਾ ਇਹ ਨਾਮਕਰਣ ਉਨ੍ਹਾਂ ਨਾਇਕਾਂ ਨੂੰ ਸ਼ਰਧਾਂਜਲੀ ਵਜੋਂ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ। ਅੰਡਮਾਨ-ਨਿਕੋਬਾਰ ਟਾਪੂ ਸਮੂਹ ਦੇ ਇਤਿਹਾਸਕ ਮਹੱਤਵ ਅਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਯਾਦ ਵਿਚ ਸਾਲ 2018 ਵਿਚ ਪ੍ਰਧਾਨ ਮੰਤਰੀ ਨੇ ਰਾਸ ਆਈਲੈਂਡ ਦਾ ਨਾਮ ਨੇਤਾਜੀ ਸੁਭਾਸ਼ ਚੰਦਰ ਬੋਸ ਟਾਪੂ ਰੱਖਿਆ। ਇਸੇ ਤਰ੍ਹਾਂ ਨੀਲ ਟਾਪੂ ਦਾ ਨਾਂ ਬਦਲ ਕੇ ਸ਼ਹੀਦ ਟਾਪੂ ਅਤੇ ਹੈਵਲੌਕ ਟਾਪੂ ਦਾ ਨਾਂ ਸਵਰਾਜ ਟਾਪੂ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ-  ਕੇਰਲ 'ਚ ਵਾਪਰਿਆ ਭਿਆਨਕ ਹਾਦਸਾ, ਵਿਆਹ 'ਚ ਸ਼ਾਮਲ ਹੋਣ ਜਾ ਰਹੇ ISRO ਦੇ 5 ਕਾਮਿਆਂ ਦੀ ਮੌਤ


Tanu

Content Editor

Related News