PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਮੁਰਮੂ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ
Thursday, Sep 17, 2026 - 11:13 AM (IST)
ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਖ਼ਾਸ ਮੌਕੇ 'ਤੇ ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਨੀਤੀਨ ਨਬੀਨ, ਅਮਿਤ ਸ਼ਾਹ, ਓਮ ਬਿਰਲਾ, ਰਾਜਨਾਥ ਸਿੰਘ, ਮੁੱਖ ਮੰਤਰੀ ਯੋਗੀ ਸਣੇ ਕਈ ਦਿੱਗਜ ਆਗੂਆਂ ਨੇ ਵਧਾਈ ਦਿੱਤੀ। ਦੱਸ ਦੇਈਏ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 76ਵੇਂ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸੁਸ਼ਾਸਨ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕੀਤੇ ਹਨ ਅਤੇ ਸਮਾਵੇਸ਼ੀ ਵਿਕਾਸ ਨੂੰ ਬੇਮਿਸਾਲ ਗਤੀ ਦਿੱਤੀ ਹੈ ਅਤੇ ਇਸਨੂੰ ਇੱਕ ਨਵੀਂ ਦਿਸ਼ਾ ਵੀ ਪ੍ਰਦਾਨ ਕੀਤੀ ਹੈ।

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਨਿਤਿਨ ਨਬੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਨਬੀਨ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਰਤ ਵਿਕਾਸ ਅਤੇ ਸਵੈ-ਨਿਰਭਰਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ। 17 ਸਤੰਬਰ, 1950 ਨੂੰ ਗੁਜਰਾਤ ਦੇ ਵਡਨਗਰ ਵਿੱਚ ਜਨਮੇ ਮੋਦੀ ਵੀਰਵਾਰ ਨੂੰ 76 ਸਾਲ ਦੇ ਹੋ ਗਏ ਹਨ।

ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਭਾਰਤ ਵਿਸ਼ਵ ਪੱਧਰ 'ਤੇ ਇੱਕ ਨਵੀਂ ਪਛਾਣ ਬਣਾ ਰਿਹਾ ਹੈ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪੀ.ਐੱਮ. ਨਰੇਂਦਰ ਮੋਦੀ ਨੂੰ 76ਵੇਂ ਜਨਮਦਿਨ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ 'ਚ ਭਾਰਤ ਅੱਜ ਆਤਮ ਵਿਸ਼ਵਾਸ ਦੇ ਨਾਲ ਵਿਸ਼ਵ ਪੱਧਰ 'ਤੇ ਆਪਣੀ ਨਵੀਂ ਪਛਾਣ ਬਣਾ ਰਿਹਾ ਹੈ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੇ ਆਪਣੇ 25 ਸਾਲਾਂ ਦੇ ਜਨਤਕ ਜੀਵਨ ਵਿੱਚ ਸੇਵਾ ਨੂੰ ਸਾਧਨਾ, ਸੁਸ਼ਾਸਨ ਨੂੰ ਸੰਕਲਪ ਅਤੇ ਰਾਸ਼ਟਰ ਨਿਰਮਾਣ ਨੂੰ ਸਰਵਉੱਚ ਟੀਚਾ ਬਣਾ ਕੇ ਹਰੇਕ ਵਿਅਕਤੀ ਦੇ ਜੀਵਨ ਵਿੱਚ ਤਬਦੀਲੀ ਦੀ ਇੱਕ ਨਵੀਂ ਚੇਤਨਾ ਜਗਾਈ ਹੈ।

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਰਾਜਧਾਨੀ ਨਵੀਂ ਗਤੀ, ਨਵੀਂ ਤਾਕਤ ਅਤੇ ਨਵੇਂ ਵਿਸ਼ਵਾਸ ਨਾਲ ਅੱਗੇ ਵਧ ਰਹੀ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 76ਵੇਂ ਜਨਮ ਦਿਨ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤ ਉਨ੍ਹਾਂ ਦੀ ਅਗਵਾਈ ਹੇਠ 'ਵਿਕਸਿਤ ਭਾਰਤ 2047' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ "ਭਰੋਸੇ ਨਾਲ ਅੱਗੇ ਵਧ ਰਿਹਾ ਹੈ"।

ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
